Saturday, February 15, 2025

ਪਲਸ ਪੋਲੀਓ ਮੁਹਿੰਮ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਲਸ ਪੋਲੀਓ ਮੁਹਿੰਮ ਦਾ ਸ਼ੁਭ ਆਰੰਭ ਸੈਟੇਲਾਈਟ ਹਸਪਤਾਲ ਮੁਸਤਾਫਾਬਾਦ ਵਿਖੇ ਤੋਂ ਕੀਤਾ ਗਿਆ।ਸਟੇਟ ਮੋਨੀਟਰਿੰਗ ਅਫਸਰ ਡਾ. ਇੰਦਰਦੀਪ ਕੌਰ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਭਾਰਤੀ ਧਵਨ ਵਲੋਂ ਨੰਨ੍ਹੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਇਸ ਮੁਹਿੰਮ ਦਾ ਉਦਘਾਟਨ ਕੀਤਾ ਗਿਆ।ਜਿਲ੍ਹਾ ਟੀਕਾਕਰਨ ਅਫਸਰ ਡਾ. ਭਾਰਤੀ ਧਵਨ ਨੇ ਕਿਹਾ ਕਿ ਬੇਸ਼ਕ ਭਾਰਤ ਪੋਲਿੳ ਮੁਕਤ ਦੇਸ਼ਾਂ ਦੀ ਗਿਣਤੀ ਵਿੱਚ ਆ ਚੁੱਕਾ ਹੈ, ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵਲੋਂ ਇਹ ਰਾਊਡ ਚਲਾਏ ਜਾ ਰਹੇ ਹਨ। ਇਸ ਰਾਊਡ ਤਹਿਤ 2782768 ਅਬਾਦੀ ਦੇ 551168 ਘਰਾਂ ਵਿੱਚ ਰਹਿੰਦੇ 0 ਤੋਂ 5 ਸਾਲ ਦੇ 295839 ਬੱਚਿਆਂ ਨੂੰ 1520 ਟੀਮਾਂ ਵਲੋਂ ਪੋਲੀੳ ਦੀਆਂ 2 ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 275 ਸੁਪਰਵਾਈਜਰਾ ਵਲੋਂ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ।
ਇਸ ਮੌਕੇ ਡਾ. ਇਸ਼ਿਤਾ, ਡਾ. ਮਨਜੀਤ ਸਿੰਘ ਰਟੌਲ, ਡਾ. ਰਾਘਵ ਗੁਪਤਾ, ਡਾ. ਸੁਨੀਤ ਗੁਰਮ ਗੁਪਤਾ, ਜਿਲਾ ਮਾਸ ਮੀਡੀਆ ਅਫਸਰ ਰਾਜ ਕੌਰ, ਜਿਲਾ੍ ਐਮ.ਈ.ਆਈ.ਓ ਅਮਰਦੀਪ ਸਿੰਘ, ਡਿਪਟੀ ਐਮ.ਈ.ਆਈ.ਓ ਸੁਖਵਿੰਦਰ ਕੌਰ ਅਤੇ ਪੈਰਾ ਮੈਡੀਕਲ ਸਟਾਫ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਨੇ ਗੁਰੂ ਰਵੀਦਾਸ ਜਯੰਤੀ ਅਤੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਜਯੰਤੀ ਮਨਾਈ

ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਆਰਿਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਇਆਨੰਦ ਸਰਸਵਤੀ ਅਤੇ ਜਾਤ-ਪਾਤ …