ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅੱਜ ਐਕਸਿਸ ਬੈਂਕ ਦੀ ਸਹਾਇਤਾ ਨਾਲ ਵਿਸ਼ੇਸ਼ ਲੋੜਾਂ ਵਾਲੇ ਸਕੂਲਾਂ ਵਿਚ
ਪੜਦੇ ਬੱਚਿਆਂ ਨੂੰ ਇਲੈਕਟ੍ਰਿਕ ਵੀਲ ਚੇਅਰਾਂ ਤਕਸੀਮ ਕੀਤੀਆਂ।ਬੱਚਿਆਂ ਨਾਲ ਗੱਲਬਾਤ ਕਰਦੇ ਉਨਾਂ ਕਿਹਾ ਕਿ ਆਮ ਬੱਚਿਆਂ ਦੀ ਤਰ੍ਹਾਂ ਉਹਨਾਂ ਕੋਲ ਵੀ ਮੌਕੇ ਹਨ।ਉਹ ਅੱਗੇ ਵਧਣ, ਪ੍ਰਸਾਸ਼ਨ ਉਨਾਂ ਨਾਲ ਹੈ।ਡਿਪਟੀ ਕਮਿਸ਼ਨਰ ਥੋਰੀ ਨੇ ਕਿਹਾ ਕਿ ਵਿਗਿਆਨ ਦੇ ਇਸ ਯੁੱਗ ਵਿੱਚ ਸਰੀਰ ਦੀਆਂ ਰੋਕਾਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਅੱਗੇ ਵੱਧਣ ਤੋਂ ਰੋਕ ਨਹੀਂ ਸਕਦੀਆਂ।ਇਤਹਾਸ ਗਵਾਹ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਸਮਾਜ ਦੇ ਹਰੇਕ ਵਰਗ ਵਿੱਚ ਅੱਗੇ ਵਧੇ ਹਨ ਅਤੇ ਕਈ ਕੇਸਾਂ ਵਿੱਚ ਉਨਾਂ ਨੇ ਆਮ ਬੱਚਿਆਂ ਨੂੰ ਵੀ ਪਿੱਛੇ ਛੱਡਿਆ ਹੈ।ਥੋਰੀ ਨੇ ਬੱਚਿਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਉਨਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਮਾਪਿਆਂ ਦੇ ਨਾਲ-ਨਾਲ ਉਹ ਵੀ ਖੜੇ ਹਾਂ। ਇਸ ਲਈ ਬੱਚੇ ਆਪਣੀ ਸ਼ਕਤੀ ਦਾ ਸਹੀ ਉਪਯੋਗ ਕਰਦੇ ਹੋਏ ਅੱਗੇ ਵੱਧਦੇ ਰਹਿਣ।ਡਿਪਟੀ ਕਮਿਸ਼ਨਰ ਨੇ 10 ਬੱਚਿਆਂ ਨੂੰ ਇਲੈਕਟ੍ਰਿਕ ਵੀਲ੍ਹ ਚੇਅਰਾਂ ਦਿੱਤੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਗੁਰਦਰਸ਼ਨ ਲਾਲ ਕੁੰਡਲ, ਬੈਂਕ ਅਧਿਕਾਰੀ ਅਜੇ ਨਈਅਰ, ਮਾਨਵ ਗੁਲਾਟੀ, ਸਿੱਖਿਆ ਵਿਭਾਗ ਤੇ ਬੈਂਕ ਦੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media