ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਵਿਜੇ ਕੁਮਾਰ .ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ
ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਤੋਂ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ ਕਮ ਡੀ.ਡੀ.ਐਚ.ਓ ਡਾ. ਜਗਨਜੋਤ ਕੌਰ ਦੀ ਅਗਵਾਈ ਹੇਠ ਗਠਿਤ ਕੀਤੀ ਇੱਕ ਸਪੈਸ਼ਲ ਟੀਮ ਵਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਲਗਭਗ 27 ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਣ ਕੋਰਟ ਰੋਡ, ਮਾਲ ਰੋਡ ਅਤੇ ਰਣਜੀਤ ਐਵੀਨਿਓ ਦੇ ਇਲਾਕਿਆਂ ਵਿੱਚ 14 ਦੁਕਾਨਦਾਰਾਂ ਦੇ ਮੌਕੇ ਤੇ ਚਲਾਣ ਕੱਟੇ ਗਏ ਅਤੇ ਪਬਲਿਕ ਸਥਾਨਾਂ ਤੇ ਸਿਗਰਟ ਪੀਣ ਵਾਲੇ 7 ਲੋਕਾਂ ਦੇ ਮੌਕੇ ਤੇ ਜੁਰਮਾਨਾ ਚਲਾਣ ਕੀਤੇ ਗਏ।ਇਸ ਟੀਮ ਵਿੱਚ ਜਿਲਾ੍ਹ ਐਮ.ਈ.ਆਈ.ਓ ਅਮਰਦੀਪ ਸਿੰਘ, ਐਸ.ਆਈ ਬਲਵਿੰਦਰ ਸਿੰਘ, ਰਜਿੰਦਰਪਾਲ ਸਿੰਘ, ਦੀਪਕ ਕੁਮਾਰ, ਰਜੇਸ਼ ਕੁਮਾਰ, ਰਸ਼ਪਾਲ ਸਿੰਘ ਅਤੇ ਹਰਵਿੰਦਰ ਸਿੰਘ ਸ਼ਾਮਿਲ ਸਨ।ਇਸ ਟੀਮ ਵਲੋਂ ਪੰਜਾਬ ਸਰਕਾਰ ਵਲੋਂ ਐਨ.ਟੀ.ਸੀ.ਪੀ ਤਹਿਤ ਸਮੂਹ ਤੰਬਾਕੂ ਵਿਕ੍ਰੇਤਾਵਾਂ ਨੂੰ ਚੇਤਾਵਨੀ ਦਿੰਦਿਆਂ ਹਦਾਇਤਾਂ ਜਾਰੀ ਕੀਤੀਆਂ।ਟੀਮ ਨੇ ਦੱਸਿਆ ਕਿ ਈ-ਸਿਗਰਟ ਪੀਣਾ ਜਾਨਲੇਵਾ ਹੋ ਸਕਦਾ ਹੈ, ਇਸ ਨਾਲ ਬਹੁਤ ਸਾਰੀਆਂ ਫੇਫੜਿਆਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ ਅਤੇ ਕੈਂਸਰ ਹੋਣ ਦਾ ਖਤਰਾ ਵਧ ਸਕਦਾ ਹੈ।ਇਸ ਲਈ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾਂ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ (ਇੰਪੋਰਟਿਡ ਸਿਗਰਟ) ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਧਾਰਾ 20 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media