ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੀ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਨੋਡਲ ਏਜੰਸੀ) ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਵਿੱਚ ਈਕੋ-ਕਲੱਬ ਸਥਾਪਤ ਕਰਨ ਲਈ 12,10,000/- ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ।
ਕਾਲਜ ਵਿਕਾਸ ਕੌਂਸਲ ਦੇ ਡੀਨ ਪ੍ਰੋ. ਸਰੋਜ ਅਰੋੜਾ ਨੇ ਦੱਸਿਆ ਕਿ ਵਾਤਾਵਰਨ ਸਿੱਖਿਆ ਪ੍ਰੋਗਰਾਮ 2023-24 ਦੇ ਅੰਤਰਗਤ ਮਿਸ਼ਨ ਲਾਈਫ ਤਹਿਤ ਸਥਾਪਤ ਕੀਤੇ ਜਾਣ ਵਾਲੇ ਇਨ੍ਹਾਂ ਈਕੋ ਕਲੱਬ ਦੇ ਕਾਰਜਾਂ ਵਿਚ ਵੱਖ ਵੱਖ ਗਤੀਵਿਧੀਆਂ ਜਿਵੇਂ ਕਿ ਵਰਕਸ਼ਾਪ, ਮੁਹਿੰਮ, ਪ੍ਰਦਰਸ਼ਨੀਆਂ ਅਤੇ ਮੁਕਾਬਲੇ ਕਰਵਾਏ ਜਾਣਗੇ।ਇਨ੍ਹਾਂ ਕਲੱਬਾਂ ਰਾਹੀਂ ਈਕੋ-ਸਿਸਟਮ ਦੀ ਬਹਾਲੀ, ਕੂੜੇ ਨੂੰ ਵੱਖ ਕਰਨ (ਬਾਇਓਡੀਗ੍ਰੇਡੇਬਲ ਅਤੇ ਗੈਰ-ਬਾਇਓਡੀਗ੍ਰੇਡੇਬਲ) ਠੋਸ ਰਹਿੰਦ-ਖੂੰਹਦ ਪ੍ਰਬੰਧਨ, ਮਹੱਤਵਪੂਰਨ ਵਾਤਾਵਰਣ ਦਿਵਸ ਮਨਾਉਣ, ਪੌਦੇ ਲਗਾਉਣ ਦੀ ਮੁਹਿੰਮ, ਸਫਾਈ ਅਤੇ ਸੈਨੀਟੇਸ਼ਨ ਡਰਾਈਵ ਤੋਂ ਇਲਾਵਾ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇਗੀ।
ਇਸ ਦੀ ਕਾਰਜਸ਼ੈਲੀ ਵਿੱਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਾਲਜ ਕੈਂਪਸ ਵਿੱਚ ਵਾਤਾਵਰਣ ਜਾਗਰੂਕਤਾ ਅਤੇ ਵਾਤਾਵਰਣ ਦੀ ਬਹਾਲੀ ਦੀਆਂ ਵੱਖ-ਵੱਖ ਗਤੀਵਿਧੀਆਂ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।ਜੋ ਵਿਦਿਆਰਥੀਆਂ ਦੀ ਇੱਕ ਸਿਲੇਬਸ ਜਾਂ ਪਾਠਕ੍ਰਮ ਦੀ ਸੀਮਾ ਤੋਂ ਬਾਹਰ ਵਾਤਾਵਰਣ ਨਾਲ ਨੇੜਤਾ ਪੈਦਾ ਕੀਤੀ ਜਾ ਸਕਦੇ।ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੇ ਇਨ੍ਹਾਂ ਕਲੱਬਾਂ ਨੂੰ ਸਥਾਪਤ ਕਰਨ `ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਵਧਾਈ ਦਿੱਤੀ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦਾ ਧੰਨਵਾਦ ਕੀਤਾ।ਉਨ੍ਹਾਂ ਨੇ ਵਾਤਾਵਰਣ ਦੀ ਸੰਭਾਲ ਲਈ ਕਾਲਜਾਂ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਚੋਣ ਕੀਤੀ ਹੈ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media