ਕਰੀਬ 116 ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ
ਅੰਮ੍ਰਿਤਸਰ; 6 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ।ਇਸੇ ਤਹਿਤ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਪੱਧਰੀ ਅਪਰੂਵਲ ਕਮੇਟੀ ਦੀ ਮੀਟਿੰਗ ਦੌਰਾਨ ਯੋਗ ਪਾਏ ਗਏ ਹੋਟਲ ਵਿੰਡਸੋਰ ਵਿਲਾ ਪ੍ਰਵਾਨਗੀ ਜਾਰੀ ਕੀਤੀ।ਉਨਾਂ ਦੱਸਿਆ ਕਿ ਇਨਾਂ ਦੋ ਇਕਾਈਆਂ ਵਿੱਚ ਸਿੱਧੇ ਅਤੇ ਅਸਿੱਧੇ ਤੌਰ ‘ਤੇ ਕਰੀਬ 116 ਨੂੰ ਵਿਅਕਤੀਆਂ ਨੂੰ ਰੋਜ਼ਗਾਰ ਮਿਲੇਗਾ ਅਤੇ ਇਸ ਇਕਾਈ ਵਲੋਂ 2 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਥੋਰੀ ਨੇ ਦੱੱਸਿਆ ਕਿ ਸਰਕਾਰ ਵਲੋਂ ਸਨਅੱਤਕਾਰ ਮਿਲਣੀ ਵਿੱਚ ਵੀ ਭਰੋਸਾ ਦਿਵਾਇਆ ਗਿਆ ਸੀ ਕਿ ਰਾਈਟ ਟੂ ਬਿਜਨੈਸ ਐਕਟ ਅਧੀਨ ਸਾਰੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਅਤੇ ਉਸੇ ਵਾਅਦੇ ਅਨੁਸਾਰ ਸਾਰੇ ਕੰਮ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਕਿਸੇ ਵੀ ਸਨਅੱਤਕਾਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੇਂ ਸਿਰ ਸਾਰੀਆਂ ਪ੍ਰਵਾਨਗੀਆਂ ਜਾਰੀ ਕੀਤੀਆਂ ਜਾਣਗੀਆਂ।ਇਸ ਮੌਕੇ ਜਨਰਲ ਮੈਨੇਜਰ ਉਦਯੋਗ ਇੰਦਰਜੀਤ ਸਿੰਘ ਟਾਂਡੀ ਅਤੇ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਸਨ।