Wednesday, May 28, 2025
Breaking News

ਕਮਿਸ਼ਨਰ ਨਿਗਮ ਵਲੋਂ ਟਰੀਟਮੈਂਟ ਪਲਾਂਟਾਂ ਦਾ ਕੀਤਾ ਦੌਰਾ

ਅੰਮ੍ਰਿਤਸਰ; 6 ਮਾਰਚ (ਜਗਦੀਪ ਸਿੰਘ) – ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਨੇ ਐਸ.ਈ ਸੰਦੀਪ ਸਿੰਘ, ਐਕਸੀਅਨ ਮਨਜੀਤ ਸਿੰਘ ਅਤੇ ਗੁਰਜਿੰਦਰ ਸਿੰਘ ਨਾਲ ਖਾਪੜਖੇੜੀ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ।ਉਨ੍ਹਾਂ ਨੇ ਸੀਵਰੇਜ਼ ਦੇ ਸਹੀ ਵਹਾਅ ਦੀ ਜਾਂਚ ਕਰਨ ਲਈ ਬਟਾਲਾ ਰੋਡ ਅਤੇ ਮੋਹਕਮਪੁਰਾ ਵਿਖੇ ਵਿਚਕਾਰਲੇ ਪੰਪਿੰਗ ਸਟੇਸ਼ਨਾਂ ਦੀ ਵੀ ਜਾਂਚ ਕੀਤੀ।
ਕਮਿਸ਼ਨਰ ਨੇ ਅੱਜ ਜਾਰੀ ਬਿਆਨ ਵਿੱਚ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸੀਵਰੇਜ਼ ਦੀ ਸਮੱਸਿਆ ਸਬੰਧੀ ਕਈ ਜਨਤਕ ਸ਼ਿਕਾਇਤਾਂ ਉਨ੍ਹਾਂ ਦੇ ਧਿਆਨ ਵਿੱਚ ਆ ਰਹੀਆਂ ਹਨ।ਉਨ੍ਹਾਂ ਕਿਹਾ ਕਿ ਆਪਣੀ ਜੁਆਇਨਿੰਗ ਦੀ ਮਿਤੀ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦੀ ਮੁੱਖ ਤਰਜ਼ੀਹ ਨਾਗਰਿਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ।ਪੀਣ ਵਾਲਾ ਸ਼ੁੱਧ ਪਾਣੀ ਅਤੇ ਸੀਵਰੇਜ਼ ਸਿਸਟਮ ਦਾ ਸਹੀ ਵਹਾਅ ਮੁਹੱਈਆ ਕਰਵਾਉਣਾ ਨਗਰ ਨਿਗਮ ਦਾ ਫਰਜ਼ ਹੈ।ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਗੌਂਸਾਬਾਦ, ਖਾਪੜਖੇੜੀ ਵਿਖੇ ਸਾਰੇ ਐਸ.ਟੀ.ਪੀਜ਼ ਦੀ ਜਾਂਚ ਕੀਤੀ ਅਤੇ ਟਰੀਟਮੈਂਟ ਪਲਾਂਟਾਂ ਦੀਆਂ ਸਾਰੀਆਂ ਮੋਟਰਾਂ ਨੂੰ ਸਹੀ ਢੰਗ ਨਾਲ ਚਲਾਉਣ ਲਈ ਕੰਪਨੀ ਨੂੰ ਹਦਾਇਤਾਂ ਜਾਰੀ ਕੀਤੀਆਂ।ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਨਗਰ ਨਿਗਮ ਅੰਮ੍ਰਿਤਸਰ ਸ਼ਹਿਰ ਵਿੱਚ ਸੀਵਰੇਜ਼ ਦੀ ਸਫਾਈ ਲਈ ਸੁਪਰ ਸੱਕਰ ਮਸ਼ੀਨਾਂ ’ਤੇ ਕਰੋੜਾਂ ਰੁਪਏ ਖਰਚ ਕਰ ਰਿਹਾ ਸੀ।ਪਰ ਅੱਜ ਉਨ੍ਹਾਂ ਖੁਦ ਬਟਾਲਾ ਰੋਡ ਤੇ ਮੋਹਕਮਪੁਰਾ ’ਤੇ ਸਥਿਤ ਇੰਟਰਮੀਡੀਏਟ ਪੰਪਿੰਗ ਸਟੇਸ਼ਨਾਂ ਅਤੇ ਮੁੱਖ ਸੜਕਾਂ ’ਤੇ ਪਏ ਮੈਨ ਹੋਲਾਂ ਦੀ ਚੈਕਿੰਗ ਕੀਤੀ ਤਾਂ ਜੋ ਸੀਵਰੇਜ ਦੇ ਵਹਾਅ ਦੀ ਜਾਂਚ ਕੀਤੀ ਜਾ ਸਕੇ।ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਵਿਚਾਰ ਹੈ ਕਿ ਜੇਕਰ ਸਾਰੇ ਆਈ.ਪੀ.ਐਸ ਅਤੇ ਐਸ.ਟੀ.ਪੀਜ਼ ਸਹੀ ਢੰਗ ਨਾਲ ਚੱਲਦੇ ਹਨ ਤਾਂ ਸ਼ਹਿਰ ਦੇ ਕਿਸੇ ਵੀ ਹਿੱਸੇ ਵਿੱਚ ਸੀਵਰਜ਼ ਦੀ ਸਮੱਸਿਆ ਨਹੀਂ ਆਵੇਗੀ।ਉਨ੍ਹਾਂ ਓ.ਐਂਡ.ਐਮ ਦੇ ਅਧਿਕਾਰੀਆਂ ਨੂੰ ਕੰਪਨੀ ਦੇ ਖਰਚੇ `ਤੇ ਸਾਰੀਆਂ ਮੋਟਰਾਂ ਦੀ ਮੁਰੰਮਤ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਹਨ ਅਤੇ ਉਨ੍ਹਾਂ ਭਰੋਸਾ ਦਿੱਤਾ ਹੈ ਕਿ ਸਾਰੀਆਂ ਮੋਟਰਾਂ ਇੱਕ-ਦੋ ਦਿਨਾਂ ਵਿੱਚ ਤਿਆਰ ਹੋ ਜਾਣਗੀਆਂ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …