ਮੈਂਬਰ ਸੁਵਿਧਾ ਸੈਂਟਰ ਵਿਚ ਮਿਲਣ ਵਾਲੀਆਂ ਸਹੂਲਤਾਂ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ- ਜੌਹਲ
ਛੇਹਰਟਾ, 30 ਦਸੰਬਰ (ਕੁਲਦੀਪ ਸਿੰਘ ਨੋਬਲ)- ਡੀ.ਸੀ.ਪੀ.ਓ ਬਲਜੀਤ ਸਿੰਘ ਰੰਧਾਵਾ ਦੇ ਹੁਕਮਾਂ ‘ਤੇ ਸਾਂਝ ਕੇਂਦਰ ਪੱਛਮੀ ਵਲੋਂ ਸਬ ਇੰਸਪੈਕਟਰ ਰਾਜਮਹਿੰਦਰ ਸਿੰਘ ਜੌਹਲ ਦੀ ਅਗਵਾਈ ‘ਚ ਲੋਕਾਂ ਨੂੰ ਸਾਂਝ ਕੇਂਦਰ ਵਲੋਂ ਦਿੱਤੀਆਂ ਜਾ ਰਹੀਆਂ 27 ਸੇਵਾਵਾਂ ਸਬੰਧੀ ਜਾਗਰੂਕ ਕਰਨ ਲਈ ਗੱਡੀਆਂ ‘ਤੇ ਹੋਰਡਿੰਗ ਲਗਾ ਕੇ ਜਾਗਰੂਕਤਾ ਮੁਹਿੰਮ ਦਾ ਆਗਾਜ ਕੀਤਾ ਗਿਆ, ਜਿਸ ਨੂੰ ਇੰਚਾਰਜ ਰਾਜਮਹਿੰਦਰ ਸਿੰਘ ਜੌਹਲ ਨੇ ਹਲਕਾ ਪੱਛਮੀ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਨੂੰ ਸਾਂਝ ਕੇਂਦਰ ਦੀਆਂ ਸੁਵਿਧਾਵਾਂ ਸਬੰਧੀ ਜਾਗਰੂਕ ਕਰਨ ਲਈ ਰਵਾਨਾ ਕੀਤਾ ਤੇ ਇਸ਼ਤਿਹਾਰ ਵੰਡੇ। ਇਸ ਮੋਕੇ ਇੰਚਾਰਜ ਰਾਜਮਹਿੰਦਰ ਸਿੰਘ ਜੌਹਲ ਨੇ ਕਿਹਾ ਕਿ ਡੀਸੀਪੀਓ ਬਲਜੀਤ ਸਿੰਘ ਰੰਧਾਵਾ ਵਲੋਂ ਲੋਕਾਂ ਨੂੰ ਸਾਂਝ ਕੇਂਦਰ ਦੀਆਂ ਸੁਵਿਧਾਵਾਂ ਸਬੰਧੀ ਇਹ ਮੁਹਿੰਮ ਚਲਾਈ ਗਈ ਹੈ ਤਾਂਕਿ ਲੋਕ ਇਸ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ।ਉਨਾਂ ਕਿਹਾ ਕਿ ਪੁਲਸ ਕਮਿਸ਼ਨਰ ਅਮ੍ਰਿਤਸਰ ਅਤੇ ਜ਼ਿਲ੍ਹਾ ਕਮਿਊਨਿਟੀ ਅਫਸਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਲੋਕਾਂ ਨੂੰ ਵੱਧ ਤੋਂ ਵੱਧ ਸੁਵਿਧਾ ਸੈਂਟਰ ਵਿਚ ਮਿਲਣ ਵਾਲੀਆ ਸਹੂਲਤਾਂ ਪ੍ਰਤੀ ਜਾਣੂ ਕਰਵਾਉਣ ਲਈ ਸੈਮੀਨਾਰ ਕਰਵਾਉਣ ਦਾ ਫੈਂਸਲਾ ਕੀਤਾ ਗਿਆ ਹੈ। ਇਸ ਮੌਕੇ ਰਾਜਮਹਿਦਰ ਸਿਘ ਜੌਹਲ ਨੇ ਸਭ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸੁਵਿਧਾ ਸੈਂਟਰ ਵਿਚ ਮਿਲਣ ਵਾਲੀਆਂ ਸਹੂਲਤਾਂ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਤਾਂ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਇਨ੍ਹਾਂ ਸਹੂਲਤਾਂ ਦਾ ਫਾਇਦਾ ਉਠਾ ਸਕਣ।ਉਨਾਂ ਕਿਹਾ ਕਿ ਸਾਂਝ ਕੇਂਦਰ ਲੋਕਾਂ ਦੀ ਹਰ ਸੱਮਸਿਆ ਹੱਲ ਕਰਨ ਲਈ ਵਚਨਬੱਧ ਹੈ।ਇਸ ਮੋਕੇ ਦੀਪਕ ਸੂਰੀ, ਜਨਕ ਰਾਜ ਸਰੀਨ, ਨੀਤੂ ਸੰਧੂ, ਅਰੂੜ ਚੰਦ, ਜਗਤਾਰ ਸਿੰਘ ਆਦਿ ਹਾਜਰ ਸਨ।