Sunday, October 6, 2024

ਜੰਡਿਆਲਾ ਗੁਰੂ ਵਿਖੇ ਲਗਾਇਆ ਗਿਆ ਰੋਜ਼ਗਾਰ ਕੈਂਪ, 93 ਉਮੀਦਵਾਰਾਂ ਦੀ ਹੋਈ ਚੋਣ

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਦਾ ਰਹੇ ਹਨ।ਇਹ ਪ੍ਰਗਟਾਵਾ ਨਰੇਸ਼ ਕੁਮਾਰ, ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਅੰਮ੍ਰਿਤਸਰ ਨੇ ਕਰਦਿਆਂ ਦੱਸਿਆ ਕਿ ਦਫਤਰ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ, ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਪੰਜਾਬ ਜੁਬਲੀ ਰੋਡ ਜੈ ਰਿਜ਼ੋਰਟ ਦੇ ਸਾਹਮਣੇ ਜੰਡਿਆਲਾ ਗੁਰੂ ਵਿਖੇ ਅੱਜ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਪਲੇਸਮੈਂਟ ਕੈਂਪ, ਸਵੈ-ਰੋਜ਼ਗਾਰ ਕੈਂਪ ਅਤੇ ਸਕਿੱਲ ਡਿਵੈਲਪਮੈਂਟ ਕੈਂਪ ਲਗਾਇਆ ਗਿਆ।ਜਿਸ ਵਿੱਚ ਐਸ.ਸੀ ਕਾਰਪੋਰੇਸ਼ਨ, ਜਿਲ੍ਹਾ ਉਦਯੋਗ ਕੇਂਦਰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਪੇਂਡੂ ਸਵੈ ਰੁਜਗਾਰ ਤਕਨੀਕੀ ਸੰਸਥਾ ਅਤੇ ਪੰਜਾਬ ਰਾਜ ਪੇਂਡੂ ਅਜੀਵਿਕਾ ਮਿਸ਼ਨ ਅੰਮ੍ਰਿਤਸਰ ਜਿਲ੍ਹੇ ਦੇ ਵਿਭਾਗਾਂ ਨੇ ਭਾਗ ਲਿਆ।ਇਸ ਕੈਂਪ ਵਿੱਚ ਐਸ.ਬੀ.ਆਈ ਕ੍ਰੈਡਿਟ ਕਾਰਡ, ਪੇਟੀ.ਐਮ, ਸਵਿਫਟ ਸੁਰੱਖਿਆ, ਮੈਕਸੀਕਸ, ਕੋਚਰਟੈਕ, ਆਧਾਨ ਸੋਲੂਸ਼ਨਜ਼ ਆਦਿ ਕੰਪਨੀਆਂ ਨੇ ਭਾਗ ਲਿਆ।ਜਿਸ ਵਿੱਚ ਦਸਵੀਂ ਤੋ ਲੈ ਕੇ ਗ੍ਰੈਜੂਏਸ਼ਨ ਪਾਸ ਬੱਚਿਆਂ ਨੂੰ ਨੋਕਰੀਆਂ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਇਆ ਗਈਆਂ।
ਕੈਂਪ ਦੌਰਾਨ ਹਾਜ਼ਰ ਕੈਬਨਿਟ ਮੰਤਰੀ ਈ.ਟੀ.ਓ ਦੀ ਧਰਮਪਤਨੀ ਸ੍ਰੀਮਤੀ ਸੁਹਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ 219 ਉਮੀਦਵਾਰਾਂ ਨੇ ਭਾਗ ਲਿਆ ਗਿਆ ਅਤੇ 93 ਉਮੀਦਵਾਰਾਂ ਨੂੰ ਨੋਕਰੀ ਲਈ ਸ਼ਾਰਟਲਿਸਟ ਕੀਤਾ ਗਿਆ।
ਇਸ ਮੌਕੇ ਦੌਰਾਨ ਚੇਅਰਮੈਨ ਸੂਬੇਦਾਰ ਛਨਾਖ ਸਿੰਘ, ਮਿਸ ਸੁਨੈਨਾ ਰੰਧਾਵਾ ਅਤੇ ਹੋਰ ਪਾਰਟੀ ਵਰਕਰ ਮੌਜ਼ੂਦ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …