Friday, March 14, 2025
Breaking News

ਨਗਰ ਨਿਗਮ ਦੇ ਬੁਨਿਆਦੀ ਢਾਂਚੇ ਨੂੰ ਚੋਰੀ ਤੋਂ ਬਚਾਉਣ ਲਈ ਮਿਊਂਸੀਪਲ ਪੈਟਰੋਲਿੰਗ ਟੀਮ ਦਿਨ-ਰਾਤ ਕਰੇਗੀ ਗਸ਼ਤ

ਡਿਪਟੀ ਕਮਿਸ਼ਨਰ ਵਲੋਂ ਸਮਾਰਟ ਸਿਟੀ ਦੇ ਪ੍ਰੋਜੈਕਟਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਿਟੀ ਲੈਵਲ ਇਵੈਲੂਏਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਹੋਈ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਐਸ.ਈ ਸੰਦੀਪ ਸਿੰਘ, ਐਸ.ਈ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਰਾਕੇਸ਼ ਗਰਗ ਅਤੇ ਸਮਾਰਟ ਸਿਟੀ ਦੇ ਅਧਿਕਾਰੀ ਮੀਟਿੰਗ ਵਿੱਚ ਹਾਜ਼ਰ ਸਨ।ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਅਧੀਨ ਨਵੇਂ ਪ੍ਰੋਜੈਕਟਾਂ ਦੇ ਪ੍ਰਸਤਾਵ ਦੀ ਸਮੀਖਿਆ ਕਰਨ ਲਈ ਇਹ ਮੀਟਿੰਗ ਹੋਈ।ਹੋਰ ਪ੍ਰੋਜੈਕਟਾਂ ਤੋਂ ਇਲਾਵਾ, ਨਗਰ ਨਿਗਮ ਦੇ ਅਧਿਕਾਰੀਆਂ ਦੀ ਇੱਕ ਗਸ਼ਤ ਟੀਮ ਗਠਿਤ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ, ਜੋ ਕਿ ਬੀ.ਆਰ.ਟੀ.ਐਸ ਸੜਕਾਂ ਅਤੇ ਅੰਦਰੂਨੀ ਗੋਲਾਕਾਰ ਸੜਕਾਂ ਤੋਂ ਲੋਹੇ ਦੀਆਂ ਗਰਿੱਲਾਂ ਦੀ ਚੋਰੀ ਦੇ ਮੱਦੇਨਜ਼ਰ ਨਗਰ ਨਿਗਮ ਅੰਮ੍ਰਿਤਸਰ ਦੇ ਬੁਨਿਆਦੀ ਢਾਂਚੇ ਦੀ ਰੋਜ਼ਾਨਾ ਨਿਗਰਾਨੀ ਕਰੇਗੀ ਤਾਂ ਜੋ ਜਾਇਦਾਦ ਦੀ ਸੁਰੱਖਿਆ ਹੋ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੂਜੇ ਪ੍ਰੋਜੈਕਟਾਂ ਵਿੱਚ ਇਤਿਹਾਸਕ ਰਾਮ ਬਾਗ ਗਾਰਡਨ ਦੀਆਂ ਖੁੱਲ੍ਹੀਆਂ ਥਾਵਾਂ ਨੂੰ ਲੈਂਡਸਕੇਪਿੰਗ ਰਾਹੀਂ ਸੁੰਦਰ ਬਣਾਉਣਾ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੇ ਆਲੇ-ਦੁਆਲੇ ਦੀ ਰਿਟੇਨਿੰਗ ਦੀਵਾਰ ਦੀ ਮੁਰੰਮਤ ਕਰਨਾ, ਸਾਰਾਗੜ੍ਹੀ ਪਾਰਕਿੰਗ ਨੂੰ ਜਾਂਦੀ ਐਲੀਵੇਟਿਡ ਰੋਡ ਦੇ ਹੇਠਾਂ ਰੰਗਦਾਰ ਲਾਈਟਾਂ ਲਗਾਉਣਾ, ਜੀ.ਟੀ ਰੋਡ ’ਤੇ ਗੋਲਡਨ ਗੇਟ ਨੂੰ ਸੁਨਹਿਰੀ ਪੇਂਟ ਕਰਨਾ ਆਦਿ ਮਾਮਲੇ ’ਤੇ ਵੱਡੇ ਪੱਧਰ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ ਅਤੇ ਆਉਣ ਵਾਲੀਆਂ ਮੀਟਿੰਗਾਂ ਵਿੱਚ ਅੰਤਿਮ ਫੈਸਲਾ ਲਿਆ ਜਾਵੇਗਾ।

Check Also

ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …