Sunday, October 6, 2024

ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿਮਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਉਲੀਕੇ ਗਏ ਇਸ ਪ੍ਰੋਗਰਾਮ ’ਚ ਗੁਰੁ ਨਾਨਕ ਦੇਵ ਯੂਨੀਵਰਸਿਟੀ ਤੋਂ ਫ਼ੈਕਲਟੀ ਆਫ਼ ਐਜੂਕੇਸ਼ਨ ਡੀਨ ਡਾ. ਦੀਪਾ ਸਿਕੰਦ ਕੌਟਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਪ੍ਰੋਗਰਾਮ ਦੀ ਸ਼ਰੂਆਤ ਪ੍ਰਿੰ: ਡਾ. ਹਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ। ਉਨਾਂ ਨੇ ਅਪਾਣੇ ਭਾਸ਼ਣ ’ਚ ਨਾਰੀ ਸ਼ਸਤੀਕਰਨ ਦੀ ਗੱਲ ਕਰਦੇ ਹੋਏ ਸਮਾਜ ਵਿਚਲੇ ਮਰਦਾਂ ਨੂੰ ਅਪੀਲ ਕੀਤੀ ਕਿ ਉਹ ਔਰਤਾਂ ਨਾਲ ਘਰ ਅਤੇ ਸਮਾਜਿਕ ਜਿੰਮੇਵਾਰੀ ’ਚ ਬਰਾਬਰ ਹੱਥ ਵਟਾਉਂਦੇ ਹੋਏ ਸਮਾਜ ਨੂੰ ਨਵੀਂ ਸੇਧ ਪ੍ਰਦਾਨ ਕਰਨ। ਉਨ੍ਹਾਂ ਕਿਹਾ ਕਿ ਉਕਤ ਸਾਰਾ ਪ੍ਰੋਗਰਾਮ ਅਸਿਸਟੈਂਟ ਪੋਫ਼ੈਸਰ ਡਾ: ਮਨਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।
ਡਾ. ਕੌਟਸ ਨੇ ਸਮਾਜ ’ਚ ਔਰਤਾਂ ਦੀ ਦੇਣ ਦੀ ਮਹੱਹਤਾ ਬਾਰੇ ਵਿਸਥਾਰਪੂਰਵਕ ਚਰਚਾ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਨਾਰੀ ਨੂੰ ਸਸ਼ਕਤੀਕਰਨ ਲਈ ਬਾਹਰੀ ਤੱਤਾਂ ’ਤੇ ਨਿਰਭਰ ਕਰਨ ਦੀ ਜ਼ਰੂਰਤ ਨਹੀਂ ਹੈ, ਸਗੋਂ ਆਪਣੇ ਮਨ ਤੋਂ ਖ਼ੁਦ ਨੂੰ ਸਸ਼ਕਤੀਕਾਰੀ ਸਮਝਣ ਦੀ ਜ਼ਰੂਰਤ ਹੈ।ਕਾਲਜ ਵਿਦਿਆਰਥੀਆਂ ਵਲੋਂ ਮਹਿਲਾ ਦਿਵਸ 2024 ਦੇ ਮੁੱਖ ਥੀਮ ’ਤੇ ਪੀ.ਪੀ.ਟੀ ਰਾਹੀਂ ਚਾਨਣਾ ਪਾਇਆ ਗਿਆ ਅਤੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ।
ਡਾ. ਕੌਟਸ ਵੱਲੋਂ ਪ੍ਰਿੰ ਡਾ. ਹਰਪ੍ਰੀਤ ਕੌਰ ਨਾਲ ਮਿਲ ਕੇ ਯੂਨੀਵਰਸਿਟੀ ਦੇ ਸਲਾਨਾਂ ਇਮਤਿਹਾਨ ’ਚ ਪਹਿਲੀ ਪੁਜ਼ੀਸ਼ਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਮਹਿਕਦੀਪ ਕੌਰ (ਬੀ.ਐਡ-ਐਮ.ਐਡ ਸਮੈਸਟਰ-ਤੀਜਾ) ਅਤੇ ਅਲੀਸ਼ਾ ਪਟਿਆਲ (ਐਮ.ਐਡ ਸਮੈਸਟਰ-ਤੀਜਾ) ਨੂੰ ਸਨਮਾਨਿਤ ਕੀਤਾ ਗਿਆ।
ਡਾ. ਹਰਪ੍ਰੀਤ ਕੌਰ ਨੇ ਵਾਈਸ ਪ੍ਰਿੰਸੀਪਲ ਡਾ: ਨਿਰਮਲਜੀਤ ਕੌਰ, ਡਾ. ਗੁਰਜੀਤ ਕੌਰ, ਡਾ. ਬਿੰਦੂ ਸ਼ਰਮਾ, ਡਾ. ਮਨਿੰਦਰ ਕੌਰ ਨਾਲ ਮਿਲ ਕੇ ਸਨਮਾਨਿਤ ਕੀਤਾ।ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …