Saturday, December 21, 2024

ਸਟੱਡੀ ਸਰਕਲ ਵਲੋਂ ਅੰਤਰਰਾਸ਼ਟਰੀ ਇਸਤਰੀ ਦਿਵਸ ਮੌਕੇ ਅਕੋਈ ਸਾਹਿਬ ਵਿਖੇ ਬੇਬੇ ਨਾਨਕੀ ਸਿਲਾਈ ਕੇਂਦਰ ਸ਼ੂਰੂ

ਸੰਗਰੂਰ, 8 ਮਾਰਚ (ਜਗਸੀਰ ਲੌਂਗੋਵਾਲ) – ਪਿੰਡ ਅਕੋਈ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਬੇਬੇ ਨਾਨਕੀ ਸਿਲਾਈ ਕੇਂਦਰ ਦੀ ਆਰੰਭਤਾ ਕੀਤੀ ਗਈ ਹੈ।ਗੁਰਦੁਆਰਾ ਸਾਹਿਬ ਵਿਖੇ ਅੰਤਰਰਾਸ਼ਟਰੀ ਇਸਤਰੀ ਦਿਵਸ ਮੌਕੇ ਗੁਰੁਦਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਕੁਲਦੀਪ ਸਿੰਘ ਰਿਸੀਵਰ, ਤਰੈਣਪਾਲ ਸਿੰਘ, ਬੀਬੀ ਹਰਪ੍ਰੀਤ ਕੌਰ ਅਤੇ ਸੁਮਨ ਰਾਣੀ ਦੀ ਦੇਖ-ਰੇਖ ਹੇਠ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਹੋਇਆ।ਗੁਰਬਾਣੀ ਪਾਠ ਤੋਂ ਉਪਰੰਤ ਅਜਮੇਰ ਸਿੰਘ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਵੱਖ-ਵੱਖ ਪਿੰਡਾਂ ਵਿੱਚ ਅਜਿਹੇ ਸੈਂਟਰਾਂ ਰਾਹੀਂ ਲੜਕੀਆਂ ਨੂੰ ਇੱਕ ਸਾਲ ਦੇ ਕੋਰਸ ਅਧੀਨ ਸਿਲਾਈ ਕਢਾਈ ਅਤੇ ਫੈਸ਼ਨ ਡਿਜ਼ਾਇਨਿੰਗ ਵਿੱਚ ਨਿਪੁੰਨ ਕੀਤਾ ਜਾਂਦਾ ਹੈ।ਜਿਸ ਨਾਲ ਉਹ ਰੋਜ਼ੀ ਰੋਟੀ ਦੇ ਸਮਰੱਥ ਹੋ ਸਕਣ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪਿੰਡ ਥਲੇਸਾਂ ਵਿਖੇ ਸਿਲਾਈ ਕੇਂਦਰ ਸਫਲਤਾ ਪੂਰਵਕ ਚੱਲ ਰਿਹਾ ਹੈ। ਞਉਨ੍ਹਾਂ ਕਿਹਾ ਕਿ ਇਸ ਕੇਂਦਰ ਦੇ ਸਰਟੀਫਿਕੇਟ ਨੂੰ ਨੌਕਰੀ ਲਈ ਪੰਜਾਬ ਸਰਕਾਰ ਵਲੋਂ ਮਾਨਤਾ ਦਿੱਤੀ ਜਾਂਦੀ ਹੈ।ਜਿਸ ਦੀ ਬਦੌਲਤ ਬਹੁਤ ਸਾਰੀਆਂ ਲੜਕੀਆਂ ਸਰਕਾਰੀ ਅਦਾਰਿਆਂ ਵਿੱਚ ਨੌਕਰੀ ਕਰ ਰਹੀਆਂ ਹਨ।
ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ ਸਮਾਜਿਕ/ਆਰਥਿਕ ਕੌਂਸਲ ਨੇ ਇਸਤਰੀ ਦਿਵਸ ਦੀ ਵਧਾਈ ਦਿੱਤੀ ਅਤੇ ਸਿੱਖ ਧਰਮ ਧਾਰਨ ਕਰਨ ਵਾਲੀ ਬੇਬੇ ਨਾਨਕੀ ਦੇ ਜੀਵਨ ਇਤਿਹਾਸ ‘ਤੇ ਚਾਨਣਾ ਪਾਇਆ।ਪੋ੍: ਹਰਵਿੰਦਰ ਕੌਰ ਐਡੀਸ਼ਨਲ ਜ਼ੋਨਲ ਸਕੱਤਰ ਇਸਤਰੀ ਕੌਂਸਲ ਨੇ ਇਸਤਰੀ ਦਿਵਸ ਦੇ ਇਤਿਹਾਸ ਬਾਰੇ ਦੱਸਿਆ ਅਤੇ ਮਾਤਾ ਗੁਜਰੀ, ਬੀਬੀ ਭਾਨੀ ਜੀ, ਮਾਤਾ ਖੀਵੀ ਜੀ, ਬੀਬੀ ਹਰਸ਼ਰਨ ਕੌਰ, ਬੀਬੀ ਸੁੰਦਰੀ ਆਦਿ ਵਲੋਂ ਪਾਏ ਯੋਗਦਾਨ ਦਾ ਜਿਕਰ ਕੀਤਾ।ਬੀਬੀ ਅਮਨਦੀਪ ਕੌਰ ਐਡੀਸ਼ਨਲ ਜ਼ੋਨਲ ਸਕੱਤਰ ਭਾਸ਼ਾਵਾਂ ਤੇ ਸਾਹਿਤ, ਇਸਤਰੀ ਕੌਂਸਲ ਨੇ ਖੂਬਸੂਰਤ ਢੰਗ ਨਾਲ ਕਵਿਤਾ ਰਾਹੀਂ ਇਸਤਰੀ ਦੀ ਮਹਾਨਤਾ ਦਰਸਾਈ।ਕੁਲਵੰਤ ਸਿੰਘ ਨਾਗਰੀ ਜ਼ੋਨਲ ਸਕੱਤਰ, ਗੁਰਮੇਲ ਸਿੰਘ ਵਿੱਤ ਸਕੱਤਰ ਨੇ ਸੈਂਟਰ ਚਲਾਉਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਅਤੇ ਦਾਖਲਾ ਲੈਣ ਵਾਲੀਆਂ ਬੀਬੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਦੇ ਨਿਯਮਾਂ ਬਾਰੇ ਦੱਸਿਆ ਅਤੇ ਸਮੇਂ ਦਾ ਪਾਬੰਦ ਹੋਣ ਦੀ ਤਾਕੀਦ ਕੀਤੀ।ਭਾਈ ਦਰਸ਼ਨ ਸਿੰਘ ਹੈਡ ਗ੍ਰੰਥੀ ਨੇ ਸਿਲਾਈ ਕੇਂਦਰ ਦੀ ਆਰੰਭਤਾ ਦੀ ਅਰਦਾਸ ਕੀਤੀ।ਸਟੱਡੀ ਸਰਕਲ ਵਲੋਂ ਪ੍ਰਬੰਧਕਾਂ ਦੇ ਨਾਲ ਸੁਖਵੰਤ ਸਿੰਘ ਸੋਮਾ, ਜਸਬੀਰ ਸਿੰਘ ਜੱਸੀ, ਭਾਈ ਗੁਰਦੇਵ ਸਿੰਘ, ਭਾਈ ਜਸਵੀਰ ਸਿੰਘ, ਭਾਈ ਬਲਵਿੰਦਰ ਸਿੰਘ ਰਾਗੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਸਿਲਾਈ ਸੈਂਟਰ ਦੀ ਨਿਯੁੱਕਤ ਕੀਤੀ ਪ੍ਰਿੰਸੀਪਲ ਹਰਪ੍ਰੀਤ ਕੌਰ ਥਲੇਸਾਂ ਨੂੰ ਵੀ ਸਟੱਡੀ ਨੇ ਸਨਮਾਨਿਤ ਕੀਤਾ।ਪ੍ਰਬੰਧਕਾਂ ਅਤੇ ਕੁਲਵਿੰਦਰ ਸਿੰਘ ਸਰਪੰਚ ਨੇ ਸਟੱਡੀ ਸਰਕਲ ਵਲੋਂ ਉਨ੍ਹਾਂ ਦੇ ਪਿੰਡ ਦੀਆਂ ਲੜਕੀਆਂ ਲਈ ਆਰੰਭੇ ਇਸ ਸਮਾਜਿਕ ਕਾਰਜ਼ ਦੀ ਸ਼ਲਾਘਾ ਕੀਤੀ ਤੇ ਸਟੱਡੀ ਸਰਕਲ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।
ਇਸ ਮੌਕੇ ਹਰਮੀਤ ਕੌਰ, ਮਨਦੀਪ ਕੌਰ, ਪਿੰਕੀ, ਮਨਪ੍ਰੀਤ ਕੌਰ, ਨਵਜੋਤ ਕੌਰ ਸਮੇਤ ਪਿੰਡ ਦੀਆਂ ਬੀਬੀਆਂ ਹਾਜ਼ਰ ਸਨ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …