ਸੰਗਰੂਰ, 8 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਚਮਕ ਭਵਨ ਵਿਖੇ ਅੱਜ ਮਹਿਲਾ ਦਿਵਸ ਇਸਤਰੀਆਂ ਨੂੰ ਸਮਰਪਿਤ ਅੰਤਰਰਾਸ਼ਟਰੀ ਮਹਿਲਾ ਦਿਵਸ
ਦੇ ਰੂਪ ਵਿੱਚ ਮਨਾਇਆ ਗਿਆ।ਇਸ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਸਸ਼ਕਤ ਕਰਨਾ ਹੈ।ਜਿਸ ਤਰ੍ਹਾਂ 1908 ਵਿੱਚ ਅਮਰੀਕਾ ਵਿੱਚ ਇੱਕ ਮਜ਼ਦੂਰ ਅੰਦੋਲਨ ਹੋਇਆ, ਜਿਸ ਵਿੱਚ ਵੱਡੀ ਗਿਣਤੀ ‘ਚ ਮਜ਼ਦੂਰ ਔਰਤਾਂ ਸ਼ਾਮਲ ਹੋਈਆਂ ਅਤੇ ਲਗਭਗ 15000 ਹਜ਼ਾਰ ਮਹਿਲਾਵਾਂ ਨੇ ਨਿਊਯਾਰਕ ਦੀਆਂ ਸੜਕਾਂ ‘ਤੇ ਮਾਰਚ ਕੀਤਾ ਤੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ।ਮਜ਼ਦੂਰ ਔਰਤਾਂ ਨੇ ਮੰਗ ਕੀਤੀ ਕਿ ਉਹਨਾਂ ਦੇ ਕੰਮ ਦੇ ਘੰਟੇ ਘਟਾਏ ਜਾਣ ਅਤੇ ਤਨਖਾਹ ਸਕੇਲ ਵਿੱਚ ਵੀ ਵਾਧਾ ਕੀਤਾ ਜਾਵੇ।1917 ਵਿੱਚ ਪਹਿਲੇ ਵਿਸ਼ਵ ਯੁੱਧ ਦੌਰਾਨ ਰੂਸ ਦੀਆਂ ਔਰਤਾਂ ਨੇ ਰੋਟੀ ਅਤੇ ਟੁਕੜੇ ਦੀ ਹੜਤਾਲ ਸ਼ੁਰੂ ਕਰ ਦਿੱਤੀ।ਉਹਨਾਂ ਨੇ ਜੰਗ ਸਬੰਧੀ ਆਪਣੀਆਂ ਮੰਗਾਂ ਤੇ ਵਿਚਾਰ ਵੀ ਰੱਖੇ।ਇਸ ਤੋਂ ਬਾਅਦ ਸਮਰਾਟ ਨਿਕੋਲਸ ਨੇ ਆਪਣੇ ਅਹੁੱਦੇ ਤੋਂ ਅਸਤੀਫਾ ਦਿੱਤਾ ਤੇ ਔਰਤਾਂ ਨੂੰ ਵੋਟ ਦਾ ਅਧਿਕਾਰ ਮਿਲ ਗਿਆ।
ਇਸ ਮੌਕੇ ਸਰਬਜੀਤ ਕੌਰ, ਰਵਿੰਦਰਪਾਲ ਕੌਰ ਫਾਰਮੇਸੀ ਅਫਸਰ, ਪ੍ਰਭਜੋਤ ਕੌਰ, ਡਿੰਪਲ ਰਾਣੀ, ਸੁਨੀਤਾ ਰਾਣੀ, ਮੀਨਾਕਸ਼ੀ ਕਾਲੜਾ, ਸਤਵੰਤ ਕੌਰ, ਪੁਸ਼ਪਾ ਰਾਣੀ, ਕਾਮਰੇਡ ਚਮਕੌਰ ਸਿੰਘ ਖੇੜੀ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media