ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਓ.ਬੀ.ਸੀ ਮੋਰਚਾ ਪੰਜਾਬ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ ਵਲੋਂ ਆਪਣੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਓ.ਬੀ.ਸੀ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਅਤੇ ਜ਼ੋਨਲ ਇੰਚਾਰਜ਼ ਕੰਵਰਬੀਰ ਮੰਜ਼ਿਲ ਅਤੇ ਜਿਲ੍ਹਾ ਜਨਰਲ ਸਕੱਤਰ ਅਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਇੰਚਾਰਜ ਹਰਜਿੰਦਰ ਸਿੰਘ ਰਾਜਾ ਵਿਸ਼ੇਸ਼ ਤੌਰ ‘ਤੇ ਪਹੁੰਚੇ।ਪਿੱਛਲੇ ਦਿਨੀਂ ਓ.ਬੀ.ਸੀ ਮੋਰਚਾ ਜਿਲ੍ਹਾ ਅੰਮ੍ਰਿਤਸਰ ਵਿਖੇ ਦੋ ਪ੍ਰਧਾਨਾਂ ਦੀ ਨਿਯੁੱਕਤੀ ਨੂੰ ਲੈ ਕੇ ਚੱਲ ਰਿਹਾ ਸ਼ਸ਼ੋਪੰਜ਼ ਦੂਰ ਕਰ ਦਿੱਤਾ ਗਿਆ।ਜਿਸ ਦੌਰਾਨ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ ਨਿਰਦੇਸ਼ਾਂ ਦੇ ਚੱਲਦਿਆਂ ਭਾਜਪਾ ਓ.ਬੀ.ਸੀ ਮੋਰਚਾ ਪੰਜਾਬ ਦੇ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਆਪਣੇ ਵਲੋਂ ਹੀ ਥਾਪੇੇ ਗਏ ਜਿਲ੍ਹਾ ਪ੍ਰਧਾਨ ਅਰਵਿੰਦਰ ਵੜੈਚ ਨੂੰ ਸਿਰੋਪਾਓ ਪਹਿਨਾ ਕੇ ਪ੍ਰਧਾਨ ਦਾ ਥਾਪੜਾ ਦਿੱਤਾ ਅਤੇ ਲੋਕ ਸਭਾ ਵਿੱਚ ਡਟ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ।ਬੋਨੀ ਅਜਨਾਲਾ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਹਰ ਜਿਲ੍ਹੇ ਵਿੱਚ ਓ.ਬੀ.ਸੀ ਮੋਰਚਾ ਭਾਜਪਾ ਉਮੀਦਵਾਰਾਂ ਨੂੰ ਜਿਤਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੇਗਾ।
ਬੋਨੀ ਨੇ ਕਿਹਾ ਕਿ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਮਿਹਨਤ ਤੇ ਸੂਝ ਬੂਝ ਦੇ ਚੱਲਦਿਆਂ ਪੰਜਾਬ ਵਿੱਚ ਭਾਜਪਾ ਦਾ ਗਰਾਫ ਵਧਿਆ ਹੈ।ਉਨਾਂ ਕਿਹਾ ਕਿ ਲੋਕ ਸਭਾ ਚੋਣਾਂ ‘ਚ ਇੱਕ ਵਾਰ ਫਿਰ ਭਾਜਪਾ ਸਰਕਾਰ ਦਾ ਝੰਡਾ ਬੁਲੰਦ ਹੋਵੇਗਾ।ਓ.ਬੀ.ਸੀ ਮੋਰਚਾ ਪੰਜਾਬ ਦੇ ਪ੍ਰਧਾਨ ਬੋਨੀ ਅਜਨਾਲਾ ਅਤੇ ਜਨਰਲ ਸਕੱਤਰ ਕੰਵਰਬੀਰ ਮੰਜ਼ਿਲ ਵਲੋਂ ਬਲਜਿੰਦਰ ਸਿੰਘ ਬੱਬੂ ਅਤੇ ਸੁਖਵਿੰਦਰ ਸਿੰਘ ਬਾਊ ਨੂੰ ਓ.ਬੀ.ਸੀ ਮੋਰਚਾ ਦੇ ਕਾਰਜ਼ਕਾਰਣੀ ਮੈਂਬਰ ਨਿਯੁੱਕਤ ਕੀਤਾ ਗਿਆ।
ਇਸ ਮੌਕੇ ਰਾਜ ਮਸੌਣ, ਰਣਧੀਰ ਸਿੰਘ ਕੈਸ਼ੀਅਰ, ਕਮਲ ਸੂਰੀ, ਜਗਤਾਰ ਸਿੰਘ ਭੁੱਲਰ, ਗੁਰਮੇਜ ਸਿੰਘ ਡਡਿਆਲ, ਰਜਿੰਦਰ ਸਿੰਘ ਰਾਵਤ, ਪਵਨਦੀਪ ਸਿੰਘ ਸ਼ੈਲੀ, ਜਗਬੀਰ ਸਿੰਘ, ਭੁਪਿੰਦਰ ਸਿੰਘ ਸੋਨੂੰ, ਪ੍ਰਦੀਪ ਸਿੰਘ, ਸੋਨੀਆ ਚੋਹਾਨ, ਸਿਮਰਨ ਵੇਰਕਾ ਆਦਿ ਹਾਜ਼ਰ ਸਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …