ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 9
ਮਾਰਚ ਦਿਨ ਸ਼ਨੀਵਾਰ ਅਤੇ 10 ਮਾਰਚ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ 4:00 ਵਜੇ ਤੱਕ ਸਪੈਸ਼ਲ ਮੁਹਿੰਮ ਸ਼ੁਰੂ ਕਰਕੇ ਬਾਕੀ ਰਹਿੰਦੇ ਅਲਿਜ਼ੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ।
ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਘਰ-ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ।ਜਿਲ੍ਹਾ ਚੋਣ ਅਫ਼ਸਰ ਨੇ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁਕਤ ਸਮੂਹ ਬੂਥ ਲੈਵਲ ਅਫ਼ਸਰਾਂ ਦੁਆਰਾ ਆਪਣੇ-ਆਪਣੇ ਪੋਲਿੰਗ ਸਟੇਸਨ ਵਿਖੇ 9 ਮਾਰਚ ਦਿਨ ਸ਼ਨੀਵਾਰ ਅਤੇ 10 ਮਾਰਚ ਦਿਨ ਐਤਵਾਰ ਨੂੰ ਸਵੇਰੇ 10-00 ਵਜੇ ਤੋਂ ਸ਼ਾਮ 04-00 ਵਜੇ ਤੱਕ ਸਪੈਸ਼ਲ ਕੈਂਪ ਲਗਾਉਣ।ਉਨਾਂ ਕਿਹਾ ਕਿ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇ।ਇਸ ਮੰਤਵ ਲਈ ਮਿਤੀ 21.10.2023 ਨੂੰ 21 ਸਾਲ ਦੀ ਉਮਰ ਪੂਰੀ ਕਰ ਚੁੱਕੇ ਕੇਸਾਧਾਰੀ ਸਿੱਖ ਬਿਨੈਕਾਰ ਯੋਗ ਸਮਝੇ ਜਾਣਗੇ।
ਥੋਰੀ ਨੇ ਕਿਹਾ ਕਿ ਸਮੂਹ ਬੂਥ ਲੈਵਲ ਅਫ਼ਸਰ ਸਪੈਸ਼ਲ ਕੈਂਪ ਦੀ ਮਿਤੀ ਅਤੇ ਸਮੇਂ ਅਨੁਸਾਰ ਆਪਣੇ ਪੋਲਿੰਗ ਸਟੇਸ਼ਨ ਵਿਖੇ ਹਾਜਰ ਰਹਿਣਗੇ ਅਤੇ ਪ੍ਰਾਪਤ ਹੋ ਰਹੇ ਫਾਰਮ (ਕੇਸਾਧਾਰੀ ਸਿੱਖ ਲਈ) (ਨਿਯਮ 3(1)) ਦੀ ਨਾਲ ਦੀ ਨਾਲ ਵੈਰੀਫਿਕੇਸ਼ਨ ਕਰਨਗੇ।ਅਜਿਹੇ ਹਰ ਇੱਕ ਫਾਰਮ ਉੱਪਰ ਬਿਨੈਕਾਰ ਦੀ ਤਾਜਾ ਰੰਗਦਾਰ ਫੋਟੋ (ਸੈਲਫ ਅਟੈਸਟਡ) ਚਸਪਾ ਕੀਤੀ ਜਾਵੇਗੀ ਅਤੇ ਬਿਨੈਕਾਰ ਦੇ ਸ਼ਨਾਖਤੀ ਦਸਤਾਵੇਜ ਦੀ ਕਾਪੀ ਨਾਲ ਅਟੈਚ ਕੀਤੀ ਜਾਵੇਗੀ।
ਉਨਾਂ ਦੱਸਿਆ ਕਿ ਸਪੈਸ਼ਲ ਕੈਂਪ ਵਾਲੇ ਦਿਨ ਅਤੇ ਉਸ ਤੋਂ ਬਾਅਦ ਹਰ ਦਿਨ (ਰੋਜ਼ਾਨਾ ਪੱਧਰ ‘ਤੇ) ਹਰ ਇੱਕ ਪਟਵਾਰੀ ਆਪਣੇ ਅਧੀਨ ਰੈਵੀਨਿਊ ਖੇਤਰ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਪੋਲਿੰਗ ਸਟੇਸ਼ਨਾਂ ਦੇ ਹਰ ਇੱਕ ਬੂਥ ਲੈਵਲ ਅਫ਼ਸਰ ਨਾਲ ਰੋਜ਼ਾਨਾ ਰਾਬਤਾ ਕਰੇਗਾ ਅਤੇ ਬੂਥ ਲੈਵਲ ਅਫ਼ਸਰ ਪਾਸ ਜਾ ਕੇ ਪ੍ਰਾਪਤ ਹੋਏ ਫਾਰਮ ਕੁਲੈਕਟ ਕਰੇਗਾ ਅਤੇ ਆਪਣਾ ਪਿੰਡ-ਵਾਈਜ਼ ਰਜਿਸਟਰ ਮੇਨਟੇਨ ਕਰੇਗਾ।
ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸ਼ਹਿਰੀ ਵਿਧਾਨ ਸਭਾ ਚੋਣ ਹਲਕਿਆਂ ਦੇ ਬੂਥ ਲੈਵਲ ਅਫ਼ਸਰਾਂ ਪਾਸ ਪ੍ਰ੍ਰਾਪਤ ਹੋਏ ਫਾਰਮ (ਨਿਯਮ 3(1) ਵੈਰੀਫਿਕੇਸ਼ਨ ਉਪਰੰਤ ਸਬੰਧਤ ਸੈਕਟਰ ਅਫ਼ਸਰ ਰਾਹੀਂ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਪਾਸ ਇਕੱਤਰ ਕੀਤੇ ਜਾਣਗੇ, ਜਿੱਥੇ ਕਿ ਚੋਣ ਕਾਨੂੰਗੋ ਅਤੇ ਇਲੈਕਸ਼ਨ ਸੈਲ ਸਟਾਫ ਦੁਆਰਾ ਇੰਨਾਂ ਫਾਰਮਾਂ ਦੀ ਬੋਰਡ ਚੋਣ ਹਲਕਾਵਾਈਜ਼ ਵੰਡ ਕਰਕੇ ਸਬੰਧਤ ਰਿਵਾਈਜਿੰਗ ਅਥਾਰਟੀਜ਼ ਨੂੰ ਇਸ ਦਫ਼ਤਰ ਦੀ ਸੂਚਨਾ ਹੇਠ ਭੇਜੇ ਜਾਣਗੇ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media