ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ
ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਅਤੇ ਅਧਿਆਪਕਾ ਅੰਗਰੇਜ਼ ਕੌਰ ਨੂੰ ਸਮਾਜ ਸੇਵੀ ਸੰਸਥਾ ਲੀਗਲ ਐਕਸ਼ਨ ਏਡ ਵੈਲਫੇਅਰ ਐਸੋਸੀਏਸ਼ਨ (ਰਜ਼ਿ) ਵਲੋਂ ਵਿੱਦਿਅਕ ਖੇਤਰ ’ਚ ਨਿਭਾਈਆਂ ਗਈਆਂ ਮਿਸਾਲੀ ਸੇਵਾਵਾਂ ਦੇ ਬਦਲੇ ਵਿਸ਼ੇਸ਼ ਤੌਰ ’ਤੇ ‘ਵੂਮੈਨ-ਡੇ-ਐਵਾਰਡ 2024’ ਨਾਲ ਨਿਵਾਜ਼ਿਆ ਗਿਆ ਹੈ।
ਸਨਮਾਨ ਪ੍ਰਾਪਤ ਕਰਨ ਉਪਰੰਤ ਸਕੂਲ ਪੁੱਜਣ ’ਤੇ ਅਧਿਆਪਕਾ ਹਰਲੀਨ ਕੌਰ, ਗੁਰਪ੍ਰੀਤ ਕੌਰ, ਮਿਨਾਕਸ਼ੀ ਸਲਵਾਨ, ਮੰਜ਼ੂ, ਰਮਨਪ੍ਰੀਤ ਕੌਰ, ਹਰਮੀਤ ਕੌਰ, ਕਮਲਪ੍ਰੀਤ ਕੌਰ ਗਿੱਲ ਆਦਿ ਨੇ ਦੱਸਿਆ ਕਿ ਪ੍ਰਿੰ: ਸ੍ਰੀਮਤੀ ਨਾਗਪਾਲ ਅਤੇ ਅਧਿਆਪਕਾ ਅੰਗਰੇਜ਼ ਕੌਰ ਨੂੰ ਇਹ ਐਵਾਰਡ ਉਪਰੋਕਤ ਐਸੋਸੀਏਸ਼ਨ ਵਲੋਂ ਮਹਿਲਾ ਦਿਵਸ ਨੂੰ ਸਮਰਪਿਤ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਬੇਰੀ ਗੇਟ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਸੀ.ਜੇ.ਐਮ ਸ: ਰਛਪਾਲ ਸਿੰਘ ਅਤੇ ਏ.ਡੀ.ਸੀ.ਪੀ ਸਿਟੀ-1 ਸ੍ਰੀ ਦਰਪਣ ਆਹਲੂਵਾਲੀਆ ਆਈ.ਪੀ.ਐਸ ਅਤੇ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸ਼ਰਤ ਵਸ਼ਿਸ਼ਟ ਵਲੋਂ ਸਾਂਝੇ ਤੌਰ ’ਤੇ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਪ੍ਰਿੰ. ਨਾਗਪਾਲ ਦੀ ਯੋਗ ਅਗਵਾਈ ਹੇਠ ਸਕੂਲ ਦੀਆਂ ਵਿਦਿਆਰਥਣਾਂ ਵੱਖ-ਵੱਖ ਗਤੀਵਿਧੀਆਂ ’ਚ ਹਿੱਸਾ ਲੈ ਕੇ ਨਵੇਂ ਕੀਰਤੀਮਾਨ ਸਥਾਪਿਤ ਕਰਕੇ ਸਕੂਲ ਦਾ ਨਾਮ ਰੌਸ਼ਨ ਕਰ ਰਹੀਆਂ ਹਨ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media