Wednesday, June 18, 2025
Breaking News

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਿਖੇ ਵੈਟਰਨਰੀ ਗ੍ਰੈਜ਼ੂਏਟਾਂ ਲਈ ਸਹੁੰ ਚੁੱਕ ਸਮਾਰੋਹ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਰੋਹ ਮੌਕੇ ਸਾਲ 2018 ਤੋਂ ਬੇਜ਼ੁਬਾਨ ਜਾਨਵਰਾਂ, ਪਸ਼ੂਆਂ ਦੇ ਇਲਾਜ ਅਤੇ ਪਾਲਣ-ਪੋਸਣ ਸਬੰਧੀ ਵਿੱਦਿਆ ਹਾਸਲ ਕਰਨ ਉਪਰੰਤ ਪਾਸ ਹੋਏ 60 ਵੈਟਰਨਰੀ ਗ੍ਰੈਜੂਏਟਾਂ ਨੂੰ ਕਿੱਤੇ ਸਬੰਧੀ ਸਹੁੰ ਚੁੱਕਾਈ ਗਈ।
ਡਾ. ਵਰਮਾ ਨੇ ਦੱਸਿਆ ਕਿ ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਨੂੰ ਵੈਟਰਨਰੀ ਨੈਤਿਕਤਾ ਦੇ ਸਿਧਾਂਤਾਂ ਅਨੁਸਾਰ ਅਭਿਆਸ ਨੂੰ ਯਕੀਨੀ ਬਣਾਉਣ ਲਈ ਉਕਤ ਪ੍ਰੋਗਰਾਮ ਉਲੀਕਿਆ ਜਾਂਦਾ ਹੈ।ਉਨ੍ਹਾਂ ਰੁਖ਼ਸਤ ਹੋਣ ਵਾਲੇ ਵੈਟਰਨਰੀਆਂ ਨੂੰ ਵਧਾਈ ਦਿੰਦਿਆਂ ਸੁਨਿਹਰੇ ਭਵਿੱਖ ਲਈ ਸਫ਼ਲਤਾ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਉਹ ਵਨ ਹੈਲਥ ਪ੍ਰੋਗਰਾਮ ਦੀ ਸਫ਼ਲਤਾ ਅਤੇ ਰੋਗਾਣੂਨਾਸ਼ਕ ਪ੍ਰਤੀਰੋਧ ਤੇ ਜਾਨਵਰਾਂ ਨੂੰ ਸਿਹਤਮੰਦ ਰੱਖਣ ਦੇ ਨਾਲ-ਨਾਲ ਉਨ੍ਹਾਂ ਦੀ ਉਤਪਾਦਕਤਾ ਨੂੰ ਵਧਾਉਣ ਲਈ ਸਭ ਤੋਂ ਮਹੱਤਵਪੂਰਨ ਹਨ।ਉਨ੍ਹਾਂ ਵਿਦਿਆਰਥੀਆਂ ਨੂੰ ਕਿੱਤੇ ਪ੍ਰਤੀ ਆਪਣੀ ਡਿਊਟੀ ਦੇ ਨਾਲ-ਨਾਲ ਖ਼ੁਦ ਨੂੰ ਖੁਸ਼ਹਾਲ ਅਤੇ ਸਿਹਤਮੰਦ ਰੱਖਣ ਲਈ ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ’ਚ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ।
ਡਾ. ਵਰਮਾ ਨੇ ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਦੁੱਧ ਉਤਪਾਦਨ ’ਚ ਪਹਿਲੇ ਨੰਬਰ ’ਤੇ ਵੱਡੀ ਗਿਣਤੀ ’ਚ ਪਸ਼ੂਆਂ ਅਤੇ ਮੱਝਾਂ ਹੋਣ ਕਾਰਨ ਛੋਟੇ, ਬੇਜ਼ਮੀਨੇ ਅਤੇ ਸੀਮਾਂਤ ਕਿਸਾਨ ਗਿਆਨ ’ਚ ਨਿਵੇਸ਼ ਨਹੀਂ ਕਰ ਸਕਦੇ, ਇਸ ਲਈ ਪਸ਼ੂਆਂ ਦੇ ਡਾਕਟਰਾਂ ਦਾ ਫਰਜ਼ ਬਣਦਾ ਹੈ ਕਿ ਉਹ ਜਾਨਵਰਾਂ ਦੀ ਉਤਪਾਦਕਤਾ ਨੂੰ ਵਧਾਉਣ ਲਈ ਉਨ੍ਹਾਂ ਨੂੰ ਤਕਨਾਲੋਜੀਆਂ, ਗਿਆਨ ਅਪਡੇਟ ਅਤੇ ਸਮੇਂ ਸਿਰ ਸਲਾਹ ਦੇ ਨਾਲ ਉਨ੍ਹਾਂ ਦਾ ਹੱਥ ਫੜ੍ਹਨ।ਡਾ: ਮਾਵੀ ਨੇ ਕਾਲਜ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦਾ ਨਾਂ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ।
ਮੈਨੇਜ਼ਿੰਗ ਡਾਇਰੈਕਟਰ ਡਾ. ਐਸ.ਕੇ ਨਾਗਪਾਲ ਨੇ ਨਵੇਂ ਵੈਟਸ ਨੂੰ ਅਸ਼ੀਰਵਾਦ ਦਿੰਦਿਆਂ ਗੂੰਗੇ ਜੀਵਾਂ ਦੀ ਸੇਵਾ ਕਰਦਿਆਂ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਸਮਾਰੋਹ ਵੀਰਬੈਕ ਐਨੀਮਲ ਹੈਲਥ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਸੀ।ਵਿਦਿਆਰਥੀਆਂ ਨੇ ਕਾਲਜ ’ਚ ਸਾਢੇ ਪੰਜ਼ ਸਾਲਾਂ ਦੇ ਆਪਣੇ ਅਨੁਭਵ ਸਾਂਝੇ ਕਰਦਿਆਂ ਟੀਚੇ ਦੀ ਪੂਰਤੀ ਲਈ ਮਿਹਨਤੀ ਅਧਿਆਪਕਾਂ ਦੇ ਅਣਥੱਕ ਯਤਨਾਂ ਲਈ ਧੰਨਵਾਦ ਕੀਤਾ।ਸੰਸਥਾ ਨੂੰ ਹਰਿਆ ਭਰਿਆ ਰੱਖਣ ਲਈ ਕਾਲਜ ਦੇ ਈਕੋ ਕਲੱਬ ਦੁਆਰਾ ਭੇਂਟ ਕੀਤੇ ਗਏ 40 ਲਗਾਏ ਗਏ।
ਇਸ ਮੌਕੇ ਸਮੂਹ ਐਚ.ਓ.ਡੀਜ਼, ਫੈਕਲਟੀ, ਸਟਾਫ਼, ਨਵੇਂ ਵੈਟਰਨਰੀਅਨਜ਼ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …