Wednesday, January 15, 2025

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪੇਂਡੂ ਔਰਤਾਂ ਤੇ ਸਵੈ-ਸਹਾਇਤਾ ਸਮੂਹਾਂ ਨਾਲ ਮਨਾਇਆ ਕੌਮਾਂਤਰੀ ਮਹਿਲਾ ਦਿਵਸ

ਸੰਗਰੂਰ, 10 ਮਾਰਚ (ਜਗਸੀਰ ਲੌਂਗੋਵਾਲ) – ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ-ਅਟਾਰੀ ਜ਼ੋਨ 1 ਲੁਧਿਆਣਾ ਦੀ ਸਰਪ੍ਰਸਤੀ ਹੇਠ ਔਰਤਾਂ ਅਤੇ ਸਵੈ-ਸਹਾਇਤਾ ਸਮੂਹਾਂ ਨਾਲ ‘ਨਿਵੇਸ਼ ਕਰੋ: ਪ੍ਰਗਤੀ ਨੂੰ ਤੇਜ਼ ਕਰੋ” ਵਿਸ਼ੇ ਤਹਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ।ਇਹ ਸਮਾਗਮ ਜਿਲ੍ਹਾ ਸੰਗਰੂਰ ਦੇ ਪਿੰਡ ਪੇਧਨੀ ਕਲਾਂ ਅਤੇ ਰਣੀਕੇ ਵਿਖੇ ਆਯੋਜਿਤ ਕੀਤਾ ਗਿਆ। ਜਿਸ ਵਿੱਚ ਲਗਭਗ 75 ਔਰਤਾਂ ਨੇ ਹਿੱਸਾ ਲਿਆ।ਡਾ. ਮਨਦੀਪ ਸਿੰਘ ਐਸੋਸੀਏਟ ਡਾਇਰੈਕਟਰ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਨੇ ਔਰਤਾਂ ਦੇ ਆਰਥਿਕ ਵਿਕਾਸ ਅਤੇ ਸਸ਼ਕਤੀਕਰਨ ਲਈ ਪੀਏਯੂ ਵਲੋਂ ਵਿਕਸਿਤ ਤਕਨੀਕਾਂ ਅਤੇ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਕਿਸਾਨ ਬੀਬੀਆਂ ਅਤੇ ਭੈਣਾਂ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਕਿੱਤੇ ਅਪਣਾ ਕੇ ਵਪਾਰਕ ਉਦਮ ਲਈ ਸਵੈ-ਸਹਾਇਤਾ ਸਮੂਹ ਬਣਾਉਣ ਲਈ ਵੀ ਪ੍ਰੇਰਿਤ ਕੀਤਾ।ਉਨ੍ਹਾਂ ਪੇਂਡੂ ਸੁਆਣੀਆਂ ਨੂੰ ਕੇ.ਵੀ.ਕੇ ਨਾਲ ਤਾਲਮੇਲ ਬਣਾ ਕੇ ਆਪਣੇ ਪਰਿਵਾਰਾਂ ਦੀ ਆਰਥਿਕ ਤਰੱਕੀ ਲਈ ਢੁੱਕਵੇਂ ਮੌਕਿਆਂ ਦੀ ਤਲਾਸ਼ ਕਰਨ ਦੀ ਵੀ ਅਪੀਲ ਕੀਤੀ।ਡਾ. ਰਵਿੰਦਰ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਪੇਂਡੂ ਸੁਆਣੀਆਂ ਅਤੇ ਭੈਣਾਂ ਦਾ ਹਾਰਦਿਕ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਘਰੇਲੂ ਬਾਗਬਾਨੀ ਅਪਣਾਉਣ ਲਈ ਪ੍ਰੇਰਿਤ ਕੀਤਾ।
ਡਾ. ਵਿਤਸਤਾ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਔਰਤਾਂ ਦੇ ਹੁਨਰ ਵਿਕਾਸ ਅਤੇ ਸਮਰੱਥਾ ਨਿਰਮਾਣ ਲਈ ਕੇ.ਵੀ.ਕੇ ਵਲੋਂ ਆਯੋਜਿਤ ਕੀਤੇ ਜਾਂਦੇ ਵੱਖ-ਵੱਖ ਸਿਖਲਾਈ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਦੱਸਿਆ।ਸ਼੍ਰੀਮਤੀ ਕਰਮਜੀਤ ਕੌਰ ਨੇ “ਨਾਰੀ ਸ਼ਕਤੀ ਸਵੈ-ਸਹਾਇਤਾ ਸਮੂਹ” ਦੀ ਸਫਲਤਾ ਦੀ ਕਹਾਣੀ ਸਾਂਝੀ ਕੀਤੀ।ਕੇਵੀਕੇ ਵਲੋਂ ਸ਼੍ਰੀਮਤੀ ਕਰਮਜੀਤ ਕੌਰ ਅਤੇ ਹੋਰਨਾਂ ਉੱਦਮੀ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ।ਸਮੂਹ ਔਰਤਾਂ ਨੂੰ ਪੌਸ਼ਟਿਕ ਬਗੀਚੀ ਲਈ ਸਬਜ਼ੀਆਂ ਦੇ ਬੀਜਜ਼ਾਂ ਦੀਆਂ ਕਿੱਟਾਂ ਅਤੇ ਪੀ.ਏ.ਯੂ ਦਾ ਖੇਤੀ ਸਾਹਿਤ ਵੰਡਿਆ ਗਿਆ।

Check Also

ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …