Monday, June 15, 2026

ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਹੀਦੀ ਸ਼ਤਾਬਦੀ ਸੰਪੂਰਨਤਾ ਸਮਾਗਮ 12 ਮਾਰਚ ਤੋਂ

ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ 6ਵੇਂ ਜਥੇਦਾਰ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਦੀ 200 ਸਾਲਾ ਸ਼ਹੀਦੀ ਸੰਪੂਰਨਤਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ 12 ਤੋਂ 14 ਮਾਰਚ ਤੀਕ ਹੋਣਗੇ।ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ 12 ਮਾਰਚ ਨੂੰ ਸਵੇਰੇ 11.00 ਵਜੇ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵੱਲੋਂ ਸੁਖਮਨੀ ਸਾਹਿਬ ਦਾ ਸੰਗਤੀ ਪਾਠ ਅਤੇ ਸ਼ਬਦ ਕੀਰਤਨ, 13 ਮਾਰਚ ਨੂੰ ਵੱਖ-ਵੱਖ ਸ਼ਬਦੀ ਜਥੇ ਸੰਗਤੀ ਗੁਰਬਾਣੀ ਕੀਰਤਨ ਗਾਇਨ ਕਰਨਗੇ।14 ਮਾਰਚ ਨੂੰ ਸਵੇਰੇ 10.00 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਣਗੇ।ਜਿਨ੍ਹਾਂ ਵਿੱਚ ਵੱਖ-ਵੱਖ ਤਖ਼ਤ ਸਾਹਿਬਾਨਾਂ ਦੇ ਸਿੰਘ ਸਾਹਿਬਾਨ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪਰਦਾਵਾਂ, ਸਿੰਘ ਸਭਾਵਾਂ, ਸਭਾ ਸੁਸਾਇਟੀਆਂ, ਨਿਰਮਲੇ ਉਦਾਸੀ ਸੰਪਰਦਾਵਾਂ, ਦਮਦਮੀ ਟਕਸਾਲ, ਕਾਰ ਸੇਵਾ ਵਾਲੇ ਅਤੇ ਹੋਰ ਮਹਾਂਪੁਰਸ਼ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣਗੇ।ਕੀਰਤਨ ਦਰਬਾਰ ਵਿੱਚ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੋਂ ਰਾਗੀ ਭਾਈ ਕਰਨੈਲ ਸਿੰਘ, ਰਾਗੀ ਭਾਈ ਗੁਰਪ੍ਰੀਤ ਸਿੰਘ, ਕੀਰਤਨੀਏ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਜਥੇਦਾਰ ਤਰਸੇਮ ਸਿੰਘ ਮੌਰਾਂਵਾਲੀ ਢਾਡੀ ਜਥਾ, ਭਾਈ ਸੁਖਜੀਤ ਸਿੰਘ ਕਨ੍ਹੱਈਆ ਕਥਾਵਾਚਕ ਬੁੱਢਾ ਦਲ, ਮਾਤਾ ਵਿਪਨਪ੍ਰੀਤ ਕੌਰ ਮੁਖੀ ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਲੁਧਿਆਣਾ ਕਥਾ ਵਿਾਖਆਨ ਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

Check Also

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …