ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ) – ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ
ਪ੍ਰਿੰਟਿੰਗ ਪ੍ਰੈਸ ਮਾਲਕਾਂ ਅਤੇ ਫਲੈਕਸ ਬੋਰਡ ਪ੍ਰਿੰਟਰਾਂ ਦੀ ਮੀਟਿੰਗ ਨਗਰ ਨਿਗਮ ਅੰਮ੍ਰਿਤਸਰ ਦੇ ਦਫਤਰ ‘ਚ ਹੋਈ।ਵਧੀਕ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਨੇ ਮੀਟਿੰਗ ਦੌਰਾਨ ਸੂਬੇ ਦੀ ਇਸ਼ਤਿਹਾਰ ਨੀਤੀ ਦੀ ਉਲੰਘਣਾ ਨਾ ਕਰਨ ਦੀ ਹਦਾਇਤ ਕੀਤੀ ਹੈ।ਮੀਡੀਆ ਨੂੰ ਜਾਰੀ ਬਿਆਨ ਵਿੱਚ ਵਧੀਕ ਕਮਿਸ਼ਨਰ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਵਪਾਰਕ ਅਦਾਰੇ, ਬਰਾਂਡ ਸਟੋਰ, ਸ਼ਾਪਿੰਗ ਕੰਪਲੈਕਸ, ਸਿਆਸੀ ਅਤੇ ਧਾਰਮਿਕ ਕਾਰਕੁੰਨ ਇਨ੍ਹਾਂ ਇਸ਼ਤਿਹਾਰਾਂ ਨਾਲ ਲਗਾਤਾਰ ਸ਼ਹਿਰ ਨੂੰ ਗੰਦਾ ਕਰ ਰਹੇ ਹਨ।ਇਸ਼ਤਿਹਾਰਬਾਜ਼ੀ ਵਿੰਗ ਵਲੋਂ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਨਾਜਾਇਜ਼ ਹੋਰਡਿੰਗਾਂ ਅਤੇ ਫਲੈਕਸ ਬੋਰਡਾਂ ਨੂੰ ਹਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਹਨ ਅਤੇ ਸ਼ਹਿਰ ਵਿੱਚ ਗੰਦਗੀ ਵਧੇਗੀ।ਸਰਕਾਰ ਦੀ ਇਸ਼ਤਿਹਾਰ ਨੀਤੀ ਅਨੁਸਾਰ ਕੋਈ ਵੀ ਪ੍ਰਿੰਟਰ ਨਗਰ ਨਿਗਮ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਬੋਰਡ ਜਾਂ ਪ੍ਰਚਾਰ ਸਮੱਗਰੀ ਨਹੀਂ ਛਾਪ ਸਕਦਾ।ਉਨ੍ਹਾਂ ਨੇ ਪ੍ਰਿੰਟਰਾਂ ਨੂੰ ਹਦਾਇਤ ਕੀਤੀ ਕਿ ਉਹ ਪ੍ਰਕਿਰਿਆ ਦੀ ਪਾਲਣਾ ਕਰਨ ਅਤੇ ਇਸ਼ਤਿਹਾਰਬਾਜ਼ੀ ਨੀਤੀ ਦੀ ਉਲੰਘਣਾ ਕਰਨ ਤੋਂ ਗੁਰੇਜ਼ ਕਰਨ ਨਹੀਂ ਤਾਂ ਇਸ਼ਤਿਹਾਰ ਸਮੱਗਰੀ ਛਾਪਣ ਵਾਲੇ ਪ੍ਰਿੰਟਰ ਵਿਰੁੱਧ ਪੁਲਿਸ ਸ਼ਿਕਾਇਤ ਦਰਜ਼ ਕਰਵਾਈ ਜਾਵੇਗੀ।
ਇਸ ਮੌਕੇ ਸਕੱਤਰ ਸੁਸ਼ਾਂਤ ਭਾਟੀਆ, ਸੁਪਰਡੈਂਟ ਪੁਸ਼ਪਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media