Sunday, February 9, 2025

ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੀ ਹਾਜ਼ਰੀ ‘ਚ ਦਰਜ਼ਨਾਂ ਪਰਿਵਾਰ ਆਪ ਵਿੱਚ ਸ਼ਾਮਲ

ਸੰਗਰੂਰ, 11 ਮਾਰਚ (ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਤੋਂ ਪਹਿਲਾਂ ਹਲਕਾ ਲਹਿਰਾ ‘ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੈ ਤਕੜਾ ਹੁੰਗਾਰਾ ਮਿਲਿਆ, ਜਦੋਂ ਪਿੰਡ ਚੂੜਲ ਖੁਰਦ ਵਿਖੇ ਦਰਜ਼ਨਾਂ ਪਰਿਵਾਰਾਂ ਨੇ ਅਜੈਬ ਸਿੰਘ ਅਤੇ ਸੁਰਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਵਿਧਾਇਕ ਗੋਇਲ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ, ਨੌਜਵਾਨਾਂ ਅਤੇ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰ ਵਿਅਕਤੀ ਦਾ ਪੂਰਾ ਮਾਨ ਸਨਮਾਨ ਕੀਤਾ ਜਾਵੇਗਾ।ਪੰਜਾਬ ਅੰਦਰ ਆਮ ਜਨਤਾ ਹੀ ਨਹੀਂ, ਬਲਕਿ ਵੱਖ-ਵੱਖ ਪਾਰਟੀਆਂ ਦੇ ਵੱਡੇ ਨੇਤਾ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।ਜਿਸ ਤੋਂ ਸਪੱਸ਼ਟ ਹੋ ਰਿਹਾ ਕਿ “ਆਪ” ਹੀ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ।ਵਿਧਾਇਕ ਗੋਇਲ ਨੇ ਦਾਅਵਾ ਕੀਤਾ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ ਕੇਂਦਰ ਦੀ ਸੱਤਾ ਦੀ ਚਾਬੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਹੱਥਾਂ ਵਿੱਚ ਹੋਵੇਗੀ।
ਇਸ ਮੌਕੇ ਵਿਧਾਇਕ ਗੋਇਲ ਦੇ ਬੇਟੇ ਗੌਰਵ ਗੋਇਲ, ਓ.ਐਸ.ਡੀ ਰਕੇਸ਼ ਕੁਮਾਰ ਗੁਪਤਾ ਵਿੱਕੀ, ਮੈਂਬਰ ਬੂਟਾ ਸਿੰਘ, ਗੁਰਮੇਲ ਸਿੰਘ, ਭੀਮ ਸਿੰਘ, ਸਤਵੀਰ ਸਿੰਘ, ਜਗਮੇਲ ਸਿੰਘ, ਜਰਨੈਲ ਸਿੰਘ, ਗੁਰਮੀਤ ਸਿੰਘ, ਬਿੱਕਰ ਸਿੰਘ, ਪ੍ਰਧਾਨ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਯੂਨੀਵਰਸਿਟੀ ਨੇ ਜਿੱਤੀ 38ਵੇਂ ਅੰਤਰ ਯੂਨੀਵਰਸਿਟੀ ਉਤਰੀ ਜ਼ੋਨ ਯੁਵਕ ਮੇਲੇ 2024-25 ਦੀ ਦੂਜੀ ਰਨਰ-ਅੱਪ ਟਰਾਫੀ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ) ਦੀ ਸਰਪ੍ਰਸਤੀ ਹੇਠ …