ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ 13 ਅਤੇ 14 ਮਾਰਚ 2024 ਨੂੰ 46 ਆਰਮਡ ਰੈਜੀਮੈਂਟ ਵਲੋਂ ਮਿਲਟਰੀ ਸਟੇਸ਼ਨ ਖਾਸਾ ਵਿਖੇ ਪੈਨਸ਼ਨ ਸਮੱਸਿਆ ਦਾ ਹੱਲ ਕਰਨ ਸਬੰਧੀ ਕੈਂਪ ਲਗਾਇਆ ਜਾ ਰਿਹਾ ਹੈ।ਇਸ ਵਿੱਚ ਅਲੱਗ-ਅਲੱਗ ਸੀ.ਡੀ.ਏ ਤੋਂ ਟੀਮਾਂ ਪਹੁੰਚ ਰਹੀਆਂ ਹਨ।ਇਹ ਟੀਮਾਂ ਸਾਬਕਾ ਸੈਨਿਕਾਂ ਅਤੇ ਉਹਨਾਂ ਦੀਆਂ ਵਿਧਵਾਵਾਂ ਦੀਆਂ ਪੈਨਸ਼ਨ (ਸਪੱਰਸ਼) ਸਬੰਧੀ ਮੁਸ਼ਕਲਾਂ ਸੁਣੀਆਂ ਜਾਣਗੀਆਂ ਅਤੇ ਇਹਨਾਂ ਮੁਸ਼ਕਲਾਂ ਦਾ ਸਮੇਂ ‘ਤੇ ਹੱਲ ਕੀਤਾ ਜਾਵੇਗਾ। ਸਾਬਕਾ ਸੈਨਿਕ ਆਪਣਾ ਪੈਨਸ਼ਨ ਆਦਿ ਸਬੰਧੀ ਰਿਕਾਰਡ ਨਾਲ ਲੈ ਕੇ ਆਉਣ।ਵਧੇਰੇ ਜਾਣਕਾਰੀ ਲਈ ਫੋਨ ਨੰਬਰ 0183-2563102 ਤੋਂ ਸੰਪਰਕ ਕੀਤਾ ਜਾ ਸਕਦਾ ਹੈ।
Check Also
ਯੂਨੀਵਰਸਿਟੀ ਨੇ ਜਿੱਤੀ 38ਵੇਂ ਅੰਤਰ ਯੂਨੀਵਰਸਿਟੀ ਉਤਰੀ ਜ਼ੋਨ ਯੁਵਕ ਮੇਲੇ 2024-25 ਦੀ ਦੂਜੀ ਰਨਰ-ਅੱਪ ਟਰਾਫੀ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ) ਦੀ ਸਰਪ੍ਰਸਤੀ ਹੇਠ …