Friday, February 14, 2025

ਅਨੁਵਾਦਕ ਤੇ ਵਾਰਤਾਕਾਰ ਡਾ. ਕਰਨਜੀਤ ਸਿੰਘ ਦੇ ਦੇਹਾਂਤ ‘ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 11 ਮਾਰਚ (ਦੀਪ ਦਵਿੰਦਰ ਸਿੰਘ) – ਸਾਹਿਤਕ ਹਲਕਿਆਂ ਵਿੱਚ ਇਹ ਖਬਰ ਬੜੇ ਦੁਖ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਦੇ ਉੱਘੇ ਸਾਹਿਤਕਾਰ, ਕਵੀ, ਅਨੁਵਾਦਕ ਅਤੇ ਵਾਰਤਕਕਾਰ ਡਾਕਟਰ ਕਰਨਜੀਤ ਸਿੰਘ ਦਾ ਅੱਜ ਸਵੇਰੇ ਦਿੱਲੀ ਵਿੱਚ ਦੇਹਾਂਤ ਹੋ ਗਿਆ।ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਉਹਨਾਂ ਦੇ ਦੇਹਾਂਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦੀ ਹੈ।
ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਰਨਲ ਸਕੱਤਰ ਸੁਸ਼ੀਲ ਦੁਸਾਂਝ ਤੇ ਸੀਨੀਅਰ ਮੀਤ, ਸੀਨੀਅਰ ਮੀਤ ਪ੍ਰਧਾਨ ਡਾ. ਹਰਜਿੰਦਰ ਸਿੰਘ ਅਟਵਾਲ ਅਤੇ ਦਫਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਡਾਕਟਰ ਕਰਨਜੀਤ ਸਿੰਘ ਦਾ ਜਨਮ 1930 ਨੂੰ ਪੱਟੀ, ਜਿਲ੍ਹਾ ਤਰਨ ਵਿਖੇ ਜਨਮੇ ਡਾ. ਕਰਨਜੀਤ ਸਿੰਘ ਦਾ ਸਾਰਾ ਜੀਵਨ ਪੰਜਾਬੀ ਸਾਹਿਤ ਦੀ ਸੇਵਾ ਨੂੰ ਪਰਨਾਇਆ ਰਿਹਾ।ਉਹ ਜਿਥੇ ਲੋਕ ਲਿਖਾਰੀ ਸਭਾ ਅੰਮ੍ਰਿਤਸਰ ਦੇ ਜਨਰਲ ਸਕੱਤਰ ਰਹੇ, ਉਥੇ ਪੰਜਾਬੀ ਲੇਖਕ ਸਭਾ ਦਿੱਲੀ ਦੇ ਸੰਸਥਾਪਕਾਂ ਵਿਚੋਂ ਵੀ ਸਨ।ਉਹ ਲੰਮਾ ਸਮਾਂ ਪੰਜਾਬੀ ਭਵਨ ਦਿੱਲੀ ਦੇ ਡਾਇਰੈਕਟਰ ਰਹੇ ਅਤੇ ਕਈ ਸਾਲ `ਸਮਕਾਲੀ ਸਾਹਿਤ `ਤੇ ਸੰਪਾਦਕ ਵਜੋਂ ਸੇਵਾਵਾਂ ਦਿੰਦੇ ਰਹੇ।ਆਪਣੇ ਆਖਰੀ ਵੇਲੇ ਤੱਕ ਉਹ ਪੰਜਾਬੀ ਸਾਹਿਤ ਸਭਾ ਦਿੱਲੀ ਦੇ ਮੈਂਬਰ ਵੀ ਰਹੇ ਅਤੇ ਸਭਾ ਦੀਆਂ ਸਰਗਰਮੀਆਂ ਵਿੱਚ ਲਗਾਤਾਰ ਹਿੱਸਾ ਲੈਂਦੇ ਸਨ।ਉਹਨਾਂ ਦੇ ਦੋ ਕਾਵਿ ਸੰਗ੍ਰਹਿ `ਰਿਸ਼ਤੇ` ਅਤੇ `ਫੁੱਲ ਵੀ ਅੰਗਿਆਰ ਵੀ` ਤੋਂ ਇਲਾਵਾ ਸਾਹਿਤਕਾਰਾਂ ਨਾਲ ਮੁਲਾਕਾਤਾਂ ਦੀਆਂ ਦੋ ਕਿਤਾਬਾਂ `ਕਲਮ ਦੀ ਅੱਖ` ਅਤੇ `ਜਿਨ੍ਹਾ ਪਛਾਤਾ ਸੱਚ` ਬਹੁਤ ਮਕਬੂਲ ਹੋਈਆਂ।ਉਹਨਾਂ ਆਪਣੀ ਸਵੈ ਜੀਵਨੀ ਨੂੰ ਤਿੰਨ ਭਾਗਾਂ ਵਿੱਚ ਲਿਖਿਆ ਜਿਨ੍ਹਾਂ ਵਿੱਚ `ਮੈਂ ਭੋਲਾਵਾ ਪਗ ਦਾ,` `ਹਾਸ਼ੀਏ ਦੀ ਇਬਾਰਤ` ਅਤੇ `ਏਨੀ ਮੇਰੀ ਬਾਤ` ਜ਼ਿਕਰਯੋਗ ਹਨ।
ਉਹਨਾਂ ਰੂਸੀ ਦੀਆਂ ਬਹੁਤ ਸਾਰੀਆਂ ਸਾਹਿਤਕ ਅਤੇ ਸਿਆਸੀ ਰਚਨਾਵਾਂ ਨੂੰ ਪੰਜਾਬੀ ਵਿੱਚ ਉਲਥਾਇਆ।ਕੇਂਦਰੀ ਸਭਾ ਦੇ ਅਹੁੱਦੇਦਾਰ ਸੁਰਿੰਦਰਪ੍ਰੀਤ ਘਣੀਆਂ, ਸ਼ੈਲਿੰਦਰਜੀਤ ਰਾਜਨ, ਭੁਪਿੰਦਰ ਕੌਰ ਪ੍ਰੀਤ, ਮਨਜੀਤ ਇੰਦਰਾ, ਦਲਜੀਤ ਸਿੰਘ ਸਾਹੀ, ਲਵਿੰਦਰ ਸੰਧੂ, ਮੂਲ ਚੰਦ ਸ਼ਰਮਾ, ਰਜਿੰਦਰ ਰਾਜਨ, ਮੱਖਣ ਕੁਹਾੜ ਅਤੇ ਡਾ. ਕਰਮਜੀਤ ਸਿੰਘ ਨੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਕਰਨਜੀਤ ਸਿੰਘ ਦੇ ਚਲਾਣੇ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

Check Also

ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ …