ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਵਿਸ਼ਵ ਭਾਸ਼ਾ ਦਿਵਸ ਨੂੰ ਸਮਰਪਿਤ ‘ਪੰਜਾਬੀ ਭਾਸ਼ਾ ਅਤੇ ਨੈਤਿਕ ਕਦਰਾਂ ਕੀਮਤਾਂ’ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ।ਅਜੈਬ ਸਿੰਘ ਚੱਠਾ ਚੇਅਰਮੈਨ ਜਗਤ ਪੰਜਾਬੀ ਸਭਾ ਕਨੇਡਾ ਨੇ ਆਪਣੀ ਧਰਮ ਪਤਨੀ ਸ਼੍ਰੀਮਤੀ ਬਲਵਿੰਦਰ ਕੌਰ ਚੱਠਾ ਸਮੇਤ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ।ਅਰਵਿੰਦਰ ਸਿੰਘ ਢਿੱਲੋਂ ਲੈਕਚਰਾਰ ਪੋਲੀਟੀਕਲ ਸਾਇੰਸ ਡਿਸਟ੍ਰਿਕਟ ਇੰਸਟੀਚਿਊਟ ਆਫ ਐਲੀਮੈਂਟਰੀ ਟਰੇਨਿੰਗ ਨਾਭਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਸਥਾਨਕ ਪ੍ਰਬੰਧਕ ਕਮੇਟੀ ਸੁਦਰਸ਼ਨ ਕਪੂਰ ਪ੍ਰਧਾਨ ਅਤੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਏ ਹੋਏ ਮਹਿਮਾਨਾਂ ਦਾ ਨੰਨ੍ਹੇ ਪੌਦੇ ਦੇ ਕੇ ਸੁਆਗਤ ਕੀਤਾ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮਹਿਮਾਨਾਂ ਦਾ ਸੁਆਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਚੰਗੇ ਸੰਸਕਾਰਾਂ ਅਤੇ ਮਨੁੱਖੀ ਕਦਰਾਂ ਕੀਮਤਾਂ ਦੀ ਪਾਲਣਾ ਕਰਨ ਦੀ ਪ੍ਰੇਰਣਾ ਕੀਤੀ।ਉਹਨਾਂ ਕਿਹਾ ਕਿ ਜ਼ਿੰਦਗੀ ਵਿੱਚ ਹਰ ਚੀਜ਼ ਲਈ ਸ਼ੁਕਰਗੁਜ਼ਾਰ ਹੋਣਾ ਬਹੁਤ ਜ਼ਰੂਰੀ ਹੈ।ਜ਼ਿੰਦਗੀ ‘ਚ ਬਹੁਤ ਸਾਰੀਆਂ ਚੁਣੌਤੀਆ ਆਉਂਦੀਆਂ ਹਨ, ਪਰ ਸਾਹਿਤ ਸਾਨੂੰ ਜੀਊਣਾ ਸਿਖਾਉਂਦਾ ਹੈ ਅਤੇ ਸਾਹਿਤਕਾਰ ਜ਼ਿੰਦਗੀ ਦੀ ਅਸਲੀਅਤ ਸਾਹਮਣੇ ਲੈ ਕੇ ਆਉਂਦਾ ਹੈ।
ਮੁੱਖ ਵਕਤਾ ਅਜੈਬ ਸਿੰਘ ਚੱਠਾ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੰਗਾ ਆਚਰਣ, ਗਿਆਨ ਅਤੇ ਵਰਤਾੳ ਨੈਤਿਕ ਕਦਰਾਂ-ਕੀਮਤਾਂ ਦੇ ਥੰਮ ਹਨ।ਨੈਤਿਕਤਾ ਦੀ ਪੜ੍ਹਾਈ ਤੋਂ ਬਿਨਾਂ ਸਾਰਾ ਗਿਆਨ ਅਧੂਰਾ ਹੈ।ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਕਈ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਸੰਗੀਤ ਅਤੇ ਮਹਾਂਪੁਰਖਾਂ ਦੇ ਜੀਵਨ ‘ਤੇ ਅਧਾਰਿਤ ਕਹਾਣੀਆਂ ਬੱਚਿਆਂ ਨੂੰ ਚੰਗੇ ਇਨਸਾਨ ਬਣਾਉਂਦੀਆਂ ਹਨ।ਉਹਨਾਂ ਕਿਹਾ ਕਿ ਅਧਿਆਪਕ ਹੀ ਕੌਮ ਦੇ ਨਿਰਮਾਤਾ ਹਨ ਤੇ ਚੰਗਾ ਅਧਿਆਪਕ ਆਪਣੇ ਵਿਦਿਆਰਥੀਆਂ ਨੂੰ ਜੀਵਨ ਜਾਚ ਦੇ ਗੁਣ ਸਿਖਾ ਕੇ ਉਹਨਾਂ ਦਾ ਸਰਵਪੱਖੀ ਵਿਕਾਸ ਕਰਦਾ ਹੈ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …