Tuesday, July 28, 2026

ਅੰਤਰਰਾਸ਼ਟਰੀ ਮਹਿਲਾ ਦਿਵਸ `ਤੇ ਡੀ.ਏ.ਵੀ ਪਬਲਿਕ ਸਕੂਲ ਸੁਪਰਵਾਈਜ਼ਰ ਦਾ ਸਨਮਾਨ

ਅੰਮ੍ਰਿਤਸਰ, 12 ਮਾਰਚ (ਜਗਦੀਪ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੀ ਕੁਮਾਰੀ ਸ਼ਮਾ ਸ਼ਰਮਾ ਨੂੰ ਸਿੱਖਿਆ ਦੇ ਖੇਤਰ ਵਿੱਚ ਕੀਤੇ ਬਿਹਤਰੀਨ ਕਾਰਜ਼ਾਂ ਲਈ ਵਿਸ਼ੇਸ਼ ਸਨਮਾਨ `ਡੈਡੀਕੇਸ਼ਨ ਡਿਸਟਿੰਕਸ਼ਨ ਅਵਾਰਡ 2024` ਨਾਲ ਸਨਮਾਨਿਤ ਕੀਤਾ ਗਿਆ।ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੁਆਰਾ ਪੇਸ਼ ਇਸ ਪੁਰਸਕਾਰ ਨੇ ਅਕਾਦਮਿਕ ਉਤਮਤਾ ਨੂੰ ਵਧਾਉਣ, ਕਰੁਣਾ ਅਤੇ ਅਖੰਡਤਾ ਦੇ ਮੁੱਲਾਂ ਨੂੰ ਸਥਾਪਿਤ ਕਰਨ ਅਤੇ ਵਿਦਿਆਰਥੀਆਂ ਤੇ ਕਰਮਚਾਰੀਆਂ ਦੋਵਾਂ ਨੂੰ ਪ੍ਰੇਰਿਤ ਕਰਨ ਲਈ ਕੁਮਾਰੀ ਸ਼ਮਾ ਸ਼ਰਮਾ ਦੇ ਅਣਥੱਕ ਯਤਨਾਂ ਨੂੰ ਸਲਾਹਿਆ।ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਕਿਹਾ ਕਿ ਉਹਨਾਂ ਦੇ ਦੂਰਦਰਸ਼ੀ ਦ੍ਰਿਸ਼ਟੀਕੋਣ ਨੇ ਸਕੂਲ ਦੇ ਵਿਕਾਸ ਅਤੇ ਸਫਲਤਾ ਲਈ ਮਹੱਤਵਪੂਰਨ ਯੋਗਦਾਨ ਦਿੱਤਾ ਹੈ।ਕੁਮਾਰੀ ਸ਼ਮਾ ਸ਼ਰਮਾ ਦੇ ਮਾਰਗਦਰਸ਼ਨ ਹੇਠ ਡੀ.ਏ.ਵੀ ਪਬਲਿਕ ਸਕੂਲ ਨੇ ਸਿੱਖਿਆ ਦੇ ਖੇਤਰ ਵਿੱਚ ਇੱਕ ਵਿਸ਼ੇਸ਼ ਸਥਾਨ ਪ੍ਰਾਪਤ ਕੀਤਾ ਹੈ, ਜੋ ਵਿਦਿਆਰਥੀਆਂ ਨੂੰ ਹਮੇਸ਼ਾਂ ਵਿਕਾਸ ਤੇ ਅਵਸਰ ਪ੍ਰਦਾਨ ਕਰਕੇ ਉਨ੍ਹਾਂ ਦੀ ਪ੍ਰਤਿਭਾ ਦਾ ਵਿਕਾਸ ਕਰਦਾ ਹੈ।ਕੁਮਾਰੀ ਸ਼ਮਾ ਸ਼ਰਮਾ ਨੇ ਸਭ ਦਾ ਧੰਨਵਾਦ ਕੀਤਾ।ਜਿਕਰਯੋਗ ਹੈ ਕਿ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ 25 ਵਿਅਕਤੀਆਂ ਨੇ ਇਸ ਵਿੱਚ ਭਾਗ ਲਿਆ, ਜਿੰਨ੍ਹਾਂ ਵਿੱਚੋਂ ਕੇਵਲ 5 ਹੀ ਚੁਣੇ ਗਏ।ਉਨ੍ਹਾਂ ਪੰਜ਼ਾਂ ਵਿੱਚੋਂ ਕੁਮਾਰੀ ਸ਼ਮਾ ਸ਼ਰਮਾ ਇੱਕ ਸਨ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਮਜ਼ਬੂਤ ਬਣਾਉਣ ਅਤੇ ਸਿੱਖਣ ਦੇ ਮਾਹੌਲ ਨੂੰ ਵਧਾਵਾ ਦੇਣ ਲਈ ਆਪਣੀਆਂ ਸ਼ੁੱਭ-ਕਾਮਨਾਵਾਂ ਭੇਜੀਆਂ।ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਕੁਮਾਰੀ ਸ਼ਮਾ ਸ਼ਰਮਾ ਨੂੰ ਵਧਾਈ ਦਿੱਤੀ ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …