Tuesday, September 22, 2026

ਦੇਸ਼ ਭਗਤ ਯਾਦਗਾਰ ਵਲੋਂ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੂੰ ਸਮਰਪਿਤ ਵਿਚਾਰ ਗੋਸ਼ਟੀ 23 ਮਾਰਚ ਨੂੰ

ਸੰਗਰੂਰ, 13 ਮਾਰਚ (ਜਗਸੀਰ ਲੌਂਗੋਵਾਲ) – ਦੇਸ਼ ਭਗਤ ਯਾਦਗਾਰ ਕਮੇਟੀ ਲੌਗੋਵਾਲ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਚਾਰ ਗੋਸ਼ਟੀ ਦਾ ਆਯੋਜਨ ਸਥਾਨਕ ਦੇਸ਼ ਭਗਤ ਹਾਲ ਵਿਖੇ 23 ਮਾਰਚ ਨੂੰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਸੰਸਥਾ ਦੇ ਸੀਨੀਅਰ ਆਗੂਆਂ ਜੁਝਾਰ ਲੌਗੋਵਾਲ ਅਤੇ ਬਲਵੀਰ ਲੌਗੋਵਾਲ ਨੇ ਦੱਸਿਆ ਕਿ “ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਦੀ ਵਿਚਾਰਧਾਰਾ ਦੀ ਅਜੋਕੇ ਸਮੇਂ ਦੇ ਪ੍ਰਸੰਗ ਵਿੱਚ ਸਾਰਥਕਤਾ” ਵਿਸ਼ੇ ‘ਤੇ ਸਵੇਰੇ 10.00 ਵਜੇ ਸ਼ੁਰੂ ਹੋਣ ਵਾਲੀ ਵਿਚਾਰ ਗੋਸ਼ਟੀ ਦੇ ਮੁੱਖ ਵਕਤਾ ਉਘੇ ਸਾਹਿਤਕਾਰ ਅਤੇ ਆਲੋਚਕ ਡਾਕਟਰ ਸੁਰਜੀਤ ਬਰਾੜ ਹੋਣਗੇ।
ਇਸ ਮੌਕੇ ਸੰਸਥਾ ਦੇ ਖਜਜ਼ਾਨਚੀ ਅਨਿਲ ਸ਼ਰਮਾ, ਮੀਡੀਆ ਮੁਖੀ ਬੀਰਬਲ ਸਿੰਘ, ਬੱਗਾ ਸਿੰਘ ਨਮੋਲ, ਲਖਵੀਰ ਲੌਂਗੋਵਾਲ, ਗੁਰਮੇਲ ਸਿੰਘ, ਗੁਰਜੀਤ ਸਿੰਘ, ਚਰਨਾ ਸਿੰਘ ਆਦਿ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …