ਸੰਗਰੂਰ, 13 ਮਾਰਚ (ਜਗਸੀਰ ਲੌਂਗੋਵਾਲ) – ਨਾਇਬ ਸਿੰਘ ਸੈਣੀ ਦੇ ਹਰਿਆਣਾ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ‘ਚ ਸੰਗਰੂਰ ਦੇ ਭਾਜਪਾ ਆਗੂਆਂ ਵਲੋਂ ਸਤਵੰਤ
ਸਿੰਘ ਪੂਨੀਆ ਦੀ ਅਗਵਾਈ ‘ਚ ਲੋਕਾਂ ਨੂੰ ਲੱਡੂ ਵੰਡੇ ਗਏ।ਭਾਜਪਾ ਕਿਸਾਨ ਮੋਰਚੇ ਦੇ ਕੌਮੀ ਆਗੂ ਸਤਵੰਤ ਸਿੰਘ ਪੂਨੀਆ ਨੇ ਕਿਹਾ ਕਿ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਦੇ ਨਾਲ ਕਿਸਾਨ ਮੋਰਚੇ ਵਿੱਚ ਲੰਮਾ ਸਮਾਂ ਕੰਮ ਕੀਤਾ।ਸੈਣੀ ਲੋਕਾਂ ਨਾਲ ਜੁੜੇ ਹੋਏ ਆਗੂ ਹਨ ਅਤੇ ਉਨ੍ਹਾਂ ਨੂੰ ਆਮ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਦਾ ਪਤਾ ਹੈ।ਉਨ੍ਹਾਂ ਭਾਜਪਾ ਹਾਈਕਮਾਂਡ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਵਿਨੋਦ ਕੁਮਾਰ ਬੋਦੀ, ਪਵਨ ਕੁਮਾਰ ਗਰਗ, ਜੋਗੀ ਰਾਮ ਸਾਹਨੀ, ਸੁਰਜੀਤ ਸਿੰਘ ਰੰਧਾਵਾ, ਮੰਜ਼ੁਲਾ ਸ਼ਰਮਾ, ਨਰੇਸ਼ ਸ਼ਰਮਾ, ਮੰਜ਼ੂ ਰਾਣੀ, ਗੁਰਸੇਵਕ ਸਿੰਘ ਈਲਵਾਲ, ਸੁਰੇਸ਼ ਬੇਦੀ, ਭਿੰਦਰ ਸਿੰਘ, ਸੁਰਜੀਤ ਸਿੰਘ ਧਾਲੀਵਾਲ ਤੇ ਧਰਮਵੀਰ ਸਿੰਘ ਆਦਿ ਆਗੂ ਵੱਡੀ ਗਿਣਤੀ ‘ਚ ਮੌਜ਼ੂਦ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media