ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਉਨ੍ਹਾਂ ਵਿਦਿਆਰਥੀਆਂ ਨੂੰ ਇੱਕ ਹੋਰ `ਵਨ ਟਾਈਮ ਸਪੈਸ਼ਲ ਚਾਂਸ` ਦੇਣ ਜਾ ਰਹੀ ਹੈ, ਜਿਨ੍ਹਾਂ ਦੀ ਡਿਗਰੀ ਪੂਰੀ ਨਾ ਹੋਈ ਹੋਵੇ।ਪ੍ਰੋਫੈਸਰ ਇੰਚਾਰਜ਼ (ਪੀ੍ਰਖਿਆਵਾਂ) ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਦਿਆਰਥੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖ ਕੇ ਆਪਣੀ ਡਿਗਰੀ ਪੂਰੀ ਕਰਨ ਦਾ ਇਕ ਹੋਰ ਮੌਕਾ ਉਪਲਬਧ ਕਰਵਾਉਣ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਮੌਕਾ ਉਨ੍ਹਾਂ ਵਿਦਿਆਰਥੀਆਂ ਨੂੰ ਹੈ ਜਿਹੜੇ ਸਬੰਧਤ ਅਕਾਦਮਿਕ ਸਰਕਲ ਪੂਰਾ ਨਹੀਂ ਕਰ ਸਕੇ, ਉਹ ਵਿਦਿਆਰਥੀ 25 ਹਜ਼ਾਰ ਰੁਪਏ ਪ੍ਰਤੀ ਪੇਪਰ ਫੀਸ ਭਰ ਕੇ ਪੇਪਰ ਦੇ ਕੇ ਆਪਣੀ ਡਿਗਰੀ ਪੂਰੀ ਕਰ ਸਕਦੇ ਹਨ।ਇਸ ਤਰ੍ਹਾਂ ਇਹ ਉਨ੍ਹਾਂ ਵਿਦਿਆਰਥੀਆਂ ਲਈ ਬਹੁਤ ਵਧੀਆ ਮੌਕਾ ਹੈ, ਜਿਨ੍ਹਾਂ ਨੂੰ ਆਪਣਾ ਡਿਗਰੀ ਪ੍ਰੋਗਰਾਮ ਕਿਸੇ ਕਾਰਨਾਂ ਕਰਕੇ ਵਿਚਾਲੇ ਛੱਡਣਾ ਪਿਆ।
Check Also
ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ
ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …