ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰ ਰਹੇ ਹਨ ਅਤੇ ਆਪਣੇ ਕੰਮਾਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਕਰਵਾ ਰਹੇ ਹਨ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਲੋਕਾਂ ਨੂੰ ਮੌਕੇ ‘ਤੇ ਹੀ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।ਉਨਾਂ ਦੱਸਿਆ ਕਿ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ 100 ਫੀਸਦੀ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋਂ ਵਾਂਝਾ ਨਾ ਰਹੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਰੋਜ਼ਾਨਾਂ ਕੈਂਪ ਲਗਾਏ ਜਾਣਗੇ ਤਾਂ ਜੋ ਜ਼ਿਲ੍ਹੇ ਦੇ ਸਾਰੇ ਨਾਗਰਿਕ ਆਪਣੀ ਲੋੜ ਦੀਆਂ ਸੇਵਾਵਾਂ ਹਾਸਲ ਕਰ ਸਕਣ।ਉਨਾਂ ਦੱਸਿਆ ਕਿ ਕੱਲ੍ਹ 14 ਮਾਰਚ ਨੂੰ ਜਿਲ੍ਹੇ ਦੀਆਂ ਤਿੰਨ ਸਬ ਡਵੀਜ਼ਨਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ।
ਸਬ ਡਵੀਜ਼ਨ ਅਜਨਾਲਾ : ਸਰਕਾਰੀ ਐਲੀਮੈਂਟਰੀ ਸਕੂਲ ਨਵਾਂ ਪਿੰਡ, ਸਰਕਾਰੀ ਮਿਡਲ ਸਕੂਲ ਨਿਜ਼ਾਮਪੁਰਾ, ਸਰਕਾਰੀ ਐਲੀਮੈਂਟਰੀ ਸਕੂਲ ਕੁਰਲੀਆਂ, ਸਰਕਾਰੀ ਐਲੀਮੈਂਟਰੀ ਸਕੂਲ ਨੱਨੋਕੇ; ਸਬ ਡਵੀਜਨ ਅੰਮ੍ਰਿਤਸਰ-2 : ਸਰਕਾਰੀ ਸਕੂਲ ਅਚਨੀਕੋਟ, ਸਰਕਾਰੀ ਸਕੂਲ ਲਾਹੋਰੀ ਮੱਲ, ਸਰਕਾਰੀ ਸਕੂਲ ਮਹਿਮੂਦ ਨਗਰ,ਸਰਕਾਰੀ ਸਕੂਲ ਚੀਚਾ, ਸਬ ਡਵੀਜਨ ਲੋਪੋਕੇ : ਸਰਕਾਰੀ ਹਾਈ ਸਕੂਲ ਸੂਰੀਆਂ, ਸਰਕਾਰੀ ਐਲੀਮੈਂਟਰੀ ਸਕੂਲ ਤਰੀਨ ਵਿਖੇ ਕੈਂਪ ਲਗਾਏ ਜਾ ਰਹੇ ਹਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …