Sunday, October 6, 2024

ਛੀਨਾ ਨੇ ਨਾਗਰਿਕਤਾ ਸੋਧ ਕਾਨੂੰਨ ਲਾਗੂ ਕਰਨ ’ਤੇ ਮੋਦੀ ਸਰਕਾਰ ਦੀ ਕੀਤੀ ਸ਼ਲਾਘਾ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਕੇਂਦਰ ਵਿਚਲੀ ਮੋਦੀ ਸਰਕਾਰ ਵੱਲੋਂ ਭਾਰਤ ਦੇਸ਼ ਨੂੰ ਵਿਕਸਿਤ ਦੇਸ਼ਾਂ ਦੀ ਕਤਾਰ ’ਚ ਮੋਹਰੀ ਲਿਆਉਣ ਦੇ ਮਕਸਦ ਤਹਿਤ ਜਨਤਾ ਨੂੰ ਹਰੇਕ ਬਣਦੀ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ।ਇਸ ਦੀ ਤਾਜ਼ਾ ਮਿਸਾਲ ਆਯੁੱਧਿਆ ਵਿਖੇ ਰਾਮ ਮੰਦਿਰ, ਉਤਰਾਖੰਡ ’ਚ ਸਾਂਝਾ ਸਿਵਲ ਕੋਡ ਲਾਗੂ ਤੋਂ ਹੁਣ ਨਾਗਰਿਕਤਾ ਸੋਧ ਕਾਨੂੰਨ ਲਾਗੂ ਕਰਕੇ ਲੋਕਾਂ ਦਾ ਦਿਲ ਜਿੱਤ ਕੇ ਸ਼ਲਾਘਾਯੋਗ ਫ਼ੈਸਲਾ ਕੀਤਾ ਹੈ।ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਜਾਰੀ ਆਪਣੇ ਪ੍ਰੈਸ ਬਿਆਨ ਰਾਹੀਂ ਕੀਤਾ।
ਛੀਨਾ ਨੇ ਕਿਹਾ ਕਿ ਨਰਿੰਦਰ ਮੋਦੀ ਨੇ ਜਦੋਂ ਤੋਂ ਸੱਤਾ ਦੀ ਵਾਂਗਡੋਰ ਸੰਭਾਲੀ ਹੈ, ਉਦੋਂ ਤੋਂ ਉਨ੍ਹਾਂ ਦਾ ਸੁਪਨਾ ਭਾਰਤ ਵਿਕਸਿਤ ਦੇਸ਼ਾਂ ਦੀ ਕਤਾਰ ’ਚ ਮੋਹਰੀ ਲਿਆਉਣਾ ਦਾ ਹੈ, ਜਿਸ ਲਈ ਪ੍ਰਧਾਨ ਮੰਤਰੀ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਟੀਮ ਨੇ ਹਰੇਕ ਰਾਜ ਦੇ ਵਿਕਾਸ ਲਈ ਅਣਗਿਣਤ ਪ੍ਰੋਜੈਕਟ ਉਲੀਕੇ ਹਨ।ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਕਾਨੂੰਨ ਲਾਗੂ ਹੋਣ ਦਸੰਬਰ 2014 ਤੋਂ ਪਹਿਲਾਂ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਧਾਰਮਿਕ ਅਧਾਰ ’ਤੇ ਵਧੀਕੀਆਂ ਅਤੇ ਹਿੰਸਕ ਘਟਨਾਵਾਂ ਦੇ ਸ਼ਿਕਾਰ ਹੋਣ ਕਰਕੇ ਕਾਗਜ਼ਾਤਾਂ ਤੋਂ ਬਿਨ੍ਹਾਂ ਆਉਣ ਵਾਲੇ ਘੱਟ ਗਿਣਤੀਆਂ ਦੇ ਸ਼ਰਨਾਰਥੀਆਂ ਲਈ ਭਾਰਤ ਦੀ ਨਾਗਰਿਕਤਾ ਦੇਣ ਦੀ ਪ੍ਰਕਿਰਿਆ ’ਚ ਤੇਜ਼ੀ ਆਵੇਗੀ।
ਉਨ੍ਹਾਂ ਕਿਹਾ ਕਿ ਦੇਸ਼ ਭਰ, ਪੰਜਾਬ ਅਤੇ ਇੱਥੋਂ ਤੱਕ ਕਿ ਅੰਮਿ੍ਰਤਸਰ ਸ਼ਹਿਰ ’ਚ ਵੀ ਹਜ਼ਾਰਾਂ ਇਸ ਤਰ੍ਹਾਂ ਦੇ ਸ਼ਰਨਾਰਥੀ ਹਨ, ਜਿਨ੍ਹਾਂ ਨੂੰ ਸੀ.ਏ.ਏ ਲਾਗੂ ਹੋਣ ਕਾਰਨ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਭੋਲੀਭਾਲੀ ਜਨਤਾ ਨੂੰ ਗੁੰਮਰਾਹਕੁੰਨ ਬਿਆਨਬਾਜ਼ੀਆਂ ਦਾਗ ਕੇ ਉਕਤ ਕਾਨੂੰਨ ਦੇ ਅਸਲ ਮਸਲਿਆਂ ਨੂੰ ਭਟਕਾਉਣ ਦਾ ਯਤਨ ਕਰ ਰਹੀ ਹੈ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …