ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ 15 ਪਿੰਡਾਂ ਵਿੱਚ ਵਿਕਾਸ ਕਾਰਜ਼ਾਂ ਦੇ
ਉਦਘਾਟਨ ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਇਨਾਂ ਪਿੰਡਾਂ ਵਿੱਚ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਤੋਂ ਇਲਾਵਾ ਗਲੀਆਂ ਨਾਲੀਆਂ ਅਤੇ ਲਿੰਕ ਸੜ੍ਹਕਾਂ ਬਣਾਈਆਂ ਜਾਣਗੀਆਂ।ਆਪਣੇ ਇਸ ਤੁਫਾਨੀ ਦੌਰੇ ਦੌਰਾਨ ਉਨਾਂ ਨੇ ਸਵੇਰ ਤੋਂ ਹੀ ਵੱਖ-ਵੱਖ 15 ਪਿੰਡਾਂ ਵਿੱਚ ਜਾ ਕੇ ਨੀਂਹ ਪੱਥਰ ਰੱਖਣੇ ਸ਼ੁਰੂ ਕੀਤੇ।
ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪਿੰਡ ਮੁੱਛਲ ਵਿਖੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਲਈ 8 ਲੱਖ ਰੁਪਏ ਪਿੰਡ ਰਸੂਲਪੁਰਾ ਵਿਖੇ, 7.50 ਲੱਖ ਰੁਪਏ ਪਿੰਡ ਦਸ਼ਮੇਸ਼ ਨਗਰ ਵਿਖੇ, 25 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ, ਨਾਲੀਆਂ ਅਤੇ ਸੀਵਰੇਜ, ਪਿੰਡ ਕੁਹਾਲਾ ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਪਿੰਡ ਤਰਸਿੱਕਾ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ, ਪਿੰਡ ਮਹਿਸਮਪੁਰ ਖੁਰਦ ਵਿਖੇ 8 ਲੱਖ ਰੁਪਏ ਦੀ ਲਾਗਤ ਨਾਲ, ਪਿੰਡ ਉਦੋਨੰਗਲ ਵਿਖੇ 8.50 ਲੱਖ ਰੁਪਏ ਦੀ ਲਾਗਤ ਨਾਲ, ਪਿੰਡ ਦਬੁਰਜੀ ਵਿਖੇ 5 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮ ਕਰਵਾਏ ਜਾਣਗੇ।ਉਨਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਪਿੰਡ ਸਰਜਾ ਤੋਂ ਜੋਧਾ ਨਗਰੀ ਵਿਖੇ ਨਵੀਂ ਲਿੰਕ ਸੜਕ ਜਿਸ ਤੇ 29.45 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਕੋਟਲਾ ਬਥੂਨਗੜ੍ਹ ਤੋਂ ਗੁਰਦੁਆਰਾ ਬਾਬਾ ਭਾਣਾ ਸਾਹਿਬ ਵਿਖੇ ਨਵੀਂ ਲਿੰਕ ਸੜਕ ਬਣਾਉਣ ਤੇ 59 ਲੱਖ ਰੁਪਏ, ਪਿੰਡ ਰਾਣਾ ਕਾਲਾ ਡੇਰੇ ਸੁਖਵਿੰਦਰ ਸਿੰਘ ਮਾਨ ਦੇ ਘਰ ਤੱਕ ਨਵੀਂ ਲਿੰਕ ਸੜਕ ਬਣਾਉਣ ਤੇ 31 ਲੱਖ ਰੁਪਏ, ਪਿੰਡ ਰਾਣਾ ਕਾਲਾ ਤੋਂ ਡੇਰੇ ਮਹਿੰਦਰ ਸਿੰਘ ਦੇ ਘਰ ਤੱਕ ਨਵੀਆਂ ਇੰਟਰਲਾਕਿੰਗ ਟਾਈਲਾਂ ਲਗਾਉਣ ਤੇ 65.93 ਲੱਖ ਰੁਪਏ, ਪਿੰਡ ਨਾਰਾਇਣਗੜ੍ਹ ਤੋਂ ਰਾਣਾ ਕਾਲਾ ਤੱਕ ਨਵੀਂ ਲਿੰਕ ਸੜਕ ਬਣਾਉਣ ਤੇ 15.50 ਲੱਖ ਰੁਪਏ ਖਰਚ ਆਉਣਗੇ।ਉਨਾਂ ਦੱਸਿਆ ਕਿ ਇਸੇ ਤਰ੍ਹਾਂ ਪਿੰਡ ਕੋਟਲਾ ਬਥੂਨਗੜ੍ਹ ਵਿਖੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮਾਂ ਲਈ 7 ਲੱਖ ਰੁਪਏ ਅਤੇ ਪਿੰਡ ਰਾਣਾ ਕਾਲਾ ਵਿਖੇ ਫਿਰਨੀ ਦੀ ਸਪੈਸ਼ਲ ਰਿਪੇਅਰ ਲਈ 29 ਲੱਖ ਰੁਪਏ ਖਰਚ ਕੀਤੇ ਜਾਣਗੇ।
ਈ.ਟੀ.ਓ ਨੇ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ।ਇਸੇ ਤਹਿਤ ਦੋ ਸਾਲ ਦੇ ਸ਼ਾਸ਼ਨ ਵੱਚ ਸਾਡੀ ਸਰਕਾਰ ਨੇ ਸਿਹਤ ਤੇ ਸਿੱਖਿਆ ਦੇ ਨਾਲ ਨਾਲ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਹਨ।ਉਨਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਆਪਣੇ 2 ਸਾਲ ਦੇ ਸਾਸ਼ਨ ਵਿੱਚ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਹੈ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media