Saturday, February 15, 2025

ਆਰਮੀ ਸਰਵਿਸਮੈਨ ਵੋਟਰਾਂ ਨੂੰ ਵੋਟ ਦੀ ਵਰਤੋਂ ਬਾਰੇ ਕੀਤਾ ਜਾਵੇ ਜਾਗਰੂਕ – ਜ਼ਿਲ੍ਹਾ ਚੋਣ ਅਫ਼ਸਰ

ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨ ਵੱਲੋਂ ਆਰਮੀ ਸਰਵਿਸਮੈਨ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਲਈ ਪਹਿਲੀ ਵਾਰ ਇਲੈਕਟ੍ਰੋਨਿਕ ਟ੍ਰਾਂਸਮਿਸ਼ਨ ਪੋਸਟਲ ਬੈਲਟ ਸਿਸਟਮ ਪੋਰਟਲ ਸ਼ੁਰੂ ਕੀਤਾ ਗਿਆ ਹੈ।ਜਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜ਼ਿਲ੍ਹਾ ਨੋਡਲ ਅਫ਼ਸਰ ਅਤੇ ਜ਼ਿਲ੍ਹੇ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਵਰਚੂਅਲ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਇਸ ਵਰਚੂਅਲ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਮੌਜ਼ੂਦ ਜ਼ਿਲ੍ਹਾ ਨੋਡਲ ਅਫ਼ਸਰ ਅਤੇ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਅਧੀਨ ਪੈਂਦੇ ਆਰਮੀ ਸਰਵਿਸਮੈਨ ਵੋਟਰਾਂ ਨੂੰ ਇਲੈਕਟ੍ਰੋਨਿਕ ਟ੍ਰਾਂਸਮਿਸ਼ਨ ਪੋਸਟਲ ਬੈਲਟ ਸਿਸਟਮ ਪੋਰਟਲ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੀ ਵੋਟ ਡਾਕ ਰਾਹੀਂ ਭੇਜ ਕੇ ਆਪਣੇ ਵੋਟ ਦੇ ਅਧਿਕਾਰ ਦਾ ਵੱਧ ਤੋਂ ਵੱਧ ਇਸਤੇਮਾਲ ਕਰ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਜੋਤੀ ਬਾਲਾ, ਵਧੀਕ ਡਿਪਟੀ ਕਮਿਸ਼ਨਰ ਪਰਮਜੀਤ ਕੌਰ, ਐਸ.ਡੀ.ਐਮ ਅਰਵਿੰਦਰਪਾਲ ਸਿੰਘ, ਐਸ.ਡੀ.ਐਮ ਮਨਕੰਵਲ ਸਿੰਘ ਚਾਹਲ, ਐਸ.ਡੀ.ਐਮ ਹਰਨੂਰ ਕੌਰ ਢਿੱਲੋਂ, ਐਸ.ਡੀ.ਐਮ ਅਮਨਦੀਪ ਕੌਰ, ਐਸ.ਡੀ.ਐਮ ਰਵਿੰਦਰ ਸਿੰਘ ਅਰੋੜਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਨੇ ਗੁਰੂ ਰਵੀਦਾਸ ਜਯੰਤੀ ਅਤੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਜਯੰਤੀ ਮਨਾਈ

ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਆਰਿਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਇਆਨੰਦ ਸਰਸਵਤੀ ਅਤੇ ਜਾਤ-ਪਾਤ …