Wednesday, May 28, 2025
Breaking News

ਚੀਫ਼ ਖ਼ਾਲਸਾ ਦੀਵਾਨ ਵਿਦਿਅਕ ਅਦਾਰਿਆਂ ‘ਚ ਨਾਨਕਸ਼ਾਹੀ ਨਵੇਂ ਸਾਲ ਦੀ ਅਰਦਾਸ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੇ ਆਦੇਸ਼ਾਂ ਅਨੁਸਾਰ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਨਵੇਂ ਸਾਲ ਦੀ ਆਮਦ ਮੋਕੇ ਦੀਵਾਨ ੇਦ ਸਮੂਹ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਨੂੰ ਅਸੈਂਬਲੀ ਦੌਰਾਨ ਅਰਦਾਸ ਸਮਾਗਮ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ ਰੋਡ ਵਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਨਾਨਕਸ਼ਾਹੀ ਨਵੇਂ ਸਾਲ ਦੀ ਆਰੰਭਤਾ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਅਤੇ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਕੀਤੀ ਗਈ।
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਨਿੱਜ਼ਰ, ਆਨਰੇਰੀ ਸਕੱਤਰ ਕੱਥੂਨੰਗਲ, ਆਨਰੇਰੀ ਸਕੱਤਰ ਰਮਨੀਕ ਸਿੰਘ, ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਮੀਤ ਪ੍ਰਧਾਨ ਜਗਜੀਤ ਸਿੰਘ, ਸਥਾਨਕ ਪ੍ਰਧਾਨ ਕੁਲਜੀਤ ਸਿੰਘ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਐਡੀ. ਆਨਰੇਰੀ ਸਕੱਤਰ ਅਤੇ ਮੁੱਖ ਦਫ਼ਤਰ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ ਵੱਲੋਂ ਸਮੂਹ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਗਈ ਅਤੇ ਬੱਚਿਆਂ ਨੂੰ ਆਪਣੇ ਧਰਮ ਅਤੇ ਅਮੀਰ ਵਿਰਸੇ ਨਾਲ ਜੁੜਨ ਲਈ ਪ੍ਰੇਰਿਆ ਗਿਆ।ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਮੈਂਬਰ ਤਰਲੋਚਨ ਸਿੰਘ ਅਤੇ ਪ੍ਰਿੰਸੀਪਲ ਮਨਦੀਪ ਸਿੰਘ ਨੇ ਸਿੱਖ ਇਤਿਹਾਸ ਵਿਚ ਚੇਤ ਮਹੀਨੇ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸਿੱਖ ਕੌਮ ਨੂੰ ਗੁਰੂ ਸਿੱਖਿਆਵਾਂ ਨੂੰ ਕਦੇ ਵੀ ਭੁੱਲਣਾ ਨਹੀਂ ਚਾਹੀਦਾ।ਇਮਤਿਹਾਨਾਂ ਵਿੱਚ ਵਿਦਿਆਰਥੀਆਂ ਦੀ ਕਾਮਯਾਬੀ ਅਤੇ ਦੀਵਾਨ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ ਗਈ।

 

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …