Friday, July 11, 2025

ਵਿਧਾਇਕਾ ਭਰਾਜ ਵਲੋਂ ਸਿਵਲ ਹਸਪਤਾਲ ਵਿੱਚ ਸੀਵਰੇਜ਼ ਮੁਰੰਮਤ ਦੇ ਪ੍ਰੋਜੈਕਟ ਦੀ ਸ਼ੁਰੂਆਤ

ਸੰਗਰੂੂਰ, 14 ਮਾਰਚ (ਜਗਸੀਰ ਲੌਂਗੋਵਾਲ) – ਸਿਵਲ ਹਸਪਤਾਲ ਵਿੱਚ ਸੀਵਰੇਜ਼ ਦੀ ਸਮੱਸਿਆ ਦੇ ਸਥਾਈ ਹੱਲ ਲਈ ਅੱਜ ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਨੇ 8.41 ਲੱਖ ਰੁਪਏ ਦੇ ਡੀ-ਸਿਲਟਿੰਗ ਆਫ ਸੀਵਰ ਅਤੇ ਸੀਵਰ ਲਾਈਨਾਂ ਦੀ ਮੁਰੰਮਤ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ।ਉਨ੍ਹਾਂ ਕਿਹਾ ਕਿ ਅਸੀਂ ਵਿਕਾਸ ਕਾਰਜ਼ਾਂ ਦੀ ਲੜੀ ਨੂੰ ਲਗਾਤਾਰ ਜਾਰੀ ਰੱਖ ਰਹੇ ਹਾਂ ਅਤੇ ਸਾਡਾ ਮਕਸਦ ਸਿਰਫ਼ ਲੋਕ ਸੇਵਾ ਹੈ।ਉਹਨਾਂ ਕਿਹਾ ਕਿ ਸਿਵਲ ਹਸਪਤਾਲ ਦੇ ਨਾਲ ਹੀ ਹੋਮੀ ਭਾਬਾ ਕੈਂਸਰ ਹਸਪਤਾਲ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ਮਰੀਜ਼ਾਂ ਤੇ ਹੋਰ ਲੋੜਵੰਦਾਂ ਦੇ ਆਉਣ ਕਾਰਨ ਏਥੇ ਸੀਵਰੇਜ਼ ਸਿਸਟਮ ਵਿੱਚ ਸੁਧਾਰ ਕਰਨਾ ਸਮੇਂ ਦੀ ਲੋੜ ਬਣ ਗਿਆ ਸੀ।ਉਨ੍ਹਾਂ ਕਿਹਾ ਕਿ ਸੀਵਰੇਜ਼ ਅਕਸਰ ਓਵਰ ਫਲੋ ਹੋ ਜਾਂਦਾ ਸੀ, ਜਿਸ ਕਾਰਨ ਇਨ੍ਹਾਂ ਦੋਵਾਂ ਹਸਪਤਾਲਾਂ ਵਿੱਚ ਸਮੱਸਿਆ ਪੈਦਾ ਹੋ ਰਹੀ ਸੀ।ਉਨ੍ਹਾਂ ਕਿਹਾ ਕਿ ਇਸ ਜਗ੍ਹਾ ‘ਤੇ ਸੀਵਰ ਦੀ ਲਾਈਨ ਬਹੁਤ ਪੁਰਾਣੀ ਪਈ ਹੋਈ ਹੈ ਅਤੇ ਸੀਵਰ ਦੀ ਨਿਯਮਤ ਤੌਰ ‘ਤੇ ਸਫਾਈ ਨਾ ਹੋਣ ਕਾਰਨ ਇਹ ਸਮੱਸਿਆ ਗੰਭੀਰ ਰੂਪ ਧਾਰਨ ਕਰ ਰਹੀ ਸੀ।
ਇਸ ਮੌਕੇ ਸਿਵਲ ਸਰਜਨ ਡਾਕਟਰ ਕਿਰਪਾਲ ਸਿੰਘ ਸਮੇਤ ਹੋਰ ਅਧਿਕਾਰੀ ਤੇ ਪਾਰਟੀ ਵਰਕਰ ਹਾਜ਼ਰ ਸਨ।

Check Also

ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …