Thursday, November 21, 2024

‘ਕੈਨੇਡਾ ਦੇ ਬਹੁ-ਸੱਭਿਆਚਾਰਕ ਲੈਂਡਸਕੇਪ ’ਚ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਰਣਨੀਤੀਆਂ’ ’ਤੇ ਲੈਕਚਰ

ਖ਼ਾਲਸਾ ਕਾਲਜ ਵੂਮੈਨ ਵਿਖੇ ਹੋਇਆ ਸਮਾਗਮ

ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਕਰੀਅਰ ਕਾਉਂਸਲਿੰਗ ਅਤੇ ਪਲੇਸਮੈਂਟ ਸੈਲ ਵੱਲੋਂ ‘ਕੈਨੇਡਾ ਦੇ ਬਹੁ-ਸੱਭਿਆਚਾਰਕ ਲੈਂਡਸਕੇਪ ’ਚ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਰਣਨੀਤੀਆਂ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿਸੀਪਲ ਡਾ. ਸੁਰਿੰਦਰ ਕੌਰ ਦੇ ਨਿਰਦੇਸ਼ਾਂ ’ਤੇ ਆਯੋਜਿਤ ਲੈਕਚਰ ਮੌਕੇ ਗੁਰੂ ਨਾਨਕ ਇੰਸਟੀਚਿਊਟ ਆਫ਼ ਗਲੋਬਲ ਸਟੱਡੀਜ਼, ਸਰੀ, ਕੈਨੇਡਾ ਤੋਂ ਚੇਅਰਮੈਨ ਗਿਆਨ ਸਿੰਘ ਸੰਧੂ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਜਦਕਿ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਆਯੁਰਵੈਦਿਕ ਡਾਕਟਰ ਡਾ: ਅਰਿਦਮਨ ਸਿੰਘ ਮਾਹਲ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਅਤੇ ਸਾਬਕਾ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ, ਜਿਨ੍ਹਾਂ ਡਾ. ਸੁਰਿੰਦਰ ਕੌਰ ਨੇ ਬੂਟੇ ਭੇਟ ਕਰਕੇ ਸਵਾਗਤ ਕੀਤਾ।
ਸੰਧੂ ਨੇ ਵਿਦਿਆਰਥੀਆਂ ਨੂੰ ਏਅਰ ਫੋਰਸ ਅਫਸਰ ਬਣਨ ਤੋਂ ਲੈ ਕੇ ਕੈਨੇਡਾ ’ਚ ਸਫਲ ਕਾਰੋਬਾਰੀ ਬਣਨ ਤੱਕ ਦੇ ਆਪਣੇ ਸ਼ਾਨਦਾਰ ਸਫ਼ਰ ਤੋਂ ਜਾਣੂ ਕਰਵਾਇਆ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੇਸ਼ੇਵਰ ਸਿੱਖਿਆ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ।ਇਹ ਉਜਾਗਰ ਕਰਦੇ ਹੋਏ ਕਿ ਇਹ ਕਿਵੇਂ ਵਿਦੇਸ਼ਾਂ ’ਚ ਲਾਹੇਵੰਦ ਅਤੇ ਸਨਮਾਨਯੋਗ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਦੀ ਹੈ।ਉਨ੍ਹਾਂ ਨੇ ਇਕ ਸਕਾਰਾਤਮਕ ਮਾਨਸਿਕਤਾ ਅਤੇ ਆਤਮ-ਵਿਸ਼ਵਾਸ ਨੂੰ ਬਣਾਈ ਰੱਖਣ ਦੀ ਮਹੱਤਤਾ ਨੂੰ ਰੇਖਾਂਕਿਤ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਗੁਣ ਜੀਵਨ ’ਚ ਸਫਲਤਾ ਪ੍ਰਾਪਤ ਕਰਨ ’ਚ ਕਿਵੇਂ ਸਹਾਇਕ ਹੁੰਦੇ ਹਨ।ਉਨ੍ਹਾਂ ਕੈਨੇਡਾ ’ਚ ਉੱਚ ਸਿੱਖਿਆ ਅਤੇ ਕਰੀਅਰ ਦੇ ਮੌਕਿਆਂ ਬਾਰੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ।
ਡਾ. ਅਰਿਦਮਨ ਸਿੰਘ ਮਾਹਲ ਨੇ ਵਿਦਿਆਰਥੀਆਂ ਨੂੰ ਅਕਸਰ ਮਨੋਵਿਗਿਆਨਕ ਦਬਾਅ ਦਾ ਸਾਹਮਣਾ ਕਰਨਾ ਪੈਂਦਾ ਹੈ, ਬਾਰੇ ਸੰਬੋਧਨ ਕਰਦਿਆਂ ਅਜਿਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਰਣਨੀਤੀਆਂ ਬਾਰੇ ਜਾਣਕਾਰੀ ਦਿੱਤੀ।ਇਸ ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਰਾਕੇਸ਼ ਕੁਮਾਰ ਨੇ ਧੰਨਵਾਦ ਮਤਾ ਪੇਸ਼ ਕਰਕੇ ਲੈਕਚਰ ਦੀ ਸਮਾਪਤੀ ਕੀਤੀ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …