ਅੰਮ੍ਰਿਤਸਰ 14 ਮਾਰਚ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਵਿਧਾਨ ਸਭਾ ਹਲਕੇ ਵਿੱਚ ਲੋਕਾਂ ਨੂੰ ਸਾਫ਼ ਸੁਥਰਾ ਪਾਣੀ
ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕਸਬਾ ਅਜਨਾਲਾ ਅਤੇ ਰਮਦਾਸ ਵਿੱਚ ਅਮਰੁਤ ਸਕੀਮ ਦੇ ਪਹਿਲੇ ਪੜਾਅ ਅਧੀਨ 2.63 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਪਾਣੀ ਸਪਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ।
ਉਨਾਂ ਦੱਸਿਆ ਕਿ ਰਮਦਾਸ ਸ਼ਹਿਰ ਵਿੱਚ ਵੱਖ-ਵੱਖ ਸਾਈਜ਼ ਦੀਆਂ 3.60 ਕਿਲੋਮੀਟਰ ਲੰਬੀਆਂ ਪਾਣੀ ਦੀਆਂ ਪਾਇਪਾਂ ਇਸ ਸਕੀਮ ਅਧੀਨ ਪਾਈਆਂ ਜਾਣਗੀਆਂ।ਜਿਸ ਨਾਲ 350 ਘਰਾਂ ਨੂੰ ਪਾਣੀ ਦੀ ਸਪਲਾਈ ਮਿਲੇਗੀ।ਉਨਾਂ ਦੱਸਿਆ ਕਿ ਇਸ ਕੰਮ `ਤੇ 1 ਕਰੋੜ 14 ਲੱਖ ਰੁਪਏ ਦਾ ਖਰਚਾ ਆਵੇਗਾ।ਇਨ੍ਹੀ ਲਾਗਤ ਨਾਲ ਵਾਰਡ ਨੰਬਰ 2, 3, 6 ਅਤੇ ਮੁੱਖ ਬਾਜਾਰ ਮਾਝੀ ਗੇਟ ਟਿਊਬਵੈਲ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਡ ਤੱਕ ਪਾਣੀ ਦੀਆਂ ਪਾਇਪਾਂ ਵਿਛਾਈਆਂ ਜਾਣਗੀਆਂ।ਉਨਾਂ ਕਿਹਾ ਕਿ ਹਲਕੇ ਦਾ ਧਰਤੀ ਹੇਠਲਾ ਪਾਣੀ ਪੀਣਯੋਗ ਲਈ ਸਿਹਤਮੰਦ ਨਾ ਹੋਣ ਕਾਰਨ ਇਸ ਸਕੀਮ ਅਧੀਨ ਘਰਾਂ ਤੱਕ ਪਾਣੀ ਪਹੁੰਚਾਇਆ ਜਾ ਰਿਹਾ ਹੈ।ਉਨਾਂ ਦੱਸਿਆ ਕਿ ਇਸੇ ਤਰ੍ਹਾਂ ਅਜਨਾਲ ਸ਼ਹਿਰ ਵਿੱਚ 4.20 ਕਿਲੋਮੀਟਰ ਲੰਬੀਆਂ ਪਾਈਪਾਂ ਵਿਛਾ ਕੇ 474 ਘਰਾਂ ਨੂੰ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣਗੇ।ਉਨਾਂ ਦੱਸਿਆ ਕਿ ਇਸ ਕੰਮ `ਤੇ 1.49 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਸਕੀਮ ਅਧੀਨ ਵਾਰਡ ਨੰਬਰ 1, 14, 15, ਅਤੇ ਚੋਗਾਵਾਂ ਮੁੱਖ ਰੋਡ ਵਿਖੇ ਪਾਣੀ ਦੀਆਂ ਪਾਈਪਾਂ ਵਿਛਾਈਆਂ ਜਾਣੀਆਂ ਹਨ।ਉਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੰਮ ਨੂੰ ਬਿਨਾਂ ਕਿਸੇ ਦੇਰੀ ਦੇ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਲੋਕਾਂ ਨੂੰ ਸ਼ੁੱਧ ਪਾਣੀ ਪੀਣ ਲਈ ਮਿਲ ਸਕੇ।
ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਤੰਦਰੁਸਤ ਅਤੇ ਖੁਸ਼ਹਾਲ ਬਣਾਉਣ ਲਈ ਉਪਰਾਲੇ ਕਰ ਰਹੀ ਹੈ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media