Tuesday, July 23, 2024

ਨਿਗਮ ਕਮਿਸ਼ਨਰ ਵਲੋਂ ਸਕੱਤਰੀ ਬਾਗ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਨਿਰੀਖਣ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਸ਼ਕੱਤਰੀ ਬਾਗ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪ੍ਰਾਜੈਕਟ ਦਾ ਕੰਮ ਆਉਂਦੇ 5 ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਨਿਗਮ ਅਧਿਕਾਰੀਆਂ ਨਾਲ ਸਕੱਤਰੀ ਬਾਗ ਪ੍ਰਾਜੈਕਟ ਦੇ ਕੰਮ ਦਾ ਨਿਰੀਖਣ ਕਰਨ ਉਪਰੰਤ ਕਿਹਾ ਕਿ ਇਸ ਪ੍ਰੋਜੈਕਟ ਨਾਲ ਸਕੱਤਰੀ ਬਾਗ ਵਿੱਚ ਆਉਣ ਵਾਲੇ ਸ਼ੀਹਰੀਆਂ ਦੇ ਨਾਲ-ਨਾਲ ਇਲਾਕਾ ਨਿਵਾਸੀਆਂ ਨੂੰ ਵੀ ਵੱਡੀ ਰਾਹਤ ਮਿਲੇਗੀ।
ਕਮਿਸ਼ਨਰ ਨੇ ਨਿਗਮ ਅਧਿਕਾਰੀਆਂ ਦੇ ਨਾਲ-ਨਾਲ ਕੰਪਨੀ ਦੇ ਅਧਿਕਾਰੀਆਂ ਨਾਲ ਵੀ ਪ੍ਰਾਜੈਕਟ ਬਾਰੇ ਵਿਚਾਰ-ਵਟਾਂਦਰਾ ਕੀਤਾ, ਜਿਨ੍ਹਾਂ ਨੂੰ ਪ੍ਰਾਜੈਕਟ ਦਾ ਕੰਮ ਸੌਂਪਿਆ ਗਿਆ ਹੈ।ਉਨ੍ਹਾਂ ਸਕੱਤਰੀ ਬਾਗ ਦੇ ਆਲੇ-ਦੁਆਲੇ ਬਣਾਈ ਗਈ ਸਮਾਰਟ ਰੋਡ ਦਾ ਵੀ ਦੌਰਾ ਕੀਤਾ।ਹਰਪ੍ਰੀਤ ਸਿੰਘ ਨੇ ਕਿਹਾ ਕਿ ਬਾਗ ਦੀ ਲੈਂਡਸਕੇਪਿੰਗ, ਇਨਡੋਰ ਸਟੇਡੀਅਮ, ਫੁੱਟਪਾਥ ਅਤੇ ਬਿਊਟੀਫਿਕੇਸ਼ਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।ਖੇਡਾਂ ਵੀ ਇਨਡੋਰ ਸਟੇਡੀਅਮ ਵਿੱਚ ਕਰਵਾਈਆਂ ਜਾਣਗੀਆਂ।ਬਾਗ ਵਿੱਚ ਸਫ਼ਾਈ ਦੇ ਪ੍ਰਬੰਧਾਂ ‘ਚ ਵੀ ਸੁਧਾਰ ਕੀਤਾ ਜਾਵੇਗਾ।
ਇਸ ਮੌਕੇ ਸੁਪਰਡੈਂਟ ਇੰਜਨੀਅਰ ਸੰਦੀਪ ਸਿੰਘ, ਚੀਫ ਸੈਨੇਟਰੀ ਇੰਸਪੈਕਟਰ ਜੇ.ਪੀ ਬੱਬਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Check Also

ਤਾਲਮੇਲ ਕਮੇਟੀ ਵਲੋਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਵਲੋਂ ਆਪਣਾ ਸਾਲਾਨਾ ਸਮਾਗਮ …