Friday, December 27, 2024

ਡਾ. ਓਬਰਾਏ ਨੂੰ ਪੈਰਿਸ `ਚ ਕੌਮਾਂਤਰੀ `ਸ਼ਾਂਤੀ ਦੂਤ` ਪੁਰਸਕਾਰ ਤੇ ਪਾਸਪੋਰਟ ਨਾਲ ਨਿਵਾਜਿਆ

ਵਕਾਰੀ ਤੇ ਮਾਣਮੱਤੀ ਪ੍ਰਾਪਤੀ ਕਾਰਨ ਮੁੜ ਵਧਿਆ ਪੰਜਾਬੀਅਤ ਦਾ ਮਾਣ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਦੇਸ਼ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਅਤੇ ਖਾਸ ਕਰਕੇ ਸਿੱਖ ਭਾਈਚਾਰੇ ਲਈ ਇਹ ਮਾਣਮੱਤਾ ਹੈ ਕਿ ਦੁਬਈ ਸਥਿਤ ਉਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ: ਐਸ.ਪੀ ਸਿੰਘ ਓਬਰਾਏ ਨੂੰ ਉਨ੍ਹਾਂ ਦੇ ਲੋਕ ਭਲਾਈ ਕਾਰਜ਼ਾਂ ਬਦਲੇ ਫਰਾਂਸ ਦੀ ਰਾਜਧਾਨੀ ਪੈਰਿਸ ਵਿਖੇ `ਸ਼ਾਂਤੀਦੂਤ` ਦੇ ਕੌਮਾਂਤਰੀ ਪੁਰਸਕਾਰ ਨਾਲ ਨਿਵਾਜ਼ਿਆ ਗਿਆ ਹੈ।
ਇਸ ਸਬੰਧੀ ਮਿਲੀ ਈਮੇਲ ਅਨੁਸਾਰ ਲੰਘੇ ਦਿਨ `ਇੰਟਰਨੈਸ਼ਨਲ ਚੈਰਿਟੀ ਫਾਂਊਂਡੇਸ਼ਨ ਹਿਊਮੈਨੀਟੇਰੀਅਨ ਇੰਟਰੈਕਸ਼ਨ` ਅਤੇ `ਯੂਨਾਈਟਿਡ ਨੇਸ਼ਨਜ਼ ਗਲੋਬਲ ਕੰਪੈਕਟ ਯੂ.ਐਸ.ਏ` ਨਾਮਕ ਸੰਸਥਾਵਾਂ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਡਾ: ਓਬਰਾਏ ਨੂੰ ਇਹ ਪੁਰਸਕਾਰ ਭੇਟ ਕੀਤਾ ਗਿਆ।ਡਾ: ਓਬਰਾਏ ਨੂੰ ਇਸ ਮੌਕੇ `ਸ਼ਾਂਤੀਦੂਤ` ਦੇ ਪ੍ਰਮਾਣ ਪੱਤਰ ਦੇ ਨਾਲ ਨਾਲ `ਅੰਬੈਸਡਰ ਫਾਰ ਪੀਸ ਪਾਸਪੋਰਟ` ਵੀ ਜਾਰੀ ਕੀਤਾ ਗਿਆ ਹੈ।
ਇਹ ਵੀ ਲਿਖਿਆ ਗਿਆ ਹੈ ਕਿ ਡਾ: ਓਬਰਾਏ ਵੱਲੋਂ ਬਿਨਾਂ ਕੋਈ ਪੈਸਾ ਇਕੱਠਾ ਕੀਤਿਆਂ ਆਪਣੀ ਕਮਾਈ ਵਿੱਚੋਂ ਹਰ ਮਹੀਨੇ ਕਰੋੜਾਂ ਰੁਪਏ ਖਰਚ ਕਰਕੇ ਸੰਸਾਰ ਭਰ ਵਿੱਚ ਦੇਸ਼ਾਂ, ਧਰਮਾਂ, ਰੰਗਾਂ ਤੇ ਨਸਲਾਂ ਦੀਆਂ ਵਲ਼ਗਣਾਂ ਤੋਂ ਉੱਚੇ ਉਠਦਿਆਂ ਲੋੜਵੰਦਾਂ ਦੀ ਕੀਤੀ ਜਾ ਰਹੀ ਮਦਦ ਨੂੰ ਮੁੱਖ ਰੱਖਦਿਆਂ ਇੰਟਰ-ਯੂਨੀਵਰਸਿਟੀ ਹਾਇਰ ਅਕੈਡਮਿਕ ਕੌਂਸਲ ਵੱਲੋਂ ਡਾ: ਓਬਰਾਏ ਨੂੰ `ਪ੍ਰੋਫੈਸਰ ਆਫ਼ ਦਿ ਯੂਨੀਵਰਸਿਟੀ ਕੌਂਸਲ` ਦੇ ਵਕਾਰੀ ਰੁਤਬੇ ਨਾਲ ਵੀ ਨਿਵਾਜਿਆ ਗਿਆ।ਇਸੇ ਦੌਰਾਨ `ਸਾਇੰਸ ਫਾਰ ਪੀਸ-ਵਰਲਡ ਸਾਇੰਟਿਫਿਕ ਕਾਂਗਰਸ ਪੈਰਿਸ` ਦੁਆਰਾ ਗੋਲਡ ਮੈਡਲ ਵੀ ਪ੍ਰਦਾਨ ਕੀਤਾ ਗਿਆ ਹੈ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …