Wednesday, July 3, 2024

ਨੌਜਵਾਨ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਕੀਤਾ ਜਾ ਰਿਹਾ ਪ੍ਰੇਰਿਤ

ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਿਲ੍ਹਾ ਸਵੀਪ ਟੀਮ ਵੱਲੋਂ ਜਿਲ੍ਹੇ ਭਰ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਜਾਗਰੂਕਤਾ ਮੁਹਿੰਮ ਤਹਿਤ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ।
ਸਵੀਪ ਟੀਮ ਦੇ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਮਹਾਜਨ ਨੇ ਦੱਸਿਆ ਕਿ ਮਾਣਯੋਗ ਚੋਣ ਕਮਿਸ਼ਨ ਵੱਲੋਂ `ਇਸ ਵਾਰ 70 ਪਾਰ` ਦਾ ਟੀਚਾ ਮਿਥਿਆ ਗਿਆ ਹੈ ਅਤੇ ਜਿਲ੍ਹਾ ਅੰਮ੍ਰਿਤਸਰ ਵਿੱਚ ਵੋਟ ਪੋਲਿੰਗ ਦੇ ਇਸ ਟੀਚੇ ਨੂੰ ਪਾਰ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਜਿ਼ਲ੍ਹੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾ ਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।
ਸਵੀਪ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਅੱਜ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਮੁਫ਼ਤ ਕੋਚਿੰਗ ਲੈ ਰਹੀਆਂ ਲੜਕੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।ਉਨ੍ਹਾਂ ਵੱਲੋਂ ਵੋਟਰ ਪ੍ਰਣ ਵੀ ਦਿਵਾਇਆ ਗਿਆ।ਜਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਨਵੇਂ ਬਣੇ ਨੌਜਵਾਨ ਵੋਟਰਾਂ ਵਿੱਚ ਚੋਣਾਂ ਨੂੰ ਲੈ ਕੇ ਬਹੁਤ ਉਤਸ਼ਾਹ ਹੈ ਅਤੇ ਉਨ੍ਹਾਂ ਵੱਲੋਂ ਜਿਥੇ ਖ਼ੁਦ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦਾ ਤਹੱਈਆ ਕੀਤਾ ਜਾ ਰਿਹਾ ਹੈ, ਓਥੇ ਉਹ ਦੂਸਰੇ ਵੋਟਰਾਂ ਨੂੰ ਵੀ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਆਉਂਦੇ ਦਿਨਾਂ ਵਿੱਚ ਸਵੀਪ ਮੁਹਿੰਮ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …