Thursday, April 3, 2025
Breaking News

ਪਿੰਕ ਆਟੋ ਸਕੀਮ ਨੂੰ ਨਗਰ ਨਿਗਮ ਕਮਿਸ਼ਨਰ ਨੇ ਅੰਮ੍ਰਿਤਸਰ ‘ਚ ਦਿੱਤੀ ਅਧਿਕਾਰਤ ਪ੍ਰਵਾਨਗੀ

ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ) – ਨਗਰ ਨਿਗਮ ਕਮਿਸ਼਼ਨਰ ਹਰਪ੍ਰੀਤ ਸਿੰਘ ਨੇ ਪਿੰਕ ਆਟੋ ਸਕੀਮ ਨੂੰ ਅਧਿਕਾਰਤ ਪ੍ਰਵਾਨਗੀ ਦੇ ਕੇ ਸ਼ਹਿਰ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਕੀਤੀ ਹੈ।ਪਿੰਕ ਆਟੋ ਸਕੀਮ ਦਾ ਉਦੇਸ਼ ਮਹਿਲਾ ਆਟੋ ਚਾਲਕਾਂ ਨੂੰ ਆਰਥਿਕ ਸ਼ਕਤੀ ਪ੍ਰਦਾਨ ਕਰਨ ਦੇ ਨਾਲ-ਨਾਲ ਸ਼ਹਿਰ ਨੂੰ ਵੱਧ ਰਹੇ ਪ੍ਰਦੂਸ਼ਣ ਤੋਂ ਮੁਕਤ ਕਰਨਾ ਹੈ।ਯੂ.ਐਸ.ਏ.ਆਈ.ਡੀ ਕੌਂਸਲ ਆਨ ਐਨਰਜ਼ੀ ਇਨਵਾਇਰਮੈਂਟ ਐਂਡ ਵਾਟਰ, ਏ.ਐਸ.ਈ.ਆਰ ਅਤੇ ਕਲੀਨ ਏਅਰ ਪੰਜਾਬ ਸ਼ਹਿਰ ਵਿੱਚ ਕਲੀਨ ਏਅਰ, ਬੈਟਰ ਹੈਲਥ ਪ੍ਰੋਗਰਾਮ ਲਈ ਲਗਾਤਾਰ ਸਹਿਯੋਗ ਕਰ ਰਹੇ ਹਨ ਅਤੇ ਇਸ ਸਬੰਧ ‘ਚ ਹਾਲ ਹੀ ਵਿੱਚ ਕਲੀਨ ਏਅਰ ਪੰਜਾਬ ਨੇ ਕੇਂਦਰੀ ਆਵਾਸ ਅਤੇ ਸ਼ਹਿਰੀ ਉਸਾਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਸਿੰਘ ਨੂੰ ਪੱਤਰ ਲਿਖਿਆ ਅਤੇ ਇਸ ਸਕੀਮ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ।
ਇਸ ਸਕੀਮ ਦੇ ਪ੍ਰਸਤਾਵ ਨੂੰ ਉਦੋਂ ਹੋਰ ਬਲ ਮਿਲਿਆ ਜਦੋਂ ਸ਼ਹਿਰ ਦੀਆਂ 200 ਔਰਤਾਂ ਪਿੰਕ ਆਟੋ ਪਹਿਲ ਲਈ ਅੱਗੇ ਆਈਆਂ।ਜਿਕਰਯੋਗ ਹੈ ਕਿ ਇਸ ਸਕੀਮ ਤਹਿਤ ਇਨ੍ਹਾਂ ਔਰਤਾਂ ਨੂੰ ਅੰਮ੍ਰਿਤਸਰ ਵਿੱਚ ਈ-ਆਟੋਜ਼ ’ਤੇ 90 ਫੀਸਦੀ ਛੋਟ ਦਿੱਤੀ ਜਾਵੇਗੀ।ਮੰਤਰਾਲੇ ਨੇ ਇਸ ਪ੍ਰਸਤਾਵ ਦਾ ਨੋਟਿਸ ਲਿਆ ਅਤੇ ਸਿਰਫ ਇੱਕ ਮਹੀਨੇ ਦੇ ਅੰਦਰ ਇਸ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਸੇ ਦੌਰਾਨ ਹਲਕਾ ਅੰਮ੍ਰਿਤਸਰ ਪੂਰਬੀ ਵਿਧਾਇਕਾ ਮੈਡਮ ਜੀਵਨਜੋਤ ਕੌਰ ਵਲੋਂ ਇਸਤਰੀਆਂ ਆਟੋ ਚਾਲਕਾਂ ਨੂੰ ਪਿੰਕ ਆਟੋ ਦੀਆਂ ਚਾਬੀਆਂ ਵੀ ਸੌਂਪੀਆਂ ਗਈਆਂ।

Check Also

ਪਿੰਡ ਜੱਬੋਵਾਲ ਵਿਖੇ 1.78 ਕਰੋੜ ਦੀ ਲਾਗਤ ਨਾਲ ਬਣੇਗਾ ਖੇਡ ਸਟੇਡੀਅਮ – ਈ.ਟੀ.ਓ

ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ – ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਜੱਬੋਵਾਲ ਵਿਖੇ ਸ਼ਹੀਦ …