Monday, June 16, 2025
Breaking News

ਸ਼੍ਰੋਮਣੀ ਅਕਾਲੀ ਦਲ ਨਸ਼ਿਆਂ ਨੂੰ ਖਤਮ ਕਰਨ ਲਈ ਲਗਾਏਗਾ ਧਰਨਾ – ਬਾਦਲ

ਅਕਾਲੀ-ਭਾਜਪਾ ਗਠਜੋੜ ਨੂੰ ਕੋਈ ਖਤਰਾ ਨਹੀ – ਮੁੱਖ ਮੰਤਰੀ, ਪੰਜਾਬ

PPN3112201407

ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ, ਪੰਜਾਬ ਨੇ ਕਿਹਾ ਕਿ ਸ਼ਰੋਮਣੀ ਅਕਾਲੀ ਦਲ (ਬਾਦਲ) ਨਸ਼ਿਆਂ ਨੂੰ ਖਤਮ ਕਰਨ ਲਈ ਧਰਨੇ ਲਗਾਏਗਾ ਹੈ ਨਾ ਕਿ ਕਿਸੇ ਸਰਕਾਰੀ ਏਜੰਸੀ ਵਿਰੁੱਧ। ਇਹ ਪ੍ਰਗਟਾਵਾ ਸ. ਬਾਦਲ ਨੇ ਪੱਤਰਕਾਰਾਂ ਨਾਲ ਸ਼ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਚਨਾ ਕੇਂਦਰ ਦੇ ਦਫਤਰ ਵਿਖੇ ਪੱਤਰਕਾਰਾਂ ਵਲੋਂ ਪੁੱਛੇ ਗਏ ਸਵਾਲ ਕਿ ਕੀ ਸ਼ਰੋਮਣੀ ਅਕਾਲੀ ਦਲ 5 ਜਨਵਰੀ 2015 ਨੂੰ ਨਸ਼ਿਆਂ ਦੇ ਖਿਲਾਫ ਬੀ.ਐਸ.ਐਫ ਵਿਰੁੱਧ ਧਰਨੇ ਲਗਾ ਰਿਹਾ ਹੈ। ਸ. ਬਾਦਲ ਅੱਜ ਇਥੇ ਚੜ੍ਹਦੀ ਕਲਾ ਟਾਈਮ .ਟੀ.ਵੀ ਚੈਨਲ ‘ਤੇ ਸੰਗਤ ਲਈ ਚੱਲਣ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਅਤੇ ਸ਼ੁੱਧ ਸਹਿਜ ਪਾਠ ਦੇ ਲਾਈਵ ਟੈਲੀਕਾਸਟ ਸਬੰਧੀ ਕਰਵਾਏ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਆਏ ਸਨ।
ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਖਤਮ ਕਰਨ ਲਈ ਅੰਤਰ-ਰਾਸ਼ਟਰੀ ਪੱਧਰ ‘ਤੇ ਲੜਾਈ ਲੜ ਰਹੀ ਹੈ ਅਤੇ ਅੱਜ ਪੰਜਾਬ ਜਾਂ ਭਾਰਤ ਹੀ ਨਹੀਂ ਸਗੋਂ ਅੰਤਰਰਾਸ਼ਟਰੀ ਪੱਧਰ ‘ਤੇ ਨਸ਼ਿਆਂ ਨੂੰ ਖਤਮ ਕਰਨ ਦੀ ਬੇਹੱਦ ਲੋੜ ਹੈ। ਉਨਾਂ ਕਿਹਾ ਕਿ ਪੰਜਾਬ ਨਾਲ ਲੱਗਦੀਆਂ ਅੰਤਰਰਾਸ਼ਟਰੀ ਸਰਹੱਦਾਂ ਰਾਹੀ ਨਸ਼ਿਆਂ ਦੀ ਸਪਲਾਈ ਹੁੰਦੀ ਹੈ, ਜਿਸ ਦਾ ਖਮਿਆਜਾ ਪੰਜਾਬ ਵਾਸੀਆਂ ਨੂੰ ਭੋਗਣਾ ਪੈ ਰਿਹਾ ਹੈ। ਸ. ਬਾਦਲ ਨੇ ਕਿਹਾ ਕਿ ਪੰਜਾਬ ਸੂਬੇ ਨੂੰ ਨਸ਼ਿਆਂ ਦੇ ਨਾਂਅ ‘ਤੇ ਬਦਨਾਮ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾਂ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਵਿਚ ਸਭ ਤੋਂ ਵੱਧ ਯੋਗਦਾਨ ਪਾਇਆ ਹੈ। ਪੰਜਾਬੀਆਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸਭ ਤੋਂ ਵੱਧ ਸ਼ਹੀਦੀਆਂ ਪ੍ਰਾਪਤ ਕੀਤੀਆਂ ਅਤੇ ਦੇਸ਼ ਅੰਦਰ ਅਮਨ-ਸ਼ਾਂਤੀ ਲਈ ਹਮੇਸ਼ਾਂ ਅੱਗੇ ਹੋ ਕੇ ਆਪਾ ਵਾਰਿਆ ਤੇ ਦੇਸ਼ ਦੇ ਅੰਨ ਭੰਭਾਰ ਵਿਚ ਸਭ ਤੋ ਵੱਧ ਯੋਗਦਾਨ ਪਾਇਆ। ਉਨ੍ਹਾਂ ਜੋਰ ਦੇ ਕੇ ਕਿਹਾ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਹਰ ਹੀਲਾ ਵਰਤੇਗੀ।
%ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦੇਦਿੰਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੇਵਲ ਰਾਜ ਅੰਦਰ ਨਸ਼ਿਆਂ ਨੂੰ ਖਤਮ ਹੀ ਨਹੀਂ ਕੀਤਾ ਜਾ ਰਿਹਾ ਸਗੋਂ ਨਸ਼ੇ ਦੇ ਆਦੀ ਵਿਅਕਤੀਆਂ ਦੇ ਇਲਾਜ ਲਈ ਸੂਬੇ ਭਰ ਅੰਦਰ ਨਸਾ ਛੁਡਾਊ ਕੇਂਦਰ ਖੋਲ੍ਹੇ ਗਏ ਹਨ, ਜਿਥੇ ਮਾਹਿਰ ਡਾਕਟਰਾਂ ਵਲੋਂ ਉਨ੍ਹਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ ਅਤੇ ਉਪਰੰਤ ਉਨਾਂ ਦੇ ਮੁੜ ਵਸੇਬੇ ਲਈ ਯਤਨ ਕੀਤੇ ਗਏ ਹਨ। ਸ. ਬਾਦਲ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ੇ ਖਤਮ ਕਰਨ ਦੀ ਵਿੱਢੀ ਮੁਹਿੰਮ ਵਿਚ ਤਾਮਿਲਨਾਢੂ ਤੇ ਕਲਕੱਤਾ ਆਦਿ ਸਥਾਨਾਂ ਤੋਂ ਵੱਡੀ ਗਿਣਤੀ ਵਿਚ ਡਰੱਗ ਫੜ੍ਹਿਆ ਗਿਆ ਹੈ। ਉਨਾਂ ਦੱਸਿਆ ਕਿ ਨਸ਼ੇ ਪੰਜਾਬ ਵਿਚ ਨਹੀ ਸਗੋਂ ਦੂਸਰੇ ਰਾਜਾਂ ਵਿਚ ਪੈਦਾ ਹੁੰਦੇ ਹਨ ਜਿਸ ਦਾ ਖਮਿਆਜ਼ਾ ਪੰਜਾਬ ਵਾਸੀ ਝੱਲ ਰਹੇ ਹਨ। ਉਨਾਂ ਕਿਹਾ ਕਿ ਨਸ਼ੇ ਖਤਮ ਕਰਨ ਲਈ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨਾ ਬੇਹੱਦ ਜਰੂਰੀ ਹੈ। ਉਨਾਂ ਕਿਹਾ ਕਿ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਰਾਹੀ ਪੰਜਾਬ ਵਿਚ ਨਸ਼ਾ ਪੁਹੰਚਦਾ ਹੈ, ਜਿਸਦੀ ਦੂਸਰੇ ਰਾਜਾਂ ਨੂੰ ਸਪਲਾਈ ਹੁੰਦੀ ਹੈ, ਜਿਸ ਨੂੰ ਖਤਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਰਾਜਸਥਾਨ ਤੇ ਮੱਧ ਪ੍ਰਦੇਸ਼ ਜਿਥੇ ਨਸ਼ਿਆਂ ਦੀ ਖੇਤੀ ਕੀਤੀ ਜਾਂਦੀ ਹੈ, ਸਰਹੱਦਾਂ ਨੂੰ ਸੀਲ ਕਰਨ ਸਬੰਧੀ ਸੰਜੀਦਾ ਕਦਮ ਉਠਾਏ ਜਾਣ ਦੀ ਲੋੜ ਹੈ।
ਪੱਤਰਕਾਰਾਂ ਵਲੋਂ ਅਕਾਲੀ -ਭਾਜਪਾ ਗਠਜੋੜ ਵਿਚ ਪੈ ਰਹੀਆਂ ਤਰੇੜਾਂ ਸਬੰਧੀ ਪੁੱਛੇ ਸਵਾਲ ਨੂੰ ਮੁੱਢੋਂ ਨਕਾਰਦਿਆਂ ਸ. ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਮਜ਼ਬੂਤ ਤੇ ਅਟੁੱਟ ਹੈ। ਉਨਾਂ ਕਿਹਾ ਕਿ ਅਕਾਲੀ -ਭਾਜਪਾ ਗੱਠਜੋੜ ਨੂੰ ਕੋਈ ਖਤਰਾ ਨਹੀ ਹੈ। ਜੇਲ੍ਹਾਂ ਅੰਦਰ ਨਜ਼ਰਬੰਦ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਕਰਵਾਉਣ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਸਬੰਧੀ ਸਵਾਲ ਦਾ ਜਵਾਬ ਦੇਦਿਆਂ ਸ. ਬਾਦਲ ਨੇ ਕਿਹਾ ਕਿ ਇਹ ਮਸਲਾ ਉਨਾਂ ਦੇ ਅਧਿਕਾਰ ਖੇਤਰ ਵਿਚ ਨਹੀ ਆਉਦਾ ਹੈ ਤੇ ਕੇਂਦਰ ਸਰਕਾਰ ਹੀ ਇਸ ਸਬੰਧੀ ਫੈਸਲਾ ਕਰ ਸਕਦੀ ਹੈ।ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਵੀ ਟੇਕਿਆ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply