Wednesday, July 3, 2024

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵੱਲੋਂ ਪੰਜਾਬੀ ਕਵੀ ਤੇ ਸੁਤੰਤਰਤਾ ਸੈਨਾਨੀ ਸਵ. ਵੀਰ ਸਿੰਘ ਵੀਰ ਨੂੰ ਸਮਰਪਿਤ ਸਮਾਗਮ

ਛੀਨਾ ਨੂੰ ‘ਮਾਣ-ਏ-ਪੰਜਾਬ’ ਅਤੇ ਜਗਦੀਪ ਸਿੰਘ ਨੂੰ ‘ਸ਼ੇਰ-ਏ-ਪੰਜਾਬ’ ਐਵਾਰਡ ਨਾਲ ਕੀਤਾ ਸਨਮਾਨਿਤ

ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਭਾਈ ਰਾਮ ਸਿੰਘ ਹਾਲ ਵਿਖੇ ਪ੍ਰਸਿੱਧ ਪੰਜਾਬੀ ਕਵੀ ਤੇ ਸੁਤੰਤਰਤਾ ਸੈਨਾਨੀ ਵੀਰ ਸਿੰਘ ਵੀਰ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਐਵਾਰਡ ਸਮਾਗਮ ਕਰਵਾਇਆ ਗਿਆ।ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਮੌਕੇ ਮੁੱਖ ਮਹਿਮਾਨ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਭਾਈ ਸਾਹਿਬ ਭਾਈ ਬਲਵਿੰਦਰ ਸਿੰਘ ਤੋਂ ਇਲਾਵਾ ਐਸ.ਐਸ.ਪੀ ਮਾਨਸਾ ਨਾਨਕ ਸਿੰਘ ਆਈ.ਪੀ.ਐਸ, ਖਾਲਸਾ ਕਾਲਜ਼ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਿੰਘ ਸਾਹਿਬ ਨੇ ਸੰਬੋਧਨ ਕਰਦਿਆਂ ਉਚ ਸੋਚ ਵਰਗੀਆਂ ਸ਼ਖਸ਼ੀਅਤਾਂ ਨੂੰ ਦੁਨੀਆਂ ਹਮੇਸ਼ਾਂ ਹੀ ਯਾਦ ਕਰਦੀ ਹੈ ਅਤੇ ਵੀਰ ਸਿੰਘ ਵੀਰ ਅਜਿਹੇ ਦੂਰਅੰਦੇਸ਼ੀ ਅਤੇ ਅਜ਼ਾਦੀ ਘੁਲਾਟੀਟੇ ਸਨ, ਜਿਨ੍ਹਾਂ ਨੇ ਦੇਸ਼ ਦੀ ਅਜ਼ਾਦੀ ਆਪਣੀ ਅਹਿਮ ਭੂਮਿਕਾ ਨਿਭਾਈ।ਉਨ੍ਹਾਂ ਹਰੇਕ ਵਿਅਕਤੀ ਨੂੰ ਅੰਮ੍ਰਿਤ ਛੱਕਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਹਮੇਸ਼ਾਂ ਗੁਰੂ ਸਾਹਿਬਾਨਾਂ ਵੱਲੋਂ ਫ਼ਰਮਾਏ ਉਪਦੇਸ਼ਾਂ ਅਤੇ ਪੂਰਨਿਆਂ ’ਤੇ ਚੱਲਣਾ ਚਾਹੀਦਾ ਹੈ।
ਗਿਆਨੀ ਬਲਵਿੰਦਰ ਸਿੰਘ ਵੱਲੋਂ ਰਜਿੰਦਰਮੋਹਨ ਸਿੰਘ ਛੀਨਾ ਨੂੰ ‘ਮਾਣ-ਏ-ਪੰਜਾਬ’ ਅਤੇ ਜਗਦੀਪ ਸਿੰਘ ਨੂੰ ‘ਸ਼ੇਰ-ਏ-ਪੰਜਾਬ’ ਐਵਾਰਡ ਨਾਲ ਨਿਵਾਜਣ ਉਪਰੰਤ ਸ਼ਹੀਦ ਭਾਈ ਮਨੀ ਸਿੰਘ ਟਕਸਾਲ ਦੇ 12ਵੇਂ ਮੁੱਖੀ ਸੰਤ ਅਮਨਦੀਪ ਸਿੰਘ, ਪੁਲਿਸ ਅਧਿਕਾਰੀ ਨਾਨਕ ਸਿੰਘ ਆਦਿ ਸਖਸ਼ੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ।ਸਟੇਜ਼ ਸਕੱਤਰ ਦੀ ਭੂਮਿਕਾ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਵੱਲੋਂ ਬਾਖੂਬੀ ਨਿਭਾਈ।
ਆਨ. ਸੈਕਟਰੀ ਛੀਨਾ ਨੇ ਵੀਰ ਸਿੰਘ ਵੀਰ ਨੂੰ ਯਾਦ ਕਰਦਿਆਂ ਉਨ੍ਹਾਂ ਦੁਆਰਾ ਪੰਜਾਬੀ ਕਵੀ ਤੇ ਸੁਤੰਤਰਤਾ ਸੈਨਾਨੀ ਵਜੋਂ ਅਹਿਮ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਵੀਰ ਸਿੰਘ ਵੀਰ ਭਾਰਤ ਦੇ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ, ਪ੍ਰਤਾਪ ਸਿੰਘ ਕੈਰੋਂ ਸਾਬਕਾ ਮੁੱਖ ਮੰਤਰੀ ਪੰਜਾਬ, ਬਾਬਾ ਗੁਰਦਿੱਤ ਸਿੰਘ ਕਾਮਗਾਟਾਮਾਰੂ ਦੇ ਨਿਕਵਰਤੀ ਸਾਥੀ ਸਨ।ਉਨ੍ਹਾਂ ਕਿਹਾ ਕਿ ਆਉਣ ਵਾਲੀ ਨੌਜਵਾਨ ਪੀੜ੍ਹੀ ਨੂੰ ਅਜਿਹੇ ਕਵੀਆਂ ਤੇ ਦੇਸ਼ ਭਗਤਾਂ ਦੇ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਉਹ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਨਾਨਕ ਸਿੰਘ ਸਮੇਤ ਪ੍ਰਧਾਨ ਮਨਪ੍ਰੀਤ ਸਿੰਘ ਜੱਸੀ ਤੇ ਸਮੂਹ ਪ੍ਰਬੰਧਕ ਕਮੇਟੀ ਦੇ ਹੋਰਨਾਂ ਮੈਂਬਰਾਂ ਦਾ ਧੰਨਵਾਦੀ ਹਨ, ਜਿੰਨ੍ਹਾਂ ਨੇ ਉਨਾਂ ਨੂੰ ਇਹ ਐਵਾਰਡ ਦੇ ਕੇ ਨਿਵਾਜ਼ਿਆ ਹੈ।ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਜੱਸੀ ਨੇ ਦੱਸਿਆ ਕਿ ਵੀਰ ਸਿੰਘ ਵੀਰ ਜੋ ਕਿ ਪ੍ਰਸਿੱਧ ਪੰਜਾਬੀ ਕਵੀ ਤੇ ਸੁਤੰਤਰਤਾ ਸੈਨਾਨੀ ਸਨ, ਨੂੰ ਭਾਰਤ ਦੇ ਰਾਸ਼ਟਰਪਤੀ ਮਾਣਯੋਗ ਸ਼ੰਕਰ ਦਿਆਲ ਸ਼ਰਮਾ ਨੇ ਨਵੀਂ ਦਿੱਲੀ ਵਿਖੇ ਸਨਮਾਨਿਆ ਸੀ।
ਇਸ ਮੌਕੇ ਸਰਪ੍ਰਸਤ ਅਮਰਜੀਤ ਸਿੰਘ ਭਾਟੀਆ, ਰਾਣਾ ਪਲਵਿੰਦਰ ਸਿੰਘ, ਡਾ. ਜੇ.ਐਸ ਸੱਗੂ ਜਨਰਲ ਸਕੱਤਰ, ਐਸ.ਐਸ ਸੋਢੀ, ਜਤਿੰਦਰਪਾਲ ਸਿੰਘ ਗਾਗੀ ਚੇਅਰਮੈਨ ਰਾਮਗੜ੍ਹੀਆ ਬੋਰਡ ਦਿੱਲੀ, ਕੇਵਲ ਸਿੰਘ, ਕਰਨੈਲ ਸਿੰਘ, ਮਨਮੀਤ ਸਿੰਘ, ਸਤਪਾਲ ਸਿੰਘ ਸੋਖੀ, ਗੁਰਵਿੰਦਰ ਸਿੰਘ, ਕੇ.ਬੀ ਸਿੰਘ, ਬੀਬੀ ਅਰੁਣਜੀਤ ਕੌਰ, ਡਾ. ਜਸਪ੍ਰੀਤ ਸਿੰਘ ਗਰੋਵਰ, ਡਾ. ਇੰਦਰਪਾਲ ਸਿੰਘ ਪਸਰੀਚਾ, ਅਰਸ਼ਪ੍ਰੀਤ ਕੌਰ, ਪਲਵੀ ਕੌਰ ਡੋਲੀ, ਅੰਡਰ ਸੈਕਟਰੀ ਡੀ.ਐਸ ਰਟੌਲ ਤੇ ਹੋਟਲ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ, ਗਿਆਨ ਸਿੰਘ ਸੱਗੂ, ਕਰਮਜੀਤ ਸਿੰਘ ਘਾਲਾਮਾਲਾ ਤੇ ਚੰਨਾ ਚੂੜੇਵਾਲਾ ਆਦਿ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …