ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਡਾ. ਸੁਖਬੀਰ ਸਿੰਘ ਸੰਧੂ ਨੂੰ ਨਵੇਂ ਚੋਣ ਕਮਿਸ਼ਨਰ ਨਿਯੁੱਕਤ ਹੋਣ `ਤੇ ਉਨ੍ਹਾਂ ਦੇ ਸ਼ਾਨਦਾਰ ਕੈਰੀਅਰ ਵਿੱਚ ਇਕ ਹੋਰ ਪ੍ਰਾਪਤੀ ਜੁੜ ਗਈ ਹੈ।ਡਾ. ਸੰਧੂ, ਜਿਨ੍ਹਾਂ ਨੇ ਐਮ.ਬੀ.ਬੀ.ਐਸ ਦੀ ਡਿਗਰੀ ਕਰਨ ਉੁਪਰੰਤ ਐਲ.ਐਲ.ਬੀ ਅਤੇ ਇਤਿਹਾਸ ਵਿੱਚ ਮਾਸਟਰ ਦੀ ਡਿਗਰੀ ਸਮੇਤ ਕਈ ਪ੍ਰਕਾਰ ਦੀ ਵਿਦਿਆ ਪ੍ਰਾਪਤ ਕੀਤੀ।
ਉੱਤਰਾਖੰਡ ਕੇਡਰ ਤੋਂ ਆਈ.ਏ.ਐਸ. ਦੇ 1988 ਬੈਚ ਦੇ ਮੈਂਬਰ ਡਾ. ਸੰਧੂ ਨੇ ਆਪਣੇ ਪੂਰੇ ਕੈਰੀਅਰ ਦੌਰਾਨ ਉੱਤਰਾਖੰਡ ਅਤੇ ਪੰਜਾਬ ਦੇ ਵਿਚਕਾਰ ਕੈਰੀਅਰ ਯਾਤਰਾ ਕੀਤੀ ਹੈ।ਪੰਜਾਬ ਵਿੱਚ ਆਪਣੇ ਕਾਰਜਕਾਲ ਦੌਰਾਨ, ਉਹ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਅਤੇ ਪੰਜਾਬ ਇਨਫਰਾਸਟਰਕਚਰ ਡਿਵੈਲਪਮੈਂਟ ਬੋਰਡ ਦੇ ਮੈਨੇਜਿੰਗ ਡਾਇਰੈਕਟਰ ਵਰਗੇ ਅਹਿਮ ਅਹੁਦਿਆਂ `ਤੇ ਰਹੇ। ਅਕਤੂਬਰ 2014 ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਚੇਅਰਮੈਨ ਵਜੋਂ ਨਿਯੁੱਕਤ ਕੀਤੇ ਜਾਣ ਤੋਂ ਪਹਿਲਾਂ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਵਿੱਚ ਐਡੀਸ਼ਨਲ ਸਕੱਤਰ, ਟੈਕਨੀਕਲ ਦੇ ਤੌਰ `ਤੇ ਕੰਮ ਕਰਦੇ ਹੋਏ ਮੁਹਾਰਤ ਨੂੰ ਅੱਗੇ ਵਧਾਇਆ।
ਯੂਨਵਿਰਸਿਟੀ ਦੇ ਬਹੁਤ ਸਾਰੇ ਸਾਬਕਾ ਵਿਦਿਆਰਥੀ ਪੂਰੇ ਵਿਸ਼ਵ ਵਿੱਚ ਮਾਣਮੱਤੇ ਅਹੁੱਦਿਆਂ `ਤੇ ਨਿਯੁੱਕਤ ਹਨ ਅਤੇ ਯੂਨਵਿਰਸਿਟੀ ਦਾ ਨਾਂ ਰੌਸ਼ਨਾ ਰਹੇ ਹਨ।ਇਸੇ ਪਰੰਪਰਾ ਨੂੰ ਅੱਗੇ ਤੋਰਦੇ ਹੋਏ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਡਾ. ਸੰਧੂ ਦੀ ਵੱਕਾਰੀ ਅਹੁਦੇ ਚੋਣ ਕਮਿਸ਼ਨਰ ਵਜੋਂ ਨਿਯੁੱਕਤੀ ਨਾ ਸਿਰਫ਼ ਉਨ੍ਹਾਂ ਦੀਆਂ ਵਿਅਕਤੀਗਤ ਪ੍ਰਾਪਤੀਆਂ ਦਾ ਸਨਮਾਨ ਹੈ, ਸਗੋਂ ਇਸ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨਾਂ ਵੀ ਰੌਸ਼ਨ ਹੋਇਆ ਹੈ। ਯੂਨੀਵਰਸਿਟੀ ਭਾਈਚਾਰੇ ਨੇ ਡਾ. ਸੰਧੂ ਨੂੰ ਚੋਣ ਪ੍ਰਕਿਰਿਆ ਦੇ ਅੰਦਰ ਲੋਕਤੰਤਰੀ ਸਿਧਾਂਤਾਂ ਨੂੰ ਬਰਕਰਾਰ ਰੱਖਣ ਲਈ ਉਨ੍ਹਾਂ ਦੇ ਸਮਰਪਣ ਅਤੇ ਮਿਸਾਲੀ ਸੇਵਾਵਾਂ ਨੂੰ ਮਾਨਤਾ ਦਿੰਦੇ ਹੋਏ ਹਾਰਦਿਕ ਵਧਾਈ ਦਿੱਤੀ ਹੈ।
Check Also
“On The Spot painting Competition” of school students held at KT :Kalã Museum
Amritsar, December 20 (Punjab Post Bureau) – An “On The Spot painting Competition” of the …