ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੇ ਕੁਮਾਰ ਵਲੋਂ ਸਿਹਤ ਸੇਵਾਵਾਂ ਵਿਚ ਨਿਖਾਰ ਲਿਆਓਣ ਲਈ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਦੀ 6 ਰੋਜ਼ਾ ਟਰੇਨਿੰਗ ਵਰਕਸ਼ਾਪ ਦਾ ਆਰੰਭ ਦਫਤਰ ਸਿਵਲ ਸਰਜਨ ਅਨੈਕਸੀ ਹਾਲ ਵਿਖੇ ਕੀਤਾ ਗਿਆ।ਉਹਨਾਂ ਨੇ ਕਿਹਾ ਕਿ ਆਸ਼ਾ ਵਰਕਰਾਂ ਦੇ ਕੰਮ ਵਿੱਚ ਸੁਧਾਰ ਲਿਆਓਣ ਲਈ ਇਹ 6 ਰੋਜਜ਼ਾ ਟਰੇਨਿੰਗ ਪੂਰੇ ਜਿਲੇ੍ਹ ਵਿੱਚ ਜਿਲਾ੍ਹ ਅਤੇ ਬਲਾਕ ਪੱਧਰ ‘ਤੇ ਦਿੱਤੀ ਜਾ ਰਹੀ ਹੈ, ਇਹਨਾਂ ਵਿੱਚ ਮਾਹਿਰ ਟੀ.ਓ.ਟੀ (ਟ੍ਰੇਨਰਾਂ) ਵਲੋਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਸਕੀਮਾਂ ਸੰਬਧੀ ਬੜੇ ਵਿਸਥਾਰ ਨਾਲ ਸਿਖਲਾਈ ਦਿੱਤੀ ਜਾ ਰਹੀ ਹੈ।ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨੀਲਮ ਭਗਤ ਨੇ ਕਿਹਾ ਕਿ ਇਸ ਟਰੇਨਿੰਗ ਦੌਰਾਨ ਮੈਂਟਲ ਹੈਲਥ ਐਂਡ ਡਿਸਆਡਰ, ਐਲਡਰਲੀ ਕੇਅਰ, ਘਰੇਲੂ ਨਰਸਿੰਗ ਕੇਅਰ, ਐਮਰਜੈਂਸੀ ਫਸਟ ਏਡ ਅਤੇ ਸਾਰੇ ਕੌਮੀ ਸਿਹਤ ਪ੍ਰੋਗਰਾਮਾਂ ਬਾਰੇ ਬੜੇ ਹੀ ਵਿਸਥਾਰ ਨਾਲ ਸਿੱਖਿਆ ਦਿਤੀ ਜਾਵੇਗੀ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਜਿਲ੍ਹਾ ਮਾਸ ਮੀਡੀਆ ਅਫਸਰ ਰਾਜ ਕੌਰ, ਜਿਲ੍ਹਾ ਐਮ.ਈ.ਆਈ.ਆਈ.ਓ ਅਮਰਦੀਪ ਸਿੰਘ, ਅੰਨੂ ਚੌਹਾਣ, ਸੰਦੀਪ ਜਿਆਣੀ ਅਤੇ ਸਮੂਹ ਸਟਾਫ ਹਾਜ਼ਰ ਸਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …