Monday, May 26, 2025
Breaking News

ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਸੰਪੂਰਨਤਾ ਗੁਰਮਤਿ ਸਮਾਗਮ ਸੰਪਨ

ਹਜ਼ੂਰ ਸਾਹਿਬ ਤੋਂ ਪੁੱਜੇ ਚੋਲੇ ਨਾਲ ਬਾਬਾ ਬਲਬੀਰ ਸਿੰਘ ਦਾ ਸਨਮਾਨ

ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਗੁਰਮਤਿ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਵੱਖ-ਵੱਖ ਸੰਪਰਦਾਵਾਂ, ਸਭਾ ਸੁਸਾਇਟੀਆਂ, ਦਲਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ. ਰਘਬੀਰ ਸਿੰਘ ਮੁਖੀ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਤੋਂ 200 ਸਾਲ ਬਾਅਦ ਏਡੇ ਵੱਡੇ ਸਮਾਗਮਾਂ ਰਾਹੀਂ ਬੁੱਢਾ ਦਲ ਵੱਲੋਂ ਪੂਰੀ ਸਰਧਾ ਭਾਵਨਾ ਨਾਲ ਯਾਦ ਕੀਤਾ ਗਿਆ ਹੈ।ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਮੇਤ ਸਿੰਘਾਂ ਨੇ ਬੁੱਢਾ ਦਲ ਵੱਲੋਂ ਦਿਲਜੀਤ ਸਿੰਘ ਬੇਦੀ ਦੀ ਸੰਪਾਦਨਾ ਹੇਠ ਚਲਦਾ ਰਸਾਲਾ’ਨਿਹੰਗ ਸਿੰਘ ਸੰਦੇਸ਼’ ਰਲੀਜ਼ ਕੀਤਾ।
ਇਸ ਸਮੇਂ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਗੁਰਇਕਬਾਲ ਸਿੰਘ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਕੀਰਤਨ ਦੁਆਰਾ ਅਤੇ ਭਾਈ ਸੁਖਜੀਤ ਸਿੰਘ ਕਨੱ੍ਹਈਆ ਨੇ ਕਥਾ ਵਿਖਿਆਨ ਰਾਹੀਂ ਹਾਜ਼ਰੀ ਭਰੀ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿ. ਗੁਰਬਚਨ ਸਿੰਘ, ਸਿੰਘ ਸਾਹਿਬ ਗਿ. ਸੁਲਤਾਨ ਸਿੰਘ ਜਥੇ. ਤਖ਼ਤ ਕੇਸਗੜ੍ਹ ਸਾਹਿਬ ਨੇ ਬੁੱਢਾ ਦਲ ਦੇ ਵੱਖ-ਵੱਖ ਪੁਰਾਤਨ ਜਰਨੈਲਾਂ ਬਾਰੇ ਬੋਲਦਿਆਂ ਕਿਹਾ ਕਿ ਬੁੱਢਾ ਦਲ ਹੀ ਸਮੁੱਚੇ ਖਾਲਸਾ ਪੰਥ ਦੀ ਅਗਵਾਈ ਕਰਦਾ ਰਿਹਾ ਹੈ ਤੇ ਉਨ੍ਹਾਂ ਨੇ ਸਾਨਮੱਤਾ ਇਤਿਹਾਸ ਸਿਰਜਿਆ ਹੈ।ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਵੱਲੋਂ ਭੇਜਿਆਂ ਚੌਲਾ ਸਾਹਿਬ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।ਉਨ੍ਹਾਂ ਸਾਰੀ ਸੰਗਤ ਦਾ ਧੰਨਵਾਦ ਕੀਤਾ ਅਤੇ ਸਿੰਘ ਸਾਹਿਬਾਨ ਤੇ ਆਏ ਪ੍ਰਤੀਨਿਧੀਆਂ ਅਤੇ ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਮੁਖੀ ਬੀਬੀਆਂ ਨੂੰ ਸ੍ਰੀ ਗੁਰੂ ਰਾਮਦਾਸ ਦੇ ਘਰ ਦੇ ਖਜਾਨੇ ਤੇ ਸਿਰਪਾਓ ਨਾਲ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਬਾਬਾ ਬਿਧੀਚੰਦ ਸਾਹਿਬ ਸੰਪਰਦਾ ਤਰਨਾ ਦਲ ਵੱਲੋਂ ਬਾਬਾ ਨਾਹਰ ਸਿੰਘ ਸਾਧ, ਮਿਸਲ ਸ਼ਹੀਦਾਂ ਤਰਨਾਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਤਰਸੇਮ ਸਿੰਘ ਮੋਰਾਂਵਾਲੀ, ਮਾਤਾ ਵਿਪਨਪ੍ਰੀਤ ਕੌਰ ਲੁਧਿਆਣਾ, ਡਾ. ਬੀਬੀ ਸਤਿਪ੍ਰੀਤ ਕੌਰ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾਦਲ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਵਿਜੈ ਸਿੰਘ ਸਕੱਤਰ, ਬਾਬਾ ਰਘਬੀਰ ਸਿੰਘ ਖਿਆਲੇਵਾਲੇ, ਬਾਬਾ ਸੁਖਦੇਵ ਸਿੰਘ ਖਿਆਲੇਵਾਲੇ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਗੁਰਰਾਜ ਸਿੰਘ, ਬਾਬਾ ਹਰਦੀਪ ਸਿੰਘ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣ, ਬਾਬਾ ਗੁਰਪ੍ਰਤਾਪ ਸਿੰਘ ਟਿੱਕਾ, ਰਜਿੰਦਰ ਸਿੰਘ ਮਰਵਾਹ, ਹਰਪਾਲ ਸਿੰਘ ਆਹਲੂਵਾਲੀਆ, ਬਾਬਾ ਬਲਵਿੰਦਰ ਸਿੰਘ, ਬਾਬਾ ਇੰਦਰਬੀਰ ਸਿੰਘ ਸਤਲਾਣੀ, ਬਾਬਾ ਨਰਿੰਦਰ ਸਿੰਘ, ਬਾਬਾ ਮਹਿੰਦਰ ਸਿੰਘ ਬੁੱਢਾ ਜੋਹੜ, ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋ.ਗੁ.ਪ੍ਰ ਕਮੇਟੀ, ਬੀਬੀ ਪਰਮਜੀਤ ਕੌਰ ਪਿੰਕੀ, ਬਾਬਾ ਸੁਖਵਿੰਦਰ ਸਿੰਘ ਮੌਰ, ਗਿਆਨੀ ਭਗਵਾਨ ਸਿੰਘ ਜੌਹਲ ਨੇ ਸਟੇਜ਼ ਦੀ ਸੇਵਾ ਨਿਭਾਈ।

 

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …