Wednesday, July 3, 2024

ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ।ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਮਨਜੀਤ ਸਿੰਘ, ਵਧੀਕ ਸਕੱਤਰ ਸਿਰਮਜੀਤ ਸਿੰਘ, ਹਰਜੀਤ ਸਿੰਘ ਲਾਲੂਘੁੰਮਣ, ਗੁਰਮੀਤ ਸਿੰਘ ਬੁੱਟਰ, ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਇੰਚਾਰਜ਼ ਵਰਿੰਦਰ ਸਿੰਘ, ਹਰਪਾਲ ਸਿੰਘ, ਗੁਲਜ਼ਾਰ ਸਿੰਘ, ਮੈਨੇਜਰ ਬਘੇਲ ਸਿੰਘ, ਖ਼ਜ਼ਾਨਚੀ ਮੁਖਤਾਰ ਸਿੰਘ ਕੁਹਾੜਕਾ, ਸੁਪਰਵਾਈਜ਼ਰ ਕੁਲਦੀਪ ਸਿੰਘ, ਟੇਕ ਸਿੰਘ, ਮੁਖ਼ਤਿਆਰੇਆਮ ਰਸ਼ਪਿੰਦਰ ਸਿੰਘ, ਸੇਵਾਦਾਰ ਜਸਬੀਰ ਸਿੰਘ ਤੇ ਪ੍ਰੀਤਮ ਚੰਦ ਸ਼ਾਮਲ ਸਨ।ਭਾਈ ਗੁਰਦਾਸ ਹਾਲ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 31-31 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਪੰਥ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਵਿਚ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ।ਉਨ੍ਹਾਂ ਕਿਹਾ ਕਿ ਨਵੇਂ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਤਜ਼ਰਬੇ ਤੋਂ ਸੇਧ ਲੈਣੀ ਚਾਹੀਦੀ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਬਲਵਿੰਦਰ ਸਿੰਘ ਖੈਰਾਬਾਦ, ਚੀਫ ਅਕਾਊਂਟੈਂਟ ਮਿਲਖਾ ਸਿੰਘ, ਮੈਨੇਜਰ ਸਤਨਾਮ ਸਿੰਘ ਰਿਆੜ ਤੋਂ ਇਲਾਵਾ ਸੇਵਾ-ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …