ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ ਬਿਊਰੋ) – ਸਾਲ 2015 ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਵਿਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਦੀ ਅਦਾਲਤ ’ਚ ਕੀਤੇ ਖੁਲਾਸਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਅਦਾਲਤ ਰਾਹੀਂ ਗ੍ਰਿਫ਼ਤਾਰੀ ਦੀ ਕਾਰਵਾਈ ਕਰਨ ਦੇ ਨਾਲ-ਨਾਲ ਉਸ ਦੀ ਪੈਰੋਕਾਰ ਹਨੀਪ੍ਰੀਤ ਨੂੰ ਵੀ ਨਾਮਜ਼ਦ ਕਰਕੇ ਤੁਰੰਤ ਗ੍ਰਿਫ਼ਤਾਰ ਕਰਨ ਲਈ ਆਖਿਆ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ’ਚ ਗ੍ਰਿਫ਼ਤਾਰ ਹੋਏ ਦੋਸ਼ੀ ਪ੍ਰਦੀਪ ਕਲੇਰ ਵੱਲੋਂ ਅਦਾਲਤ ’ਚ ਦਰਜ਼ ਕਰਵਾਏ ਬਿਆਨਾਂ ਨਾਲ ਇਹ ਬਿਲਕੁੱਲ ਸਪੱਸ਼ਟ ਹੁੰਦਾ ਹੈ ਕਿ ਇਸ ਸਮੁੱਚੇ ਸਿੱਖ ਵਿਰੋਧੀ ਵਰਤਾਰੇ ਪਿੱਛੇ ਡੇਰਾ ਸਿਰਸਾ ਮੁਖੀ ਦਾ ਹੱਥ ਸੀ।
ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਨੂੰ ਇਹ ਵੀ ਆਖਿਆ ਕਿ ਕਿਉਂਕਿ ਗ੍ਰਿਫ਼ਤਾਰ ਦੋਸ਼ੀ ਪ੍ਰਦੀਪ ਕਲੇਰ ਡੇਰਾ ਸਿਰਸਾ ਦੇ ਸਿਆਸੀ ਵਿੰਗ ਦਾ ਆਗੂ ਰਿਹਾ ਹੈ, ਇਸ ਲਈ ਉਸ ਪਾਸੋਂ ਸਾਲ 2017 ਵਿੱਚ ਹੋਏ ਮੌੜ ਬੰਬ ਧਮਾਕੇ ਦੇ ਮਾਮਲੇ ਵਿੱਚ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ, ਜਿਸ ਵਿਚ 5 ਬੱਚਿਆਂ ਸਮੇਤ 7 ਮਾਸੂਮ ਲੋਕਾਂ ਦੀ ਜਾਨ ਗਈ ਸੀ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …