ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਅੱਜ ਹਲਕੇ ਦੇ ਪਿੰਡ ਦੀਦਾਰਗੜ੍ਹ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਦੇ ਉਦੇਸ਼ ਤਹਿਤ ਐਮ.ਪੀ ਕੋਟੇ ਦੀ ਗਰਾਂਟ ਨਾਲ ਬਣ ਕੇ ਤਿਆਰ ਹੋਈ ਵਾਲੀਬਾਲ ਗਰਾਉਂਡ ਦਾ ਉਦਘਾਟਨ ਕੀਤਾ ਗਿਆ।ਇਸ ਦੌਰਾਨ ਨੌਜਵਾਨਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿਨ੍ਹਾਂ ਵਲੋਂ ਐਮ.ਪੀ ਸੰਗਰੂਰ ਦਾ ਪਿੰਡ ਪੁਜਣ `ਤੇ ਜ਼ੋਰਦਾਰ ਸਵਾਗਤ ਕੀਤਾ ਗਿਆ।ਉਦਘਾਟਨ ਉਪਰੰਤ ਆਪਣੇ ਸੰਬੋਧਨ ‘ਚ ਐਮ.ਪੀ ਮਾਨ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਅਹਿਮ ਮੰਗ ਹੈ।ਸਾਨੂੰ ਸਾਰਿਆਂ ਨੂੰ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਮਿਲ ਜੁਲ ਕੇ ਉਪਰਾਲੇ ਕਰਨੇ ਚਾਹੀਦੇ ਹਨ।
ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਹਰਬੰਸ ਸਿੰਘ ਸਲੇਮਪੁਰ, ਵਾਸਵੀਰ ਸਿੰਘ ਭੁੱਲਰ, ਨਰਿੰਦਰ ਸਿੰਘ ਕਾਲਾਬੂਲਾ, ਅਮਰੀਕ ਸਿੰਘ ਕਿੱਲਾ ਹਕੀਮਾਂ, ਸਾਧੂ ਸਿੰਘ ਪੇਧਨੀ, ਗੁਰਮੀਤ ਸਿੰਘ ਮੀਰਹੇੜੀ, ਹਰਮਿੰਦਰ ਸਿੰਘ ਲਾਲੀ ਬਾਬਾ, ਉਪਿੰਦਰਪ੍ਰਤਾਪ ਸਿੰਘ ਪਾਰਲੀਮੈਂਟਰੀ ਸੈਕਟਰੀ, ਹਰਪਾਲ ਸਿੰਘ ਧੂਰੀ ਤੇ ਹੋਰ ਆਗੂ ਹਾਜ਼ਰ ਸਨ।
Check Also
ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ
ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …