Wednesday, July 3, 2024

ਈ.ਟੀ.ਓ ਨੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ 1 ਕਰੋੜ ਦੇ ਕੰਮਾਂ ਦੀ ਕੀਤੀ ਸ਼ੁਰੂਆਤ

ਪਿੰਡਾਂ ਵਿੱਚ ਨੌਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ।ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰ ਕੇ ਹੀ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕਦਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਹਲਕੇ ਦੇ 17 ਪਿੰਡਾਂ ਵਿੱਚ 1 ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਦੇ ਕੰਮਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।ਈ.ਟੀ.ਓ ਨੇ ਅੱਜ ਸਵੇਰ ਤੋਂ ਹੀ ਹਲਕੇ ਦੇ ਪਿੰਡਾਂ ਦਾ ਤੁਫਾਨੀ ਦੌਰੇ ਕਰਦੇ ਹੋਏ ਪਿੰਡ ਤਾਰਾਗੜ੍ਹ ਵਿਖੇ ਗਲੀਆਂ-ਨਾਲੀਆਂ ਦੇ ਕੰਮਾਂ ਦਾ ਉਦਘਾਟਨ ਕੀਤਾ, ਜਿਸ ‘ਤੇ ਲਗਭਗ 10 ਲੱਖ ਰੁਪਏ ਖਰਚ ਕੀਤੇ ਜਾਣਗੇ।ਇਸ ਉਪਰੰਤ ਈ.ਟੀ.ਓ ਵਲੋਂ ਪਿੰਡ ਧੀਰੇਕੋਟ ਵਿਖੇ ਖੇਡ ਕਿੱਟਾਂ ਦੀ ਵੰਡ ਵੀ ਕੀਤੀ ਗਈ।ਲੋਕ ਨਿਰਮਾਣ ਮੰਤਰੀ ਨੇ ਆਪਣੇ ਦੌਰੇ ਦੌਰਾਨ ਪਿੰਡ ਦੇਵੀਦਾਸ ਪੁਰ, ਵਡਾਲਾ ਜੌਹਲ, ਰਾਏਪੁਰ ਕਲਾਂ, ਕੋਟ ਖਹਿਰਾ, ਰੁਮਾਣਾ ਚੱਕ, ਕੋਟ ਹਯਾਤ, ਪਿੰਡ ਜਲਾਲ, ਕੁਹਾਟਵਿੰਡ ਹਿੰਦੂਆਂ, ਦਬੁਰਜੀ, ਬੁੱਟਰ ਖੁਰਦ, ਧਰਦਿਓ, ਸਰਦਾਰਾ, ਸ਼ਹੀਦ ਮਲਕੀਤ ਸਿੰਘ ਨਗਰ ਅਤੇ ਮਿਹਰਬਾਨਪੁਰਾ ਵਿਖੇ ਵੀ ਗੰਦੇ ਪਾਣੀ ਦੇ ਨਿਕਾਸ, ਪਾਰਕ, ਵਾਟਰ ਸਪਲਾਈ ਸੈਨੀਟੇਸ਼ਨ, ਸੋਲਰ ਲਾਈਟਾਂ, ਓਪਨ ਜ਼ਿੰਮ ਦਾ ਉਦਘਾਟਨ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਕੰਮਾਂ ਤੇ ਲਗਭਗ 90 ਲੱਖ ਰੁਪਏ ਖਰਚ ਆਉਣਗੇ।
ਈ.ਟੀ.ਓ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਦੋ ਸਾਲ ਦੇ ਸਾਸ਼ਨ ਵਿੱਚ ਬੇਮਿਸਾਲ ਕੰਮ ਕੀਤੇ ਹਨ, ਜਿੰਨਾਂ ਵਿੱਚੋਂ ਮੁਫਤ ਬਿਜਲੀ, ਨੌਜ਼ਵਾਨਾਂ ਨੂੰ ਰੁਜ਼ਗਾਰ ਦੇਣਾ, ਘਰ ਘਰ ਰਾਸ਼ਨ ਦੀ ਸਪਲਾਈ, ਬੱਸਾਂ ਵਿੱਚ ਮੁਫ਼ਤ ਸਫਰ ਤੋਂ ਇਲਾਵਾ ਲੋਕਾਂ ਨੂੰ ਘਰਾਂ ਦੇ ਨਜਦੀਕ ਹੀ ਸਿਹਤ ਸੁਵਿਧਾਵਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਹਨ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਵਿੱਚ ਜੀਰੋ ਟਾਲਰੈਂਸ ਨੀਤੀ ਤਹਿਤ ਕੰਮ ਕਰਦਿਆਂ ਕਈ ਭ੍ਰਿਸ਼਼ਟਾਚਾਰੀਆਂ ਨੂੰ ਫੜਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਸ਼ਨ ਵਿੱਚ ਨੌਕਰੀਆਂ ਕੇਵਲ ਯੋਗਤਾ ਦੇ ਅਧਾਰ ‘ਤੇ ਦਿੱਤੀਆਂ ਜਾਂਦੀਆਂ ਹਨ ਨਾ ਕਿ ਭਾਈ ਭਤੀਜਾਵਾਦ ਨੂੰ।ਈ.ਟੀ.ਓ ਨੇ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਅਸੀਂ ਆਮ ਲੋਕਾਂ ਦੀ ਸਹੂਲਤ ਲਈ ਕੰਮ ਕਰ ਰਹੇ ਹਾਂ।ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਾਸੀ 13 ਦੀਆਂ 13 ਸੀਟਾਂ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਉਣਗੇ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …