ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਿਖੇ ਪੀ.ਜੀ ਪੰਜਾਬੀ ਵਿਭਾਗ ਦੁਆਰਾ ਡਾ. ਪੁਸ਼ਪਿੰਦਰ ਵਾਲੀਆ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਦੇ ਸੰਦਰਭ ਵਿੱਚ ਸੁਰਜੀਤ ਪਾਤਰ ਦੀਆਂ ਕਵਿਤਾਵਾਂ `ਤੇ ਅਧਾਰਿਤ `ਭਾਸ਼ਾ ਵਹਿੰਦਾ ਦਰਿਆ` ਵਿਸ਼ੇ ‘ਤੇ ਇੱਕ ਪਾਤਰੀ ਨੁੱਕੜ ਨਾਟਕ ਕਰਵਾਇਆ ਗਿਆ।ਨਾਟਕ ਦੇ ਮੁੱਖ ਪਾਤਰ ਪ੍ਰਿਤਪਾਲ ਸਿੰਘ (ਭਗਤ ਨਾਮਦੇਵ ਜੀ.ਥੀਏਟਰ ਸੁਸਾਇਟੀ ਘੁਮਾਣ ਗੁਰਦਾਸਪੁਰ) ਨੇ ਆਪਣੀ ਅਦਾਕਾਰੀ ਰਾਹੀਂ ਨਾਟਕ ਦੇ ਵਿਸ਼ੇ ਨੂੰ ਬਾਖੂਬੀ ਨਿਭਾਉਂਦੇ ਹੋਏ ਵਿਦਿਆਰਥਣਾਂ ਨੂੰ ਮਾਂ-ਬੋਲੀ ਦੇ ਮਹੱਤਵ ਨਾਲ ਜਾਣੂ ਕਰਵਾਇਆ।ਉਹਨਾਂ ਨੇ ਪੰਜਾਬੀ ਸਭਿਆਚਾਰ ਵਿੱਚ ਪੰਜਾਬ ਮਾਂ-ਬੋਲੀ ਦੇ ਉਦਭਵ ਤੇ ਵਿਕਾਸ ਬਾਰੇ ਵੀ ਵਿਦਿਆਰਥਣਾਂ ਨੂੰ ਦੱਸਿਆ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਸਭ ਨੂੰ ਆਪਣੀ ਮਾਤ-ਭਾਸ਼ਾ ਨਾਲ ਪਿਆਰ ਅਤੇ ਆਪਣੀ ਮਾਂ-ਬੋਲੀ ਪੰਜਾਬੀ ਭਾਸ਼ਾ `ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ।ਉਹਨਾਂ ਕਿਹਾ ਕਿ ਪੰਜਾਬੀ ਭਾਸ਼ਾ ਦੀ ਲਿੱਪੀ ਗੁਰਮੁਖੀ ਹੈ, ਜਿਸਦਾ ਅਰਥ ਹੈ ਗੁਰੂਆਂ ਦੇ ਮੁੱਖ ਤੋਂ ਨਿਕਲੀ ਹੋਈ।ਜਿਸ ਭਾਸ਼ਾ ਨੁੰ ਗੁਰੂਆਂ ਦਾ ਅਸ਼ੀਰਵਾਦ ਪ੍ਰਾਪਤ ਹੈ, ਉਹ ਕਦੇ ਵੀ ਨਹੀਂ ਮਰ ਸਕਦੀ।ਮੰਚ ਸੰਚਾਲਨ ਡਾ. ਪਰਮਜੀਤ ਕੌਰ ਨੇ ਕੀਤਾ ਅਤੇ ਧੰਨਵਾਦੀ ਸ਼ਬਦ ਡਾ. ਸੁਨੀਤਾ ਸ਼ਰਮਾ ਵੱਲੋਂ ਕਹੇ ਗਏ।
ਇਸ ਮੌਕੇ ਡਾ. ਰਾਣੀ ਮੁਖੀ, ਪੰਜਾਬੀ ਵਿਭਾਗ ਅਤੇ ਵਿਭਾਗ ਦੇ ਬਾਕੀ ਅਧਿਆਪਕਾਂ ਸਮੇਤ ਡਾ. ਨਰੇਸ਼ ਡੀਨ ਯੂਥ ਵੈਲਫੇਅਰ ਵਿਭਾਗ ਡਾ. ਪ੍ਰਿਯੰਕਾ ਬੱਸੀ, ਡਾ. ਰਸ਼ਮੀ ਕਾਲੀਆ, ਕਾਲਜ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥਣਾਂ ਮੌਜ਼ੂਦ ਸਨ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …