Monday, February 2, 2026

ਮੋਦੀ ਸਰਕਾਰ ਕਿਸਾਨਾਂ ਨਾਲ ਕਰ ਰਹੀ ਹੈ ਦੁਸ਼ਮਣਾਂ ਵਰਗਾ ਸਲੂਕ – ਅੰਮ੍ਰਿਤਾ ਵੜਿੰਗ

ਭੀਖੀ, 17 ਮਾਰਚ (ਜ਼ਿੰਦਲ) – ਫਸਲਾਂ ਦੀ ਖਰੀਦ ਦੀ ਕਾਨੂੰਨੀ ਗਾਰੰਟੀ ਦਾ ਲਿਖਤੀ ਵਾਅਦਾ ਕਰਕੇ ਮੁਕਰਨ ਵਾਲੀ ਮੋਦੀ ਸਰਕਾਰ, ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਕਿਸਾਨਾਂ ਨਾਲ ਦੁਸ਼ਮਣਾ ਵਰਗਾ ਸਲੂਕ ਕਰ ਰਹੀ ਹੈ ਅਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਤੇ ਜ਼ਬਰ ਢਾਹ ਰਹੀ ਹੈ।
ਉਕਤ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵੱਲੋਂ ਕਸਬਾ ਭੀਖੀ ਦੇ ਪਿੰਡ ਮੌਜੋ, ਮੱਤੀ, ਖੀਵਾ ਦਿਆਲੂ ਵਾਲਾ, ਢੈਪਈ ਅਤੇ ਹੀਰੋਂ ਆਦਿ ਪਿੰਡਾਂ ਚ ਪਾਰਟੀ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ।ਉਹਨਾਂ ਕਿਹਾ ਕਿ ਅਕਾਲੀ ਦਲ ਨੇ ਜਿਸ ਧਰਮ ਅਤੇ ਕਿਸਾਨੀ ਦੇ ਦਮ ‘ਤੇ ਰਾਜ ਕੀਤਾ ਹੈ ੳਸੇ ਧਰਮ ਦੀ ਆਪਣੇ ਰਾਜ ਵਿਚ ਹੀ ਬੇਅਦਬੀ ਹੋਈ।ਪੰਜਾਬ ਦੀ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਰੰਗਲਾ ਬਣਾਉਣ ਦਾ ਲਾਰਾ ਲਾ ਕੇ ਪੰਜਾਬ ਨੂੰ ਕੰਗਾਲ ਕਰਨ ਤੇ ਲੱਗੀ ਹੋਈ ਹੈ।ਉਹਨਾਂ ਕਿਹਾ ਕਿ ਕੱਲ ਤੱਕ ਕਾਂਗਰਸ ਪਾਰਟੀ ਦੀ ਟਿਕਟ ‘ਤੇ ਚੋਣਾਂ ਲੜਨ ਵਾਲੇ ਲੋਕ ਪਾਰਟੀ ਵਰਕਰਾਂ ਨਾਲ ਧੋਖਾ ਕਰਕੇ ਦਲ ਬਦਲੀਆਂ ਕਰ ਰਹੇ ਹਨ, ਜਿੰਨਾਂ ਨੂੰ ਲੋਕ ਮੂੰਹ ਨਹੀਂ ਲਾਉਣਗੇ।ਉਹਨਾਂ ਕਿਹਾ ਕਿ ਕੇਂਦਰ `ਚ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਬਣਨ ਤੇ ਕਿਸਾਨਾਂ ਮਜ਼ਦੂਰਾਂ ਦੇ ਮਸਲੇ ਪਹਿਲ ਦੇ ਆਧਾਰ ‘ਤੇ ਹੱਲ ਕੀਤੇ ਜਾਣਗੇ।
ਇਸ ਮੌਕੇ ਜਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਗੁਰਪ੍ਰੀਤ ਸਿੰਘ ਵਿੱਕੀ, ਅਮਰ ਸਿੰਘ ਸਾਬਕਾ ਸਰਪੰਚ, ਧਨਜੀਤ ਸਿੰਘ, ਅਵਤਾਰ ਸਿੰਘ ਪੰਚ, ਬਲੌਰ ਸਿੰਘ ਸਾਬਕਾ ਸਰਪੰਚ, ਚੂਹੜ ਸਿੰਘ ਪ੍ਰਧਾਨ, ਬਲਦੇਵ ਸਿੰਘ ਪੰਚ, ਅਮਰਿੰਦਰ ਸਿੰਘ ਪੰਚ, ਜੀਤ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ, ਸੁਰਜੀਤ ਸਿੰਘ, ਹਜ਼ੂਰਾ ਸਿੰਘ, ਭੀਮਾ ਸਿੰਘ, ਮਹਿੰਦਰ ਸਿੰਘ, ਭੋਲਾ ਸਿੰਘ, ਬਿੰਦੀ ਸਿੰਘ, ਜਗਜੀਤ ਸਿੰਘ, ਕਰਨੈਲ ਸਿੰਘ, ਹਰਵਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …